06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਸਰਕਾਰੀ ਸਕੂਲ ਮੁਰਾਦਪੁਰਾ ਜ਼ਿਲ੍ਹਾ ਅੰਮਿ੍ਤਸਰ ਦੀ ਪਿ੍ੰਸੀਪਲ ਨੂੰ ਮੁਅੱਤਲ ਕਰਨ ਦੇ ਹੁਕਮ

Ad Position 21
No active advertisement
ਅਜੀਤ ਡੈਸਕ 23-01-2026
ਚੰਡੀਗੜ੍ਹ, 22 ਜਨਵਰੀ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪੱਤਰ ਜਾਰੀ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਜ਼ਿਲ੍ਹਾ ਅੰਮਿ੍ਤਸਰ ਦੀ ਪਿ੍ੰਸੀਪਲ ਰੇਖਾ ਮਹਾਜਨ ਨੂੰ ਸਸਪੈਂਡ ਕਰਨ ਦੇ ਨਿਰਦੇਸ਼ ਦਿੱਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪਿ੍ੰਸੀਪਲ ਰੇਖਾ ਮਹਾਜਨ ਵਲੋਂ ਡੀ.ਪੀ.ਈ. ਅਧਿਆਪਕ ਜੋਰਇੰਦਰ ਸਿੰਘ ਲਈ ਜਾਤੀ ਸੂਚਕ ਸ਼ਬਦਾਵਲੀ ਵਰਤੀ ਸੀ | ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਗਠਿਤ ਦੋ ਮੈਂਬਰੀ ਕਮੇਟੀ ਵਲੋਂ ਵੀ ਰੇਖਾ ਮਹਾਜਨ ਖਿਲਾਫ਼ ਸ਼ਿਕਾਇਤ ਨੂੰ ਦਰੁਸਤ ਪਾਇਆ ਗਿਆ ਸੀ | ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ਗਏ ਹਨ ਅਤੇ 29 ਜਨਵਰੀ 2026 ਨੂੰ ਕੇਸ ਸਬੰਧੀ ਡਾਇਰੈਕਟਰ ਸੈਕੰਡਰੀ ਸਿੱਖਿਆ ਵਿਭਾਗ ਤੋਂ ਤੋਂ ਨਿੱਜੀ ਪੇਸ਼ੀ ਦੌਰਾਨ ਰਿਪੋਰਟ ਮੰਗੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਮਾਮਲਾ ਦੋ-ਪਹੀਆ ਵਾਹਨ ਚੋਰੀ ਕਰਨ ਦਾ ਚੋਰੀ ਦੇ ਵਾਹਨ ਤੋੜ ਕੇ ਪੁਰਜ਼ੇ ਵੇਚਣ ਵਾਲਾ ਮੁਲਜ਼ਮ ਪੁਲਿਸ ਰਿਮਾਂਡ 'ਤੇ <br/... ਅਗਲੀ ਖ਼ਬਰ ਉਦਯੋਗਿਕ ਵਿਕਾਸ ਲਈ ਨਿਯਮਾਂ 'ਚ ਸੰਤੁਲਨ ਜ਼ਰੂਰੀ– ਰਾਜਪਾਲ ਕਟਾਰੀਆ <br/>
Ad Position 24