18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਮਨੁੱਖੀ ਅਧਿਕਾਰ ਉਲੰਘਣਾਵਾਂ 'ਤੇ ਨਿਗਰਾਨੀ ਲਈ ਹਰ ਜ਼ਿਲ੍ਹੇ 'ਚ 15 ਮੈਂਬਰਾਂ ਦਾ ਕੋਰ ਗਰੁੱਪ ਬਣਾਇਆ ਜਾਵੇਗਾ- ਡਾ. ਜਿਤੇਂਦਰ ਸਿੰਘ ਸ਼ੰਟੀ <br/>

Ad Position 21
No active advertisement
ਅਜੀਤ ਡੈਸਕ 29-01-2026
ਜ਼ੀਰਕਪੁਰ, 28 ਜਨਵਰੀ (ਹੈਪੀ ਪੰਡਵਾਲਾ)-ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਪੰਜਾਬ ਦੇ ਹਰ ਜ਼ਿਲ੍ਹੇ 'ਚ 15 ਮੈਂਬਰਾਂ ਦਾ ਕੋਰ ਗਰੁੱਪ ਤਿਆਰ ਕੀਤਾ ਜਾਵੇਗਾ, ਜੋ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਜ਼ਿਲ੍ਹਾ ਪੱਧਰ 'ਤੇ ਛੋਟੀਆਂ ਸ਼ਿਕਾਇਤਾਂ ਦੇ ਨਿਪਟਾਰੇ 'ਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਮਿਸ਼ਨ ਦੀ ਸਹਾਇਤਾ ਕਰੇਗਾ | ਇਹ ਪ੍ਰਗਟਾਵਾ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮਸ੍ਰੀ ਪ੍ਰਾਪਤ ਡਾ. ਜਿਤੇਂਦਰ ਸਿੰਘ ਸ਼ੰਟੀ ਨੇ ਜ਼ੀਰਕਪੁਰ ਸਥਿਤ ਇਕ ਹੋਟਲ ਵਿਖੇ ਜੈਕ ਰੈਜ਼ੀਡੈਂਟਸ ਵੈੱਲਫ਼ੇਅਰ ਸੁਸਾਇਟੀ ਵਲੋਂ ਕਰਵਾਏ ਗਏ ਮਨੁੱਖੀ ਅਧਿਕਾਰ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਨ ਮੌਕੇ ਕੀਤਾ | ਉਨ੍ਹਾਂ ਦੱਸਿਆ ਕਿ ਕੋਰ ਗਰੁੱਪ ਦੇ ਮੈਂਬਰਾਂ ਲਈ ਅਰਜ਼ੀ ਦੇਣ ਦੀ ਆਖ਼ਰੀ ਮਿਤੀ 4 ਫਰਵਰੀ ਹੈ ਅਤੇ ਯੋਗਤਾ ਸਮੇਤ ਅਰਜ਼ੀ ਫਾਰਮ ਪੀ. ਐਚ. ਆਰ. ਸੀ. ਦੀ ਵੈੱਬਸਾਈਟ 'ਤੇ ਉਪਲੱਬਧ ਹੈ | ਉਨ੍ਹਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸੰਬੰਧੀ ਸ਼ਿਕਾਇਤਾਂ ਦਰਜ ਕਰਨ ਲਈ ਵਟਸਐਪ ਹੈਲਪਲਾਈਨ ਨੰਬਰ 9855475547 ਜਾਰੀ ਕੀਤੇ ਜਾਣ ਸੰਬੰਧੀ ਜਾਣਕਾਰੀ ਵੀ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਸਥਾਨਕ ਪੱਧਰ 'ਤੇ ਪ੍ਰਸ਼ਾਸਨ ਵਲੋਂ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤਾਂ ਉਹ ਇਸ ਨੰਬਰ ਰਾਹੀਂ ਸਿੱਧੀ ਤੌਰ 'ਤੇ ਕਮਿਸ਼ਨ ਕੋਲ ਆਪਣੀ ਸ਼ਿਕਾਇਤ ਭੇਜ ਸਕਦਾ ਹੈ | ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਪ੍ਰਸ਼ਾਸਨ ਨਾਲ ਤਾਲਮੇਲ ਮਜ਼ਬੂਤ ਕਰਨ ਲਈ ਹੁਣ ਤੱਕ 9 ਜ਼ਿਲਿ੍ਹਆਂ ਦਾ ਦੌਰਾ ਕੀਤਾ ਜਾ ਚੁੱਕਾ ਹੈ ਅਤੇ ਮਾਰਚ ਤੱਕ ਪੰਜਾਬ ਦੇ ਸਾਰੇ 23 ਜ਼ਿਲਿ੍ਹਆਂ ਦਾ ਦੌਰਾ ਕੀਤਾ ਜਾਵੇਗਾ | ਸੈਮੀਨਾਰ ਤੋਂ ਬਾਅਦ ਡਾ. ਸ਼ੰਟੀ ਵਲੋਂ ਨਗਰ ਕੌਂਸਲ ਦਫ਼ਤਰ ਜ਼ੀਰਕਪੁਰ ਵਿਖੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ | ਮੀਟਿੰਗ 'ਚ ਏ. ਡੀ. ਸੀ. (ਜ) ਗੀਤਿਕਾ ਸਿੰਘ, ਐੱਸ. ਪੀ. (ਐੱਚ) ਮੋਹਿਤ ਅਗਰਵਾਲ, ਐਸ. ਡੀ. ਐਮ. ਡੇਰਾਬੱਸੀ ਅਮਿਤ ਗੁਪਤਾ, ਮੁੱਖ ਮੰਤਰੀ ਦੇ ਫ਼ੀਲਡ ਅਫ਼ਸਰ ਗੁਰਮੀਤ ਸਿੰਘ ਸੋਹੀ, ਸਿਵਲ ਸਰਜਨ ਡਾ. ਸੰਗੀਤਾ ਜੈਨ, ਈ. ਓ. ਪਲਵਿੰਦਰ ਸਿੰਘ ਭੱਟੀ ਅਤੇ ਰੋਪੜ ਜੇਲ੍ਹ ਦੇ ਸੁਪਰਡੈਂਟ ਹਰਜੋਤ ਸਿੰਘ ਕਲੇਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਦੇ ਥਾਣਾ ਮੁਖੀ ਸੁਮਿਤ ਮੋਰ ਦਾ ਮੁੱਖ ਮੰਤਰੀ ਵਲੋਂ ਬਹਾਦਰੀ ਪੁਰਸਕਾਰ ਨਾਲ ਸਨਮਾਨ <br/> ਅਗਲੀ ਖ਼ਬਰ ਐੱਮ. ਐੱਸ. ਡੀ. ਐੱਮ. ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ <br/>
Ad Position 24