20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਦੇਸ਼ ਦੀ ਪ੍ਰਗਤੀ 'ਚ ਵਿਗਿਆਨ ਦੀ ਅਹਿਮ ਭੂਮਿਕਾ : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ <br/>

Ad Position 21
No active advertisement
ਰਾਸ਼ਟਰੀ ਵਿਗਿਆਨ ਦਿਵਸ ਮੌਕੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੁਹਾਲੀ ਵਿਖੇ ਸਾਲਾਨਾ ਸਾਇੰਸ ਫੈਸਟ 'ਤੱਤਵਾ' ਦਾ ਉਦਘਾਟਨ ਕਰਨ ਉਪਰੰਤ ਵਿਦਿਆਰਥੀਆਂ ਵਲੋਂ ਲਗਾਈ ਗਈ ਪ੍ਰਦਰਸ਼ਨੀ ਦੇਖਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ | ਅਜੀਤ ਤਸਵੀਰ <br/> 01-03-2026
ਐੱਸ. ਏ. ਐੱਸ. ਨਗਰ, 28 ਫਰਵਰੀ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਵੀਨਤਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਕ ਵਿਕਸਿਤ ਰਾਸ਼ਟਰ ਦਾ ਰਾਹ ਉਸ ਦੀਆਂ ਵਿਗਿਆਨਕ ਖੋਜਾਂ ਨਿਰਧਾਰਤ ਕਰਦੀਆਂ ਹਨ | ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਵਿਕਾਸ ਕਹਾਣੀ ਨੂੰ ਵਿਸ਼ਵ ਪੱਧਰ 'ਤੇ ਪਹੁੰਚਾਉਣ ਲਈ ਜਗਿਆਸਾ ਦੀ ਭਾਵਨਾ ਨੂੰ ਅਪਣਾਉਣ ਦਾ ਸੱਦਾ ਦਿੱਤਾ | ਸਿੱਖਿਆ ਮੰਤਰੀ ਬੈਂਸ ਰਾਸ਼ਟਰੀ ਵਿਗਿਆਨ ਦਿਵਸ ਮੌਕੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੁਹਾਲੀ ਵਿਖੇ ਸਾਲਾਨਾ ਸਾਇੰਸ ਫੈਸਟ 'ਤੱਤਵਾ' ਦਾ ਉਦਘਾਟਨ ਕਰਨ ਉਪਰੰਤ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਵਿਦਿਆਰਥੀਆਂ ਨੂੰ ਵਿਗਿਆਨ ਨੂੰ ਸਿਰਫ਼ ਇਕ ਵਿਸ਼ੇ ਵਜੋਂ ਨਹੀਂ, ਸਗੋਂ ਰਾਸ਼ਟਰ ਦੇ ਵਿਕਾਸ ਲਈ ਇਕ ਅਹਿਮ ਸਾਧਨ ਵਜੋਂ ਦੇਖਣ ਦੀ ਅਪੀਲ ਕੀਤੀ | ਉਨ੍ਹਾਂ ਸੰਸਥਾ ਦੇ ਵਿਦਿਆਰਥੀਆਂ ਤੇ ਸਕੂਲ ਆਫ ਐਮੀਨੈਂਸ ਤੇ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹੀਏ ਦੀ ਖੋਜ ਤੋਂ ਲੈ ਕੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਖੋਜ ਤੱਕ ਮਨੁੱਖੀ ਪ੍ਰਗਤੀ ਦੀ ਹਰ ਪੁਲਾਂਘ ਵਿਗਿਆਨ 'ਤੇ ਨਿਰਭਰ ਰਹੀ ਹੈ | ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਤਰੱਕੀ ਵਿਗਿਆਨ ਦੀ ਭਾਸ਼ਾ 'ਚ ਲਿਖੀ ਗਈ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਉੱਘੇ ਭਾਰਤੀ ਸਾਇੰਸਦਾਨਾਂ ਡਾ. ਸੀ. ਵੀ. ਰਮਨ, ਫਾਈਬਰ ਆਪਟਿਕਸ ਦੇ ਪਿਤਾਮਾ ਡਾ. ਨਰਿੰਦਰ ਸਿੰਘ ਕਪਾਨੀ, ਪ੍ਰਮਾਣੂ ਭੌਤਿਕ ਵਿਗਿਆਨੀ ਡਾ. ਪਿਆਰਾ ਸਿੰਘ ਗਿੱਲ ਅਤੇ ਨੋਬਲ ਪੁਰਸਕਾਰ ਜੇਤੂ ਡਾ. ਹਰਗੋਬਿੰਦ ਖੁਰਾਨਾ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ | ਸਿੱਖਿਆ ਮੰਤਰੀ ਬੈਂਸ ਨੇ ਰਾਸ਼ਟਰੀ ਵਿਕਾਸ 'ਚ ਉਤਸੁਕਤਾ/ਜਗਿਆਸਾ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੰਦਿਆਂ ਵਿਦਿਆਰਥੀਆਂ ਨੂੰ ਰੋਜ਼ਾਨਾ ਵਾਪਰ ਰਹੀਆਂ ਘਟਨਾਵਾਂ ਦੇ 'ਕਿਉਂ' ਤੇ 'ਕਿਵੇਂ' ਬਾਰੇ ਸਵਾਲ ਕਰਨ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਇਸ ਗੱਲ 'ਤੇ ਮਾਣ ਪ੍ਰਗਟ ਕੀਤਾ ਕਿ ਪੰਜਾਬ ਸਰਕਾਰ ਦਾ ਮਿਆਰੀ ਬੁਨਿਆਦੀ ਢਾਂਚੇ ਅਤੇ ਪ੍ਰਤੀਯੋਗੀ ਕੋਚਿੰਗ 'ਤੇ ਧਿਆਨ ਕੇਂਦਰਿਤ ਕਰਨ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ, ਜਿਸ ਸਦਕਾ ਇਸ ਸਾਲ ਹੀ 300 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇ. ਈ. ਈ. ਮੇਨਜ਼ ਪ੍ਰੀਖਿਆ ਪਾਸ ਕੀਤੀ ਹੈ | ਇਸੇ ਦੌਰਾਨ ਸਿੱਖਿਆ ਮੰਤਰੀ ਨੇ ਆਈਸਰ ਮੁਹਾਲੀ ਦੇ ਡਾਇਰੈਕਟਰ ਡਾ. ਅਨਿਲ ਕੁਮਾਰ ਤਿ੍ਪਾਠੀ ਨੂੰ ਸਾਇੰਸ ਈਕੋ-ਸਿਸਟਮ ਨੂੰ ਮਜ਼ਬੂਤ ਕਰਨ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵਲੋਂ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ | ਉਨ੍ਹਾਂ ਜ਼ਮੀਨੀ ਪੱਧਰ 'ਤੇ ਵਿਗਿਆਨਕ ਸੋਚ ਪੈਦਾ ਕਰਨ ਲਈ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਅਤੇ ਪ੍ਰਮੁੱਖ ਖੋਜ ਸੰਸਥਾਵਾਂ ਦਰਮਿਆਨ ਆਪਸੀ ਸਹਿਯੋਗ ਦੀ ਇੱਛਾ ਵੀ ਜ਼ਾਹਿਰ ਕੀਤੀ | ਇਸੇ ਦੌਰਾਨ ਸਿੱਖਿਆ ਮੰਤਰੀ ਬੈਂਸ ਨੇ ਸਾਇੰਸ ਮੈਗਜ਼ੀਨ 'ਮੇਰਾਕੀ' ਜਾਰੀ ਕੀਤਾ ਅਤੇ ਆਈਸਰ ਮੁਹਾਲੀ ਦੇ ਸਾਬਕਾ ਵਿਦਿਆਰਥੀਆਂ (ਐਲੂਮਨੀ) ਦੀ ਵੈੱਬਸਾਈਟ ਵੀ ਜਾਰੀ ਕੀਤੀ | ਇਸ ਤੋਂ ਪਹਿਲਾਂ ਉਨ੍ਹਾਂ ਵਿਦਿਆਰਥੀਆਂ ਵਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਦੌਰਾ ਕਰਕੇ ਨੌਜਵਾਨ ਖੋਜਕਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਵਿਗਿਆਨਕ

Ad Position 22
No active advertisement
ਪਿਛਲੀ ਖ਼ਬਰ ਸਕੂਲ ਬਸਤੇ ਸੰਬੰਧੀ ਯੂ.ਟੀ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਿਰਦੇਸ਼ <br/> ਅਗਲੀ ਖ਼ਬਰ ਚੰਡੀਗੜ੍ਹ 'ਚ ਲੇਖਿਕਾਂ ਦਵਿੰਦਰ ਕੌਰ ਢਿੱਲੋਂ ਦਾ ਕਾਵਿ-ਸੰਗ੍ਰਹਿ 'ਮੁਹੱਬਤਾਂ ਦੇ ਦੀਪ' ਹੋਈ ਲੋਕ ਅਰਪਣ <br/>
Ad Position 24