18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਬਲਵਿੰਦਰ ਸਿੰਘ ਨੂੰ ਵਿਰਾਸਤ ਸੇਵਾ ਸੰਗਠਨ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ <br/>

Ad Position 21
No active advertisement
ਅਜੀਤ ਡੈਸਕ 29-01-2026
ਲਾਲੜੂ, 28 ਜਨਵਰੀ (ਰਾਜਬੀਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਆਲਮਗੀਰ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਆਲਮਗੀਰ ਨੂੰ ਜ਼ਿਲ੍ਹਾ ਮੁਹਾਲੀ ਦੇ ਵਿਰਾਸਤ ਸੇਵਾ ਸੰਗਠਨ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਉਪਰੰਤ ਜਿਥੇ 'ਆਪ' ਦੇ ਸੀਨੀਅਰ ਆਗੂ ਤੇ ਪੰਜਾਬ ਵਾਟਰ ਐਂਡ ਸੀਵਰੇਜ ਬੋਰਡ ਦੇ ਵਾਈਸ ਚੇਅਰਮੈਨ ਸੁਭਾਸ਼ ਸ਼ਰਮਾ ਵਲੋਂ ਬਲਵਿੰਦਰ ਸਿੰਘ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ, ਉੱਥੇ ਹੀ ਸੁਭਾਸ਼ ਸ਼ਰਮਾ ਤੇ ਬਲਵਿੰਦਰ ਸਿੰਘ ਨੇ ਇਸ ਨਿਯੁਕਤੀ ਬਦਲੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਸੀਨੀਅਰ 'ਆਪ' ਆਗੂ ਮਨੀਸ਼ ਸਿਸੋਦੀਆ ਤੇ ਅਮਨ ਅਰੋੜਾ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ | ਬਲਵਿੰਦਰ ਸਿੰਘ ਦਾ ਸਨਮਾਨ ਕਰਨ ਉਪਰੰਤ ਸੁਭਾਸ਼ ਸ਼ਰਮਾ ਨੇ ਕਿਹਾ ਪੰਜਾਬ ਸਰਕਾਰ ਨੇ 10 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਯੋਜਨਾ ਚਲਾ ਕੇ ਇਤਿਹਾਸਕ ਕਦਮ ਚੁੱਕਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ ਅਤੇ ਜਲਦ ਹੀ ਸਾਰੇ ਕੰਮ ਨੇਪਰੇ ਚਾੜ੍ਹੇ ਜਾਣਗੇ | ਇਸ ਮੌਕੇ 'ਆਪ' ਆਗੂ ਨਰਿੰਦਰ ਧੀਮਾਨ, ਧਰਮ ਸਿੰਘ, ਮੇਜਰ ਸਿੰਘ, ਅਵਤਾਰ ਸਿੰਘ, ਬਿਲਾਸਾ ਪ੍ਰਧਾਨ, ਜਸਮੇਰ ਖਾਨ, ਮਨਜੀਤ ਸਿੰਘ, ਅਮਰਜੀਤ ਸਿੰਘ, ਗਿਆਨ ਸਿੰਘ, ਸੂਬੇਦਾਰ ਬਲਬੀਰ ਸਿੰਘ, ਬਲਜੀਤ ਸਿੰਘ ਲਾਲੜੂ, ਸੰਤੋਸ਼ ਕੁਮਾਰ ਸ਼ਰਮਾ, ਬਲਦੇਵ ਸਿੰਘ ਜਾਸਤਨਾਂ, ਸੋਨੂੰ ਤੇ ਲੋਕੇਸ਼ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੌਂਸਲਰਾਂ ਨੂੰ ਭਰੋਸੇ 'ਚ ਲਏ ਬਿਨਾਂ ਪਾਸ ਕੀਤੇ ਜਾ ਰਹੇ ਨੇ ਜਾਅਲੀ ਮਤੇ- ਐੱਨ. ਕੇ. ਸ਼ਰਮਾ <br/> ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਹਸਪਤਾਲ 'ਚ ਹੋਇਆ ਪਹਿਲਾ ਮੁਫ਼ਤ ਆਪ੍ਰੇਸ਼ਨ <br/>
Ad Position 24