18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਐੱਮ. ਐੱਸ. ਡੀ. ਐੱਮ. ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 29-01-2026
ਜ਼ੀਰਕਪੁਰ, 28 ਜਨਵਰੀ (ਮਨਿੰਦਰ ਸਿੰਘ)-ਐੱਮ. ਐੱਸ. ਡੀ. ਐੱਮ. ਸਕੂਲ ਵਿਖੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਪਿਆਰੇ ਲਾਲ ਪਟਿਆਲਾ ਨੇ ਮੁੱਖ ਮਹਿਮਾਨ ਵਜੋਂ, ਜਦਕਿ ਪੱਪੂ ਰਾਜਭਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਰਵਿੰਦਰ ਕੁਮਾਰ, ਤਾਇਕਵਾਂਡੋ ਕੋਚ ਪ੍ਰਸ਼ਾਂਤ ਰਾਜਭਰ ਤੇ ਸਕੂਲ ਦੇ ਐੱਮ. ਡੀ. ਐੱਸ. ਸੀ. ਆਰ. ਰਾਜਭਰ ਵਲੋਂ ਦੀਪ ਜਲਾ ਕੇ ਕਰਵਾਈ ਗਈ | ਇਸ ਤੋਂ ਬਾਅਦ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਵਲੋਂ ਅਦਾ ਕੀਤੀ ਗਈ ਅਤੇ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਗਾਇਆ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਡੰਬਲ ਡਾਂਸ ਤੇ ਪੀ. ਟੀ. ਪ੍ਰਦਰਸ਼ਨ ਕੀਤਾ ਗਿਆ, ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ | ਇਸ ਮੌਕੇ ਸਕੂਲ ਦੀਆਂ ਖੇਡਾਂ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਬਾਅਦ ਸਕੂਲ ਦੇ ਇਕ ਵਿਦਿਆਰਥੀ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹ ਕੇ ਸੁਣਾਈ | ਇਸ ਮੌਕੇ ਸਕੂਲ ਦੇ ਪ੍ਰਬੰਧਕਾਂ ਨੇ ਸਮਾਗਮ ਵਿਚ ਆਏ ਸਾਰੇ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਸਮਾਗਮ ਵਿਚ ਨਰਸਰੀ ਜਮਾਤ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ 'ਤੇ ਆਧਾਰਿਤ ਨਾਚ ਪੇਸ਼ ਕੀਤਾ ਗਿਆ | ਅੰਤ ਵਿਚ ਸਕੂਲ ਪ੍ਰਬੰਧਕਾਂ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਵਿਚਕਾਰ ਲੱਡੂ ਵੰਡੇ |
28 ਐਮਓਐਚ 10
ਗਣਤੰਤਰ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪੇਸ਼ਕਾਰੀ ਦਿੰਦੇ ਹੋਏ ਸਕੂਲੀ ਵਿਦਿਆਰਥੀ |
ਅਜੀਤ ਤਸਵੀਰ


Ad Position 22
No active advertisement
ਪਿਛਲੀ ਖ਼ਬਰ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਮਨੁੱਖੀ ਅਧਿਕਾਰ ਉਲੰਘਣਾਵਾਂ 'ਤੇ ਨਿਗਰਾਨੀ ਲਈ ਹਰ ਜ਼ਿਲ੍ਹੇ 'ਚ 15 ਮੈਂਬਰਾਂ ਦਾ... ਅਗਲੀ ਖ਼ਬਰ ਮੁਹਾਲੀ ਕਾਰਨੀਵਾਲ ਸੈੱਲਫ ਹੈਲਪ ਗਰੁੱਪਾਂ ਅਤੇ ਐਮ. ਐਸ. ਐਮ. ਈਜ਼ ਦੇ ਉਤਪਾਦਾਂ ਲਈ ਢੁਕਵਾਂ ਮਾਰਕੀਟਿੰਗ ਮੰਚ ਪ੍ਰਦਾਨ ਕਰ...
Ad Position 24