08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਕਿਸਾਨਾਂ ਦੀਆਂ ਮੋਟਰਾਂ ਤੋਂ ਤਾਰਾਂ ਚੋਰੀ

Ad Position 21
No active advertisement
ਅਜੀਤ ਡੈਸਕ 20-02-2026
ਮਾਜਰੀ, 19 ਫਰਵਰੀ (ਧੀਮਾਨ)-ਪੁਲਿਸ ਥਾਣਾ ਮਾਜਰੀ ਅਧੀਨ ਪੈਂਦੇ ਪਿੰਡਾਂ 'ਚ ਨਸੇੜੀਆਂ ਵਲੋਂ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਪਿੰਡ ਮੀਆਂਪੁਰ ਚੰਗਰ ਵਿਖੇ ਕਿਸਾਨਾਂ ਦੀਆਂ ਮੋਟਰਾਂ ਤੋਂ ਬਿਜਲੀ ਵਾਲੀਆਂ ਤਾਰਾਂ ਚੋਰੀ ਕਰ ਲਈਆਂ ਗਈਆਂ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਸੱਜਣ ਸਿੰਘ ਨੇ ਦੱਸਿਆ ਕਿ ਪਿੰਡ ਮੀਆਂਪੁਰ ਚੰਗਰ ਦੇ ਕਿਸਾਨ ਕਾਕਾ ਸਿੰਘ, ਬਲਵੀਰ ਸਿੰਘ ਤੇ ਰਾਜਬੀਰ ਸਿੰਘ ਦੀਆਂ ਮੋਟਰਾਂ ਤੋਂ ਬੀਤੀ ਰਾਤ ਕਿਸੇ ਵਲੋਂ ਤਾਰਾਂ ਚੋਰੀ ਕਰ ਲਈਆਂ ਗਈਆਂ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਪੁਲਿਸ ਥਾਣਾ ਮਾਜਰੀ ਵਿਖੇ ਸੂਚਨਾ ਦੇ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਤਪਦਿਕ ਦੀ ਜਾਂਚ ਦੇ ਮਾਮਲੇ 'ਚ ਜ਼ਿਲ੍ਹਾ ਮੁਹਾਲੀ ਪੰਜਾਬ ਭਰ 'ਚੋਂ ਮੋਹਰੀ ਰਿਹਾ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਤਸਕਰ ਕਾਬੂ
Ad Position 24