19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਕਿਸਾਨਾਂ ਦੇ ਮੁੱਦਿਆਂ ਨੂੰ ਜਲਦ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਤੁਰੰਤ ਦਖ਼ਲ ਦੇਣ ਦੀ ਲੋੜ - ਕੁਲਤਾਰ ਸਿੰਘ ਸੰਧਵਾਂ <br/>

Ad Position 21
No active advertisement
ਅਜੀਤ ਡੈਸਕ 19-02-2026
ਚੰਡੀਗੜ੍ਹ, 18 ਫਰਵਰੀ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਪੋਲੋ ਹਸਪਤਾਲ ਦੇ ਮਾਹਰ ਡਾਕਟਰਾਂ ਵਲੋਂ ਦਿੱਤੀ ਗਈ ਸਲਾਹ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਭਾਰਤ ਦੇ ਕਿਸਾਨਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਕੀਤੇ ਵਪਾਰਕ ਸਮਝੌਤੇ ਨਾਲ ਭਾਰਤੀ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਪ੍ਰਮੁੱਖ ਮੁੱਦਿਆਂ ਪ੍ਰਤੀ ਉਦਾਸੀਨਤਾ ਨਾਲ ਪੇਸ਼ ਆ ਰਹੀ ਹੈ ਜੋ ਕਿ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਭਾਰਤੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਅਸੀਂ ਇਸ ਵਪਾਰਕ ਸਮਝੌਤੇ ਵਿਰੁੱਧ ਆਵਾਜ਼ ਬੁਲੰਦ ਕਰਾਂਗੇ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਵਿਰੋਧ ਕਰਾਂਗੇ | ਸ. ਸੰਧਵਾਂ ਨੇ ਕਿਹਾ ਕਿ ਅਪੋਲੋ ਹਸਪਤਾਲ ਦੇ ਡਾਕਟਰਾਂ ਦੀ ਸਲਾਹ ਅਨੁਸਾਰ ਆਯਾਤ ਕੀਤੇ ਸੇਬ ਭਾਰਤੀ ਸੇਬਾਂ ਨਾਲੋਂ ਘੱਟ ਪੌਸ਼ਟਿਕ ਹੁੰਦੇ ਹਨ ਕਿਉਂਕਿ ਇਹ ਲੰਬੇ ਸਮੇਂ ਤੱਕ ਸਟੋਰ ਕਰਨ ਅਤੇ ਆਵਾਜਾਈ ਦੌਰਾਨ 40-85 ਫ਼ੀਸਦ ਪੌਸ਼ਟਿਕ ਤੱਤ, ਖਾਸ ਕਰਕੇ ਵਿਟਾਮਿਨ-ਸੀ ਗੁਆ ਦਿੰਦੇ ਹਨ ਅਤੇ ਕੇਂਦਰ ਨੂੰ ਇਸ ਸਲਾਹ ਵੱਲ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਹ ਸੇਬ ਦੇਖਣ ਨੂੰ ਚਮਕਦਾਰ ਹੁੰਦੇ ਹਨ ਪਰ ਇਨ੍ਹਾਂ ਦੀ ਗੁਣਵੱਤਾ ਘਟੀਆ ਦਰਜੇ ਦੀ ਹੁੰਦੀ ਹੈ | ਇਸ ਦੇ ਉਲਟ ਕਸ਼ਮੀਰੀ ਜਾਂ ਹਿਮਾਚਲੀ ਸੇਬ ਘੱਟ ਲਾਗਤ 'ਤੇ ਬਿਹਤਰ ਸਿਹਤ ਲਾਭ ਪ੍ਰਦਾਨ ਕਰ ਰਹੇ ਹਨ | ਆਯਾਤ ਕੀਤੇ ਸੇਬ ਘਰੇਲੂ ਸੇਬਾਂ ਨਾਲੋਂ ਘੱਟ ਪੌਸ਼ਟਿਕ ਹੁੰਦੇ ਹਨ | ਸਾਨੂੰ ਘਟੀਆ ਗੁਣਵੱਤਾ ਵਾਲੇ ਆਯਾਤ ਕੀਤੇ ਸੇਬਾਂ ਲਈ ਵੱਧ ਕੀਮਤ ਅਦਾ ਕਰਨੀ ਪੈਂਦੀ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਇਨ੍ਹਾਂ ਮੁੱਦਿਆਂ 'ਤੇ ਗੰਭੀਰਤਾ ਨਾਲ ਵਿਚਾਰ ਕਰੇਗੀ ਅਤੇ ਜਲਦ ਹੀ ਇਨ੍ਹਾਂ ਦਾ ਹੱਲ ਕਰੇਗੀ | ਉਨ੍ਹਾਂ ਕਿਹਾ ਕਿ ਆਪ ਸਰਕਾਰ ਇਸ ਸਮਝੌਤੇ ਨੂੰ ਰੱਦ ਕਰਾਉਣ ਲਈ ਆਪਣਾ ਸੰਘਰਸ਼ ਜਾਰੀ ਰੱਖੇਗੀ |

Ad Position 22
No active advertisement
ਪਿਛਲੀ ਖ਼ਬਰ ਲੇਜ਼ ਵਲੋਂ ਆਪਣੀ ਨਵੀਂ ਤਾਜ਼ਾ ਬ੍ਰਾਂਡ ਪਛਾਣ ਨੂੰ ਲਾਂਚ ਕਰਨ ਦਾ ਐਲਾਨ <br/> ਅਗਲੀ ਖ਼ਬਰ ਮੁਹਾਲੀ 'ਚ ਆਈ. ਟੀ. ਕੰਪਨੀ ਦੇ ਮਾਲਕ ਦੇ ਘਰ ਬਾਹਰ ਫਾਈਰਿੰਗ <br/>
Ad Position 24