18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਕੌਂਸਲਰਾਂ ਨੂੰ ਭਰੋਸੇ 'ਚ ਲਏ ਬਿਨਾਂ ਪਾਸ ਕੀਤੇ ਜਾ ਰਹੇ ਨੇ ਜਾਅਲੀ ਮਤੇ- ਐੱਨ. ਕੇ. ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 29-01-2026
ਜ਼ੀਰਕਪੁਰ, 28 ਜਨਵਰੀ (ਹੈਪੀ ਪੰਡਵਾਲਾ)-ਹਲਕਾ ਡੇਰਾਬੱਸੀ ਦੇ ਸਾਬਕਾ ਵਿਧਾਇਕ ਐੱਨ. ਕੇ. ਸ਼ਰਮਾ ਨੇ ਨਗਰ ਕੌਂਸਲ ਜ਼ੀਰਕਪੁਰ 'ਤੇ ਕੌਂਸਲਰਾਂ ਨੂੰ ਭਰੋਸੇ 'ਚ ਲਏ ਬਿਨਾਂ ਮਤੇ ਪਾਸ ਕਰਨ ਦਾ ਦੋਸ਼ ਲਗਾਇਆ ਹੈ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਕੌਂਸਲ 'ਚ ਮਨਮਾਨੀ ਬੰਦ ਨਾ ਕੀਤੀ ਤਾਂ ਕਾਨੂੰਨ ਦਾ ਸਹਾਰਾ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਕਰੀਬ 22 ਮਹੀਨੇ ਬਾਅਦ ਹੋਈ ਨਗਰ ਕੌਂਸਲ ਦੀ ਇਸ ਮੀਟਿੰਗ 'ਚ ਪੁਰਾਣੀ ਮੀਟਿੰਗ 'ਚ ਪਾਸ ਕੀਤੇ ਮਤਿਆਂ ਦਾ ਵੇਰਵਾ ਨਹੀਂ ਦਿੱਤਾ ਗਿਆ, ਜਦਕਿ ਨਗਰ ਕੌਂਸਲ 'ਚ ਜਨਤਕ ਤੌਰ 'ਤੇ ਚੁਣੇ ਗਏ ਕੌਂਸਲਰਾਂ ਦੀ ਪ੍ਰਵਾਨਗੀ ਤੋਂ ਬਿਨਾਂ ਮਤੇ ਪਾਸ ਕੀਤੇ ਜਾ ਰਹੇ ਹਨ | ਸ਼ਰਮਾ ਨੇ ਇੱਥੇ ਪਾਵਰ ਗਰਿੱਡ ਦੀ ਸਥਾਪਨਾ 'ਚ ਵੱਡੇ ਘਪਲੇ ਦਾ ਖਦਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਗਰਿੱਡ ਰਾਸ਼ਟਰੀ ਰਾਜ ਮਾਰਗ 'ਤੇ ਬਿਨਾਂ ਕਿਸੇ ਯੋਜਨਾ ਜਾਂ ਨਕਸ਼ੇ ਦੇ ਸਥਾਪਿਤ ਕੀਤਾ ਜਾ ਰਿਹਾ ਹੈ ਅਤੇ ਸੰਬੰਧਤ ਖੇਤਰ ਦੇ ਕੌਂਸਲਰ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ 'ਤੇ ਦਿੱਤੀ ਗਈ ਗ੍ਰਾਂਟ ਬਾਰੇ ਵੀ ਇਥੋਂ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ, ਕਿਉਂਕਿ ਇਹ ਵੀ ਸਿਰਫ਼ ਐਲਾਨ ਤੱਕ ਸੀਮਿਤ ਰਹਿ ਗਿਆ ਹੈ | ਉਨ੍ਹਾਂ ਦੱਸਿਆ ਕਿ ਗ੍ਰਾਂਟ ਦੀ ਰਕਮ ਕੌਂਸਲ ਦੇ ਖਾਤੇ 'ਚ ਟਰਾਂਸਫਰ ਨਹੀਂ ਕੀਤੀ ਗਈ ਹੈ, ਸਗੋਂ ਵਿਕਾਸ ਕਾਰਜਾਂ ਦੀ ਰਿਪੋਰਟ ਮੰਗੀ ਗਈ ਹੈ | ਉਨ੍ਹਾਂ ਕਿਹਾ ਕਿ ਭੀਮ ਰਾਓ ਅੰਬੇਦਕਰ ਦੇ ਨਾਂਅ 'ਤੇ ਇੱਥੇ ਕਮਿਊਨਿਟੀ ਸੈਂਟਰ ਬਣਾਉਣ ਦਾ ਪ੍ਰਸਤਾਵ ਰੱਖਿਆ ਗਿਆ ਹੈ, ਪਰ ਇਸ ਲਈ ਨਾ ਤਾਂ ਜਗ੍ਹਾ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ ਅਤੇ ਨਾ ਹੀ ਨਕਸ਼ਾ ਜਾਂ ਅਨੁਮਾਨ ਤਿਆਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਚੁਣੇ ਹੋਏ ਕੌਂਸਲਰਾਂ ਨੂੰ ਨਜ਼ਰਅੰਦਾਜ਼ ਕਰਕੇ ਆਪਣੀ ਮਰਜ਼ੀ ਨਾਲ ਮਤੇ ਪਾਸ ਕਰਵਾ ਰਹੀ ਹੈ, ਜਿਸਦਾ ਅਕਾਲੀ ਦਲ ਸਖ਼ਤ ਵਿਰੋਧ ਕਰੇਗਾ ਅਤੇ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਇਸ ਨੂੰ ਅਦਾਲਤ 'ਚ ਚੁਣੌਤੀ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸਵ. ਰਾਣਾ ਮਹੀਪਾਲ ਸਿੰਘ ਜ਼ੈਲਦਾਰ ਨੂੰ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਬਲਵਿੰਦਰ ਸਿੰਘ ਨੂੰ ਵਿਰਾਸਤ ਸੇਵਾ ਸੰਗਠਨ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ <br/>
Ad Position 24