19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਭਗਵੰਤ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ 2 ਮਹੀਨਿਆਂ ਵਿਚ 80,508 ਸੈਲਾਨੀਆਂ ਦੀ ਹੋਈ ਆਮਦ - ਲਾਲ ਚੰਦ ਕਟਾਰੂਚੱਕ <br/>

Ad Position 21
No active advertisement
ਅਜੀਤ ਡੈਸਕ 19-02-2026
ਚੰਡੀਗੜ੍ਹ, ਫਰਵਰੀ 18 (ਅਜੀਤ ਬਿਊਰੋ)- ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਭਗਵੰਤ ਮਾਨ ਸਰਕਾਰ ਦੇ ਠੋਸ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਜਿਸ ਨਾਲ ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿਚ ਕਾਫ਼ੀ ਵਾਧਾ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਾਲ ਦੇ ਪਹਿਲੇ ਦੋ ਮਹੀਨਿਆਂ ਦੌਰਾਨ ਹੀ ਚਿੜੀਆਘਰ ਵਿਚ 80,508 ਸੈਲਾਨੀਆਂ ਦੀ ਆਮਦ ਹੋਈ ਹੈ ਜੋ ਕਿ ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਲੋਕਾਂ ਦੀ ਵੱਧ ਰਹੀ ਜਾਗੂਰਕਤਾ ਅਤੇ ਸ਼ਮੂਲੀਅਤ ਨੂੰ ਦਰਸਾਉਂਦਾ ਹੈ | ਇਸ ਸਬੰਧੀ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਵਲੋਂ ਲੋਕਾਂ ਨੂੰ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਸਬੰਧੀ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਦੱਸਿਆ, ਸਿਰਫ਼ ਜਨਵਰੀ ਮਹੀਨੇ ਦੌਰਾਨ ਹੀ ਛੱਤਬੀੜ ਚਿੜੀਆਘਰ ਵਿਚ 48,719 ਸੈਲਾਨੀਆਂ ਦੀ ਆਮਦ ਹੋਈ, ਜਦੋਂ ਕਿ ਫਰਵਰੀ ਵਿਚ 31,789 ਸੈਲਾਨੀ ਸ਼ਾਂਤ ਅਤੇ ਕੁਦਰਤੀ ਮਾਹੌਲ ਵਿਚ ਪੰਛੀਆਂ ਅਤੇ ਜਾਨਵਰਾਂ ਦੀਆਂ ਵੱਖ-ਵੱਖ ਪ੍ਰਜਾਤੀਆਂ ਨੂੰ ਦੇਖਣ ਲਈ ਆਏ |
ਚਿੜੀਆਘਰ ਵਿਚ ਪੰਛੀਆਂ ਅਤੇ ਜਾਨਵਰਾਂ ਦੀ ਸੁਰੱਖਿਆ ਅਤੇ ਸਾਂਭ-ਸੰਭਾਲ ਲਈ ਕੀਤੀਆਂ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਅਤੇ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਦੇ ਹਿੱਸੇ ਵਜੋਂ, ਛੱਤਬੀੜ ਚਿੜੀਆਘਰ ਵਿਚ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬਾ ਵਾਕ-ਇਨ ਖੇਤਰ ਖਿੱਚ ਦਾ ਮੁੱਖ ਕੇਂਦਰ ਬਣ ਗਿਆ ਹੈ | ਇਸ ਦੇ ਨਾਲ, ਸੈਲਾਨੀਆਂ ਲਈ ਵਿੱਦਿਅਕ ਅਤੇ ਮਨੋਰੰਜਨ ਅਨੁਭਵ ਯਕੀਨੀ ਬਣਾਉਣ ਲਈ ਇੱਕ ਅਤਿ-ਆਧੁਨਿਕ ਡਾਇਨਾਸੌਰ ਪਾਰਕ ਸਥਾਪਿਤ ਕੀਤਾ ਗਿਆ ਹੈ | ਚਿੜੀਆਘਰ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਬਾਰੇ ਜਾਣਕਾਰੀ ਦਿੰਦਿਆਂ, ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, 1,200 ਮੀਟਰ ਦੇ ਜੰਗਲੀ ਜੀਵ ਸਫਾਰੀ ਖੇਤਰ ਵਿਚ, ਚਾਰਦੀਵਾਰੀ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਸਾਫ਼-ਸੁਥਰੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ 260 ਕੇਵੀ ਸੋਲਰ ਪਲਾਂਟ ਲਗਾਇਆ ਗਿਆ ਹੈ | ਉਨ੍ਹਾਂ ਕਿਹਾ, ਮਾਸਾਹਾਰੀ ਜਾਨਵਰਾਂ ਨੂੰ ਵਿਸ਼ੇਸ਼ ਇਲਾਜ ਪ੍ਰਦਾਨ ਕਰਨ ਲਈ ਲੋਆਇਨ ਸਫ਼ਾਰੀ ਵਿਚ ਕਿ੍ਟੀਕਲ ਕੇਅਰ ਯੂਨਿਟ ਸਥਾਪਤ ਕੀਤੀ ਗਈ ਹੈ ਅਤੇ ਸੈਲਾਨੀਆਂ, ਖ਼ਾਸ ਕਰਕੇ ਸਕੂਲੀ ਬੱਚਿਆਂ ਲਈ ਇੱਕ ਓਪਨ-ਏਅਰ ਜ਼ੂ ਐਜੂਕੇਸ਼ਨ ਪਲਾਜ਼ਾ ਤਿਆਰ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਥਾਣਾ ਰਾਜਾਸਾਂਸੀ ਵਲੋਂ 29.04 ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਬੇਜ਼ੁਬਾਨਾਂ ਨਾਲ ਬੇਰਹਿਮੀ, ਡਾਗ ਸ਼ੈਲਟਰ 'ਚ 2 ਦਰਜਨ ਕਤੂਰਿਆਂ ਨੂੰ ਦਿੱਤਾ ਜ਼ਹਿਰ, 5 ਦੀ ਮੌਤ <br/>
Ad Position 24