18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਹਸਪਤਾਲ 'ਚ ਹੋਇਆ ਪਹਿਲਾ ਮੁਫ਼ਤ ਆਪ੍ਰੇਸ਼ਨ <br/>

Ad Position 21
No active advertisement
ਅਜੀਤ ਡੈਸਕ 29-01-2026
ਐੱਸ. ਏ. ਐੱਸ. ਨਗਰ, 28 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਹਸਪਤਾਲ ਮੁਹਾਲੀ ਵਿਖੇ ਪਹਿਲਾ ਮੁਫ਼ਤ ਆਪ੍ਰੇਸ਼ਨ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਿੰਦਰਜੀਤ ਸਿੰਘ ਨੇ ਦੱਸਿਆ ਕਿ ਹਾਲ ਹੀ ਵਿਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਤਹਿਤ ਹਰ ਪੰਜਾਬ ਵਾਸੀ ਦਾ 10 ਲੱਖ ਰੁ. ਦਾ ਸਿਹਤ ਬੀਮਾ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਜ਼ਿਲ੍ਹਾ ਹਸਪਤਾਲ ਮੁਹਾਲੀ, ਸਬ-ਡਵੀਜ਼ਨਲ ਹਸਪਤਾਲਾਂ ਡੇਰਾਬੱਸੀ ਅਤੇ ਖਰੜ ਸਮੇਤ ਵੱਖ-ਵੱਖ ਕਾਮਨ ਸਰਵਿਸ ਸੈਂਟਰਾਂ ਵਿਚ ਸਿਹਤ ਬੀਮਾ ਕਾਰਡਾਂ ਦੇ ਪੰਜੀਕਰਨ ਦਾ ਕੰਮ ਚੱਲ ਰਿਹਾ ਹੈ | ਡਾ. ਜੈਨ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਖਰੜ ਦੀ ਰਹਿਣ ਵਾਲੀ 53 ਸਾਲਾ ਔਰਤ ਦਾ ਅਪੈਂਡਿਕਸ ਦਾ ਆਪ੍ਰੇਸ਼ਨ ਕੀਤਾ ਗਿਆ ਹੈ | ਇਹ ਸਰਜਰੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੀਤੀ ਗਈ ਹੈ, ਜਿਸ ਸਦਕਾ ਮਰੀਜ਼ ਨੂੰ ਕੋਈ ਵੀ ਫ਼ੀਸ ਨਹੀਂ ਦੇਣੀ ਪਈ | ਉਨ੍ਹਾਂ ਦੱਸਿਆ ਕਿ ਕਾਰਡ ਧਾਰਕ ਪਰਿਵਾਰ ਦੇ ਕਿਸੇ ਵੀ ਮੈਂਬਰ ਦੇ ਸਰਕਾਰੀ ਜਾਂ ਸੂਚੀਬੱਧ ਨਿੱਜੀ ਹਸਪਤਾਲ ਵਿਖੇ ਦਾਖ਼ਲ ਹੋਣ 'ਤੇ ਉਸ ਦਾ 10 ਲੱਖ ਰੁ. ਤੱਕ ਦਾ ਡਾਕਟਰੀ ਇਲਾਜ ਬਿਲਕੱੁਲ ਮੁਫ਼ਤ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਬਲਵਿੰਦਰ ਸਿੰਘ ਨੂੰ ਵਿਰਾਸਤ ਸੇਵਾ ਸੰਗਠਨ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ <br/> ਅਗਲੀ ਖ਼ਬਰ ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਹੋਇਆ ਨੁਕਸਾਨ- ਬੜੌਦੀ
Ad Position 24