20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਖ਼ੁਰਾਕ ਤੇ ਪੋਸ਼ਣ ਸੁਰੱਖਿਆ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ—ਡਾ. ਬਲਜੀਤ ਕੌਰ <br/>

Ad Position 21
No active advertisement
ਅਜੀਤ ਡੈਸਕ 01-03-2026
ਚੰਡੀਗੜ੍ਹ, 28 ਫਰਵਰੀ (ਅਜੀਤ ਬਿਊਰੋ)- ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੀ ਪਹਿਲਕਦਮੀ 'ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਪੰਜਾਬ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ | ਮੀਟਿੰਗ ਦਾ ਮਕਸਦ ਖ਼ੁਰਾਕ ਸੁਰੱਖਿਆ, ਪੋਸ਼ਣ ਅਤੇ ਸਮਾਜਿਕ ਭਲਾਈ ਨਾਲ ਜੁੜੀਆਂ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਅਮਲਦਾਰੀ ਨੂੰ ਹੋਰ ਮਜ਼ਬੂਤ ਕਰਨਾ ਸੀ | ਮੀਟਿੰਗ ਵਿਚ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਅਤੇ ਮੈਂਬਰ ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਦੀ ਅਗਵਾਈ ਹੇਠ ਵਫ਼ਦ ਨੇ ਹਿੱਸਾ ਲਿਆ | ਇਸ ਮੌਕੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਕੱਤਰ ਗੁਰਕਿਰਤ ਕਿ੍ਪਾਲ ਸਿੰਘ, ਆਈ.ਏ.ਐਸ. ਅਤੇ ਡਾਇਰੈਕਟਰ ਸ਼ੇਨਾ ਅਗਰਵਾਲ,ਆਈ.ਏ.ਐਸ. ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਖ਼ੁਰਾਕ ਸੁਰੱਖਿਆ ਅਤੇ ਪੋਸ਼ਣ ਨਾਲ ਜੁੜੇ ਮਸਲਿਆਂ 'ਤੇ ਵਿਸਥਾਰ ਨਾਲ ਚਰਚਾ ਕਰਦਿਆਂ ਕਿਹਾ ਕਿ ਸਰਕਾਰ ਦੀ ਖ਼ੁਰਾਕ ਸੁਰੱਖਿਆ ਯੋਜਨਾ ਤਹਿਤ ਯੋਗ ਸੰਸਥਾਵਾਂ ਨੂੰ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 15 ਕਿਲੋਗ੍ਰਾਮ ਅਨਾਜ ਸਬਸਿਡੀ ਦਰਾਂ 'ਤੇ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ | ਮੀਟਿੰਗ ਵਿਚ ਖ਼ੁਰਾਕ ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ ਵਿਭਾਗ ਤੋਂ ਸੀਨੀਅਰ ਆਈ.ਏ.ਐਸ. ਅਧਿਕਾਰੀ ਕਮਲ ਕੁਮਾਰ ਗਰਗ, ਮਿਡ-ਡੇ-ਮੀਲ ਸਕੀਮ ਦੇ ਇੰਚਾਰਜ, ਜਨਰਲ ਮੈਨੇਜਰ ਵਰਿੰਦਰ ਬਰਾੜ ਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿਚ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੇ ਵਿਕਾਸੀ ਮਸਲਿਆਂ 'ਤੇ ਸ਼ੋ੍ਰਮਣੀ ਅਕਾਲੀ ਦਲ ਚੰਡੀਗੜ੍ਹ ਯੂਨਿਟ ਸਰਗਰਮ <br/> ਅਗਲੀ ਖ਼ਬਰ ਸਿੱਖਿਆ ਨੀਤੀ ਨੂੰ ਉਪਰ ਚੁੱਕਣ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ - ਪ੍ਰਗਟ ਸਿੰਘ ਕਲੇਰ <br/>
Ad Position 24