20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਦੁਕਾਨਦਾਰ 'ਤੇ ਜਾਨਲੇਵਾ ਹਮਲਾ ਕਰਕੇ ਨਕਦੀ ਲੁੱਟੀ ਮੌਕੇ 'ਤੇ ਹੀ ਮੋਟਰਸਾਈਕਲ ਛੱਡ ਕੇ ਫ਼ਰਾਰ ਹੋਏ ਲੁਟੇਰੇ <br/>

Ad Position 21
No active advertisement
ਅਜੀਤ ਡੈਸਕ 01-03-2026
ਮੁੱਲਾਂਪੁਰ ਗਰੀਬਦਾਸ, 28 ਫਰਵਰੀ (ਦਿਲਬਰ ਸਿੰਘ ਖੈਰਪੁਰ)-ਪਿੰਡ ਤਿਊੜ ਵਿਖੇ ਬੀਤੀ ਰਾਤ ਇਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਲੁਟੇਰੇ ਇਕ ਦੁਕਾਨਦਾਰ 'ਤੇ ਜਾਨਲੇਵਾ ਹਮਲਾ ਕਰਕੇ ਦੁਕਾਨ 'ਚੋਂ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਮੁਕੇਸ਼ ਕੁਮਾਰ ਉਰਫ਼ ਤੋਤਾ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ 'ਤੇ ਬੈਠਾ ਸੀ | ਇਸੇ ਦੌਰਾਨ ਦੋ- ਤਿੰਨ ਅਣਪਛਾਤੇ ਨੌਜਵਾਨ ਮੂੰਹ ਢੱਕ ਕੇ ਦੁਕਾਨ 'ਚ ਦਾਖ਼ਲ ਹੋਏ | ਸ਼ੁਰੂ 'ਚ ਉਨ੍ਹਾਂ ਸਾਮਾਨ ਖ਼ਰੀਦਣ ਦਾ ਡਰਾਮਾ ਕੀਤਾ ਅਤੇ ਬਾਅਦ 'ਚ ਹਥਿਆਰਾਂ ਦੀ ਨੋਕ 'ਤੇ ਨਕਦੀ ਦੀ ਮੰਗ ਕੀਤੀ | ਇਸ ਦਾ ਵਿਰੋਧ ਕਰਨ 'ਤੇ ਲੁਟੇਰਿਆਂ ਨੇ ਦੁਕਾਨਦਾਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਇਸ ਤੋਂ ਬਾਅਦ ਹਮਲਾਵਰ ਦੁਕਾਨ ਦੇ ਕਾਊਾਟਰ 'ਚੋਂ ਨਕਦੀ ਲੈ ਕੇ ਭੱਜ ਗਏ, ਪਰ ਆਪਣਾ ਮੋਟਰਸਾਈਕਲ ਮੌਕੇ 'ਤੇ ਹੀ ਛੱਡ ਗਏ | ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਗਈ ਤੇ ਜ਼ਖ਼ਮੀ ਮੁਕੇਸ਼ ਕੁਮਾਰ ਨੂੰ ਤੁਰੰਤ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਕਿ ਡਾਕਟਰਾਂ ਵਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ | ਉਧਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਵਲੋਂ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਵੀ ਖੰਗਾਲੀ ਜਾ ਰਹੀ ਹੈ | ਇਸ ਵਾਰਦਾਤ ਕਾਰਨ ਪਿੰਡ ਅਤੇ ਨੇੜਲੇ ਇਲਾਕਿਆਂ 'ਚ ਦਹਿਸ਼ਤ ਦਾ ਮਾਹੌਲ ਹੈ | ਲੋਕਾਂ ਨੇ ਲੁਟੇਰਿਆਂ ਨੂੰ ਜਲਦ ਕਾਬੂ ਕਰਨ ਦੀ ਮੰਗ ਕੀਤੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਸਥਾਨ ਤੋਂ ਬਰਾਮਦ ਮੋਟਰਸਾਈਕਲ ਅਤੇ ਹੋਰਨਾਂ ਸਬੂਤਾਂ ਦੇ ਆਧਾਰ 'ਤੇ ਜਲਦ ਹੀ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ 30 ਨਸਲਾਂ ਦੇ 500 ਤੋਂ ਵੱਧ ਪਾਲਤੂ ਜਾਨਵਰ ਬਣੇ 'ਚੰਡੀਗੜ੍ਹ ਪੇਟ ਐਕਸਪੋ 2026' ਦਾ ਸ਼ਿੰਗਾਰ <br/> ਅਗਲੀ ਖ਼ਬਰ ਸਾਈਬਰ ਠੱਗੀ ਦੇ ਮਾਮਲੇ 'ਚ ਮਾਸਟਰਮਾਈਾਡ ਗਿ੍ਫ਼ਤਾਰ
Ad Position 24