18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮੇਅਰ ਚੋਣਾਂ ਤੋਂ ਪਹਿਲਾਂ ਪ੍ਰਸ਼ਾਸਨ ਹਰਕਤ 'ਚ, ਡੀ. ਸੀ. ਨੇ ਤਿਆਰੀਆਂ ਸੰਬੰਧੀ ਕੀਤੀ ਸਮੀਖਿਆ <br/>

Ad Position 21
No active advertisement
ਅਜੀਤ ਡੈਸਕ 29-01-2026
ਚੰਡੀਗੜ੍ਹ, 28 ਜਨਵਰੀ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਨਗਰ ਨਿਗਮ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਚੋਣ ਨੂੰ ਲੈ ਕੇ ਯੂਟੀ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ | ਚੋਣ ਪ੍ਰਕਿਰਿਆ ਨੂੰ ਸੁਚਾਰੂ, ਸ਼ਾਂਤਮਈ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਨਿਗਮ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕਰਕੇ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੇਅਰ ਚੋਣਾਂ ਦੀ ਸੁਚਾਰੂ ਅਤੇ ਕਾਨੂੰਨ ਅਨੁਸਾਰ ਕਰਵਾਈ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਬੰਧਾਂ 'ਤੇ ਗਹਿਰਾਈ ਨਾਲ ਚਰਚਾ ਕੀਤੀ | ਇਸ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ, ਚੋਣ ਦੀ ਤਿਆਰੀ, ਚੋਣ ਡਿਊਟੀ ਲਈ ਅਧਿਕਾਰੀਆਂ ਦੀ ਤਾਇਨਾਤੀ, ਸੁਰੱਖਿਆ ਪ੍ਰਬੰਧਾਂ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਵਰਗੇ ਮੁੱਖ ਮਸਲਿਆਂ ਦੀ ਸਮੀਖਿਆ ਕੀਤੀ ਗਈ | ਡੀ. ਸੀ. ਨਿਸ਼ਾਂਤ ਕੁਮਾਰ ਯਾਦਵ ਨੇ ਹੁਣ ਤੱਕ ਕੀਤੀਆਂ ਤਿਆਰੀਆਂ 'ਤੇ ਤਸੱਲੀ ਪ੍ਰਗਟਾਉਂਦਿਆਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਸਾਰੇ ਵਿਭਾਗ ਆਪਸੀ ਸਹਿਯੋਗ ਅਤੇ ਸੰਜੀਦਗੀ ਨਾਲ ਕੰਮ ਕਰਦੇ ਰਹਿਣ ਤਾਂ ਜੋ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਵਿਵਸਥਾ ਪੈਦਾ ਨਾ ਹੋਵੇ | ਉਨ੍ਹਾਂ ਕਿਹਾ ਕਿ ਚੋਣਾਂ ਵਾਲੇ ਦਿਨ ਤੋਂ ਪਹਿਲਾਂ ਅਤੇ ਚੋਣ ਸਮੇਂ ਹਰ ਪੱਧਰ 'ਤੇ ਚੌਕਸੀ ਬਰਕਰਾਰ ਰੱਖੀ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਮਕਸਦ ਇਹ ਹੈ ਕਿ ਮੇਅਰ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਨ ਅਤੇ ਕਿਸੇ ਨੂੰ ਕੋਈ ਅਸੁਵਿਧਾ ਨਾ ਆਵੇ | ਉਨ੍ਹਾਂ ਕਿਹਾ ਕਿ ਸਾਂਝੀ ਕੋਸ਼ਿਸ਼, ਸਮੇਂ ਸਿਰ ਯੋਜਨਾ ਬਣਾਉਣ ਅਤੇ ਪ੍ਰਭਾਵਸ਼ਾਲੀ ਤਾਲਮੇਲ ਨਾਲ ਚੋਣ ਪ੍ਰਕਿਰਿਆ ਨੂੰ ਸਫਲਤਾਪੂਰਵਕ ਪੂਰਾ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਹੋਇਆ ਨੁਕਸਾਨ- ਬੜੌਦੀ ਅਗਲੀ ਖ਼ਬਰ ਪੀ. ਜੀ. ਆਈ. ਦੀ ਸਿਹਤ ਤੇ ਸਿੱਖਿਆ ਵਿਭਾਗ ਲਈ ਦੇਹ ਕੀਤੀ ਦਾਨ
Ad Position 24