19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਕ੍ਰਾਈਮ ਬ੍ਰਾਂਚ-26 ਦੀ ਟੀਮ ਵਲੋਂ ਮੋਟਰਸਾਈਕਲ ਚੋਰ ਕਾਬੂ

Ad Position 21
No active advertisement
ਅਜੀਤ ਡੈਸਕ 19-02-2026
ਪੰਚਕੂਲਾ, 18 ਫਰਵਰੀ (ਕਪਿਲ)-ਪੰਚਕੂਲਾ ਕ੍ਰਾਈਮ ਬ੍ਰਾਂਚ-26 ਦੀ ਟੀਮ ਨੇ ਇਕ ਮੋਟਰਸਾਈਕਲ ਚੋਰ ਨੂੰ ਗਿ੍ਫ਼ਤਾਰ ਕਰਨ 'ਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ | ਮੁਲਜ਼ਮ ਦੀ ਪਛਾਣ 28 ਸਾਲਾ ਨੌਜਵਾਨ ਵਜੋਂ ਹੋਈ ਹੈ, ਜੋ ਕਿ ਫਰੀਦਕੋਟ (ਪੰਜਾਬ) ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਹਾਲ ਹੀ 'ਚ ਮੁਹਾਲੀ 'ਚ ਰਹਿ ਰਿਹਾ ਸੀ | ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਕ੍ਰਾਈਮ ਮਨਪ੍ਰੀਤ ਸੂਦਨ ਨੇ ਦੱਸਿਆ ਕਿ ਮੁਲਜ਼ਮ ਚੋਰੀ ਕੀਤੀਆਂ ਮੋਟਰਸਾਈਕਲਾਂ ਆਪਣੇ ਹੀ ਜਾਣ-ਪਛਾਣ ਵਾਲਿਆਂ ਨੂੰ ਅੱਧੀ ਕੀਮਤ 'ਤੇ ਵੇਚ ਦਿੰਦਾ ਸੀ ਅਤੇ ਬਾਕੀ ਅੱਧੇ ਪੈਸੇ ਲੈ ਕੇ ਮੋਟਰਸਾਈਕਲ ਟ੍ਰਾਂਸਫ਼ਰ ਕਰਵਾਉਣ ਦਾ ਝਾਂਸਾ ਦੇ ਕੇ ਠੱਗੀ ਕਰਦਾ ਸੀ | ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਕਬਜ਼ੇ 'ਚੋਂ 9 ਮੋਟਰਸਾਈਕਲਾਂ ਤੇ 2 ਸਕੂਟੀਆਂ ਬਰਾਮਦ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਾਸ ਤੌਰ 'ਤੇ ਸਪਲੈਂਡਰ ਮੋਟਰਸਾਈਕਲ ਨੂੰ ਨਿਸ਼ਾਨਾ ਬਣਾਉਂਦਾ ਸੀ ਕਿਉਂਕਿ ਇਹ ਚੋਰੀ ਕਰਨਾ ਆਸਾਨ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਪਹਿਲਾਂ ਵੀ ਲਗਭਗ 10 ਮਹੀਨੇ ਜੇਲ੍ਹ ਕੱਟ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਰਾਮਗੜ੍ਹ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਨਸ਼ਾ ਕਰਨ ਦਾ ਆਦੀ ਹੈ ਤੇ ਲੰਮੇ ਸਮੇਂ ਤੋਂ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ | ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਅਦਾਲਤ ਨੇ ਮੁਲਜ਼ਮ ਨੂੰ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਸਿਸਵਾਂ ਨੇੜੇ ਤੇਜ਼ ਰਫ਼ਤਾਰ ਗੱਡੀ ਬਿਜਲੀ ਦੇ ਖੰਭੇ ਨਾਲ ਟਕਰਾਈ ਅਗਲੀ ਖ਼ਬਰ ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ 'ਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ <br/>
Ad Position 24