08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਪੰਜਾਬ ਤੇ ਕੇਂਦਰ ਸਰਕਾਰ ਦੀ ਅਰਥੀ ਸਾੜੀ <br/>

Ad Position 21
No active advertisement
ਅਜੀਤ ਡੈਸਕ 20-02-2026
ਜ਼ੀਰਕਪੁਰ, 19 ਫਰਵਰੀ (ਮਨਿੰਦਰ ਸਿੰਘ)-ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਜ਼ੀਰਕਪੁਰ ਵਿਖੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕੀਆਂ ਗਈਆਂ | ਇਸ ਮੌਕੇ ਸੀ. ਐੱਚ. ਬੀ. ਬਿਜਲੀ ਕਾਮਿਆਂ ਦੇ ਸਰਕਲ ਸਕੱਤਰ ਏਕਮ ਸਿੱਧੂ ਮੁਹਾਲੀ ਤੇ ਟੀ. ਐੱਸ. ਯੂ. ਜਥੇਬੰਦੀ ਦੇ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਚਾਰ ਲੇਬਰ ਕੋਡ ਪਾਰਲੀਮੈਂਟ ਵਿਚ ਪਾਸ ਕੀਤੇ ਹਨ, ਜਿਨ੍ਹਾਂ ਨਾਲ ਕਿਰਤੀ ਵਰਗ ਨੂੰ ਖ਼ਤਮ ਕਰਕੇ ਕਾਰਪੋਰੇਟ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਤਹਿਤ ਕਿਰਤੀ ਲੋਕਾਂ ਦੀ ਕਿਰਤ ਦੀ ਲੁੱਟ ਹੋਵੇਗੀ ਤੇ ਉਨ੍ਹਾਂ ਨੂੰ 8 ਘੰਟਿਆਂ ਦੀ ਬਜਾਏ 12 ਘੰਟੇ ਕੰਮ ਕਰਨਾ ਪਵੇਗਾ | ਇਸ ਨਾਲ ਕੰਮ ਤਿੰਨ ਸ਼ਿਫਟਾਂ ਦੀ ਬਜਾਏ ਦੋ ਸ਼ਿਫਟਾਂ ਵਿਚ ਹੋਵੇਗਾ ਤੇ ਇਕ ਸ਼ਿਫਟ ਦੇ ਕਾਮੇ ਨੌਕਰੀ ਤੋਂ ਵਾਂਝੇ ਹੋ ਜਾਣਗੇ | ਇਸ ਤੋਂ ਇਲਾਵਾ ਲੋਕਾਂ ਵਲੋਂ ਜੋ ਜ਼ਮੀਨਾਂ ਸਰਕਾਰੀ ਅਦਾਰਿਆਂ ਨੂੰ ਦਾਨ ਵਿਚ ਦਿੱਤੀਆਂ ਗਈਆਂ ਸਨ, ਅੱਜ ਸਰਕਾਰ ਉਨ੍ਹਾਂ ਨੂੰ ਵੇਚ ਰਹੀ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਆਪਣੇ ਇਸ ਮਾਰੂ ਫ਼ੈਸਲੇ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਆਉਣ ਵਾਲੀ 22 ਫਰਵਰੀ ਨੂੰ ਪੰਜਾਬ ਭਰ 'ਚ ਭਾਜਪਾ ਦੇ ਦਫ਼ਤਰਾਂ ਤੇ ਪੰਜਾਬ ਸਰਕਾਰ ਦੇ ਹਲਕਾ ਵਿਧਾਇਕਾਂ ਦੇ ਦਫ਼ਤਰਾਂ ਤੇ ਰਿਹਾਇਸ਼ਾਂ ਅੱਗੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ | ਇਸ ਮੌਕੇ ਅਮਨਿੰਦਰ ਸਿੰਘ ਡਵੀਜ਼ਨ ਪ੍ਰਧਾਨ, ਰੋਹਿਤ ਸ਼ਰਮਾ, ਸੁਖਵਿੰਦਰ ਸੁੱਖੀ, ਗੁਰਤੇਜ ਸਿੰਘ, ਗੁਰਜਿੰਦਰ ਸਿੰਘ ਤੇ ਪਰਮਜੀਤ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਿਵਰਾਤਰੀ ਮੌਕੇ ਕਿਰਚ ਮਾਰ ਕੇ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ 'ਚ ਨਾਬਾਲਗਾਂ ਸਮੇਤ 12 ਮੁਲਜ਼ਮ ਗਿ੍ਫ਼ਤਾਰ ਮੁਲਜ਼ਮਾ... ਅਗਲੀ ਖ਼ਬਰ ਸਰਕਾਰੀ ਹਸਪਤਾਲ ਆਉਂਦੇ ਸਮੇਂ ਰਸਤੇ 'ਚ ਹੀ 108 ਨੰਬਰ ਐਂਬੂਲੈਂਸ 'ਚ ਕਰਵਾਇਆ ਸੁਰੱਖਿਅਤ ਜਣੇਪਾ
Ad Position 24