18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਹੋਇਆ ਨੁਕਸਾਨ- ਬੜੌਦੀ

Ad Position 21
No active advertisement
ਅਜੀਤ ਡੈਸਕ 29-01-2026
ਖਰੜ, 28 ਜਨਵਰੀ (ਗੁਰਮੁੱਖ ਸਿੰਘ ਮਾਨ)-ਬੇਮੌਸਮੀ ਬਾਰਿਸ਼ ਅਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਪੰਜਾਬ ਸਰਕਾਰ ਤੁਰੰਤ ਗਿਰਦਾਵਰੀਆਂ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਵੇ | ਇਹ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਜਨਰਲ ਸਕੱਤਰ ਹਰਮੇਸ਼ ਸਿੰਘ ਬੜੌਦੀ ਨੇ ਕਿਹਾ ਕਿ ਬੇਮੌਸਮੀ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਚੁੱਕਾ ਹੈ, ਜਦਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਪੰਡ ਥੱਲ੍ਹੇ ਦਬਿਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਕਣਕ ਦੀ ਫ਼ਸਲ ਤੋਂ ਇਲਾਵਾ ਆਲੂਆਂ ਅਤੇ ਸਬਜ਼ੀਆਂ ਦਾ ਵੀ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ |


Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਹਸਪਤਾਲ 'ਚ ਹੋਇਆ ਪਹਿਲਾ ਮੁਫ਼ਤ ਆਪ੍ਰੇਸ਼ਨ <br/> ਅਗਲੀ ਖ਼ਬਰ ਮੇਅਰ ਚੋਣਾਂ ਤੋਂ ਪਹਿਲਾਂ ਪ੍ਰਸ਼ਾਸਨ ਹਰਕਤ 'ਚ, ਡੀ. ਸੀ. ਨੇ ਤਿਆਰੀਆਂ ਸੰਬੰਧੀ ਕੀਤੀ ਸਮੀਖਿਆ <br/>
Ad Position 24