18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸਕੂਲਾਂ 'ਚ ਬੰਬ ਦੀ ਈਮੇਲ ਦੇ ਮੱਦੇਨਜ਼ਰ ਪੰਜਾਬ ਯੂਨੀਵਰਸਿਟੀ ਨੇ ਸੁਰੱਖਿਆ ਮੁਹਿੰਮ ਕੀਤੀ ਤੇਜ਼ <br/>

Ad Position 21
No active advertisement
ਅਜੀਤ ਡੈਸਕ 29-01-2026
ਚੰਡੀਗੜ੍ਹ, 28 ਜਨਵਰੀ (ਮਾਰਕੰਡਾ)-ਚੰਡੀਗੜ੍ਹ ਦੇ ਕਈ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਈਮੇਲ ਆਉਣ ਤੋਂ ਬਾਅਦ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਯੂਨੀਵਰਸਿਟੀ ਸੁਰੱਖਿਆ ਮੁਖੀ ਵਿਕਰਮ ਸਿੰਘ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸੁਰੱਖਿਆ ਮੁਹਿੰਮ ਅਤੇ ਨਿਰੀਖਣ ਕੀਤਾ ਗਿਆ | ਨਿਰੀਖਣ ਦੌਰਾਨ ਕੈਂਪਸ ਵਿਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ, ਜਿਸ ਵਿਚ ਐਂਟਰੀ-ਐਗਜ਼ਿਟ ਪੁਆਇੰਟ, ਗਸ਼ਤ, ਨਿਗਰਾਨੀ ਪ੍ਰਣਾਲੀਆਂ ਅਤੇ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਸ਼ਾਮਲ ਹੈ | ਇਸ ਮੌਕੇ ਵਿਕਰਮ ਸਿੰਘ ਨੇ ਸੁਰੱਖਿਆ ਕਰਮਚਾਰੀਆਂ ਨਾਲ ਗੱਲਬਾਤ ਕੀਤੀ | ਚੌਕਸ ਰਹਿਣ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ, ਫੈਕਲਟੀ, ਸਟਾਫ਼ ਅਤੇ ਸੈਲਾਨੀਆਂ ਲਈ ਇਕ ਸੁਰੱਖਿਅਤ ਵਾਤਾਵਰਨ ਬਣਾਈ ਰੱਖਣ ਲਈ ਵਚਨਬੱਧ ਹੈ ਅਤੇ ਕੈਂਪਸ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਅਜਿਹੇ ਨਿਰੀਖਣ ਨਿਯਮਤ ਤੌਰ 'ਤੇ ਜਾਰੀ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਊਰਜਾ ਕੰਪਨੀਆਂ ਦੇ ਸੀ.ਈ.ਓ. ਨਾਲ ਗੱਲਬਾਤ ਭਾਰਤ ਨੂੰ ਮੁੱਖ ਊਰਜਾ ਹੱਬ ਵਜੋਂ ਕੀਤਾ ਪੇਸ਼ <br/>... ਅਗਲੀ ਖ਼ਬਰ ਚੰਡੀਗੜ੍ਹ ਨੂੰ ਅਗਲਾ ਮੇਅਰ ਕੌਣ ਮਿਲੇਗਾ, ਫ਼ੈਸਲਾ ਅੱਜ <br/>
Ad Position 24