19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਮੁੱਲਾਂਪੁਰ ਖੇਤਰ 'ਚ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਪੰਜ ਮੁਲਜ਼ਮ ਕਾਬੂ <br/>

Ad Position 21
No active advertisement
ਅਜੀਤ ਡੈਸਕ 19-02-2026
ਮੁੱਲਾਂਪੁਰ ਗਰੀਬਦਾਸ, 18 ਫਰਵਰੀ (ਦਿਲਬਰ ਸਿੰਘ ਖੈਰਪੁਰ)-ਮੁੱਲਾਂਪੁਰ ਖੇਤਰ 'ਚ ਪਿਛਲੇ ਦਿਨਾਂ ਦੌਰਾਨ ਚੋਰੀ ਦੀਆਂ ਵੱਖ-ਵੱਖ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਪੰਜ ਮੁਲਜ਼ਮਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਨ੍ਹਾਂ ਮੁਲਜ਼ਮਾਂ ਤੋਂ ਚੋਰੀ ਦਾ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ | ਪੁਲਿਸ ਨੇ ਕਥਿਤ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਕਾਬੂ ਮੁਲਜ਼ਮਾਂ 'ਚ ਤਿੰਨ ਨੌਜਵਾਨ ਤੇ ਦੋ ਔਰਤਾਂ ਸ਼ਾਮਿਲ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਸਿੰਘ ਹਾਂਸ ਵਲੋਂ ਜਾਰੀ ਹਦਾਇਤਾਂ ਅਨੁਸਾਰ ਮਨਪ੍ਰੀਤ ਸਿੰਘ ਐਸ. ਪੀ. ਦਿਹਾਤੀ ਤੇ ਹਰਸਿਮਰਤ ਸਿੰਘ ਛੇਤਰਾ ਡੀ. ਐਸ. ਪੀ. ਸਬ-ਡਵੀਜ਼ਨ ਖਰੜ-2 (ਮੁੱਲਾਂਪੁਰ) ਦੀ ਨਿਗਰਾਨੀ ਹੇਠ ਇੰਸਪੈਕਟਰ ਅਮਨਦੀਪ ਤਰੀਕਾ ਮੁੱਖ ਅਫ਼ਸਰ ਥਾਣਾ ਮੁੱਲਾਂਪੁਰ ਗਰੀਬਦਾਸ ਦੀ ਅਗਵਾਈ ਵਾਲੀ ਟੀਮ 'ਚ ਸ਼ਾਮਿਲ ਐਸ. ਆਈ. ਦਲਵਿੰਦਰ ਸਿੰਘ ਤੇ ਪੁਲਿਸ ਪਾਰਟੀ ਨੇ ਚੋਰੀ ਦੀਆਂ ਘਟਨਾਵਾਂ 'ਚ ਲੋੜੀਂਦੇ ਕਥਿਤ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਨ੍ਹਾਂ ਮੁਲਜ਼ਮਾਂ ਵਲੋਂ ਈਕੋ ਸਿਟੀ-1 ਨਿਊ ਚੰਡੀਗੜ੍ਹ ਦੇ ਏਰੀਆ ਵਿਚ ਮ. ਨੰ. 681 ਅਤੇ ਮ. ਨੰ. 3030 'ਚ ਵੱਖ-ਵੱਖ ਸਮੇਂ 'ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ | ਇਸੇ ਤਰ੍ਹਾਂ ਈਕੋ ਸਿਟੀ-1 ਅਤੇ ਨਿਊ ਚੰਡੀਗੜ੍ਹ ਨੇੜੇ ਮੈਡੀਸਿਟੀ ਪੁਲ ਲਾਗੇ ਬਣੇ ਡਾਇਮੰਡ ਮੈਡੀਕਲ ਸਟੋਰ ਵਿਚ ਵੀ ਇਨ੍ਹਾਂ ਮੁਲਜ਼ਮਾਂ ਵਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ | ਕਥਿਤ ਮੁਲਜ਼ਮਾਂ ਕੋਲੋਂ ਪੁਲਿਸ ਨੇ ਚੋਰੀ ਦੇ ਗਹਿਣੇ, ਨਕਦੀ, ਮੋਬਾਈਲ ਫ਼ੋਨ ਤੇ ਮਹਿੰਗੀ ਘੜੀ ਬਰਾਮਦ ਕੀਤੀ ਹੈ | ਇਸ ਤੋਂ ਇਲਾਵਾ ਜਿਸ ਕਾਰ 'ਚ ਸਵਾਰ ਹੋ ਕੇ ਇਨ੍ਹਾਂ ਵਲੋਂ ਘਟਨਾਵਾਂ ਅੰਜਾਮ ਦਿੱਤਾ ਜਾਂਦਾ ਸੀ, ਉਹ ਕਾਰ ਵੀ ਬਰਾਮਦ ਕਰ ਲਈ ਗੲਾ ਹੈ | ਮੁਲਜ਼ਮਾਂ ਕੋਲੋਂ ਵਾਰਦਾਤਾਂ ਦੌਰਾਨ ਵਰਤੀ ਗਈ ਲੋਹੇ ਦੀ ਰਾਡ ਵੀ ਬਰਾਮਦ ਕੀਤੀ ਗਈ ਹੈ | ਇਸ ਤੋਂ ਇਲਾਵਾ ਇਨ੍ਹਾਂ ਮੁਲਜ਼ਮਾਂ ਕੋਲੋਂ ਪੁਲਿਸ ਨੇ ਚੋਰੀਸ਼ੁਦਾ ਐਕਟਿਵਾ ਵੀ ਬਰਾਮਦ ਕੀਤੀ ਹੈ | ਪੁਲਿਸ ਵਲੋਂ ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਮੁਹੰਮਦ ਸਾਜਿਦ ਪੁੱਤਰ ਮੁਹੰਮਦ ਸਾਹਿਦ, ਸੌਰਵ ਉਰਫ਼ ਲਾਲਾ ਪੁੱਤਰ ਵਿਨੋਦ ਕੁਮਾਰ, ਪ੍ਰਤੀਕ ਗੋਂਡ ਪੁੱਤਰ ਓਮ ਪ੍ਰਕਾਸ਼ ਅਤੇ ਖੈਰੋਨਿਸ਼ਾ ਪਤਨੀ ਮੁਹੰਮਦ ਸਾਜਿਦ ਸਾਰੇ ਮੂਲ ਵਾਸੀਆਨ ਸੈਕਟਰ-25-ਡੀ ਚੰਡੀਗੜ੍ਹ ਤੇ ਹਾਲ ਵਾਸੀ ਪਿੰਡ ਤੀੜਾ ਅਤੇ ਮਾਧੁਰੀ ਪਤਨੀ ਇੰਦਰ ਕੁਮਾਰ ਵਾਸੀ ਧਨਾਸ ਕਾਲੋਨੀ (ਚੰਡੀਗੜ੍ਹ) ਵਜੋਂ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਵਪਾਰਕ ਸੰਸਥਾਵਾਂ ਨਿਰਧਾਰਿਤ ਨਿਯਮਾਂ ਦੀ ਪਾਲਣਾ ਕਰਨਗੀਆਂ ਤਾਂ ਸ਼ਹਿਰ ਨੂੰ ਸਾਫ਼ ਤੇ ਸੁੰਦਰ ਬਣਾਉਣ 'ਚ ਮਦਦ ਮਿਲੇਗੀ –... ਅਗਲੀ ਖ਼ਬਰ ਲੋਕ ਨਿਰਮਾਣ ਮੰਤਰੀ ਵਲੋਂ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਜਾਇਜ਼ਾ <br/>
Ad Position 24