19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਬਰਨਾਲਾ ਦੀ ਕਾਂਗਰਸ ਰੈਲੀ ਪੰਜਾਬ ਲਈ ਇਤਿਹਾਸਕ ਸਾਬਿਤ ਹੋਵੇਗੀ-ਬੰਨੀ ਕੰਗ <br/>

Ad Position 21
No active advertisement
ਅਜੀਤ ਡੈਸਕ 01-03-2026
ਖਰੜ, 28 ਫਰਵਰੀ (ਗੁਰਮੁੱਖ ਸਿੰਘ ਮਾਨ)-ਕਾਂਗਰਸ ਪਾਰਟੀ ਵਲੋਂ ਅੱਜ 'ਮਨਰੇਗਾ ਬਚਾਓ ਸੰਘਰਸ਼' ਤਹਿਤ ਬਰਨਾਲਾ ਵਿਖੇ ਰੱਖੀ ਗਈ ਮਹਾਂ-ਰੈਲੀ 'ਚ ਹਿੱਸਾ ਲੈਣ ਲਈ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਦੀ ਰਹਿਨੁਮਾਈ ਹੇਠ ਖਰੜ ਹਲਕੇ ਦੇ ਕਾਂਗਰਸੀ ਵਰਕਰਾਂ ਦਾ ਵੱਡਾ ਕਾਫ਼ਲਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਅਬਜ਼ਰਵਰ ਮਨਜੀਤ ਸਿੰਘ ਝਲਬੂਟੀ ਦੀ ਹਾਜ਼ਰੀ ਵਿਚ ਖਰੜ ਤੋਂ ਰਵਾਨਾ ਹੋਇਆ | ਇਸ ਮੌਕੇ ਬੰਨੀ ਕੰਗ ਨੇ ਕਿਹਾ ਕਿ ਦੇਸ਼ ਵਿਚ ਮਨਰੇਗਾ ਅਤੇ ਕਿਸਾਨੀ ਨੂੰ ਬਚਾਉਣ ਲਈ ਕਾਂਗਰਸ ਪਾਰਟੀ ਦੇ ਲੋਕ-ਪਿ੍ਆ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਜਾ ਰਹੀ ਬਰਨਾਲਾ ਰੈਲੀ ਪੰਜਾਬ ਵਿਚ ਕਾਂਗਰਸ ਪਾਰਟੀ ਲਈ 2027 ਦੀਆਂ ਚੋਣਾਂ ਦਾ ਮੁੱਢ ਬੰਨੇਗੀ | ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਪੰਜਾਬ ਭਰ ਤੋਂ ਕਾਂਗਰਸ ਪਾਰਟੀ ਦੇ ਸਮਰਥਕ ਸ਼ਾਮਿਲ ਹੋਣ ਜਾ ਰਹੇ ਹਨ, ਜਿਸ ਕਾਰਨ ਇਹ ਰੈਲੀ ਇਤਿਹਾਸਕ ਸਾਬਿਤ ਹੋਵੇਗੀ | ਇਸ ਮੌਕੇ ਕ੍ਰਿਪਾਲ ਸਿੰਘ ਖਿਜ਼ਰਾਬਾਦ, ਗਿਆਨ ਸਿੰਘ ਘੰਡੌਲੀ, ਰਣਜੀਤ ਸਿੰਘ ਖੱਦਰੀ, ਰੋਹਿਤ ਤੀੜਾ, ਅਵਤਾਰ ਸਿੰਘ ਤਾਰੀ, ਹੈਪੀ ਧੀਮਾਨ, ਨਰਿੰਦਰ ਸਿੰਘ ਢਕੌਰਾਂ, ਹਰਜਿੰਦਰ ਸਿੰਘ, ਬਲਦੇਵ ਸਿੰਘ, ਜਸਵਿੰਦਰ ਸਿੰਘ, ਰੋਮੀ ਸਰਪੰਚ, ਜਸਵਿੰਦਰ ਸਿੰਘ, ਜਸਪਾਲ ਸਿੰਘ, ਮੇਜਰ ਸਿੰਘ, ਸੁਰਿੰਦਰ ਸਿੰਘ, ਅਸ਼ੋਕ ਪੱਲਣਪੁਰ, ਸਰਬਜੀਤ ਸਿੰਘ ਟੋਡਰਮਾਜਰਾ, ਲਖਵੀਰ ਸਿੰਘ, ਰਾਣਾ ਦੇਸੂਮਾਜਰਾ, ਹਰਜਿੰਦਰ ਸਿੰਘ ਤੇ ਹਰਬੰਸ ਸਿੰਘ ਸਮੇਤ ਇਲਾਕੇ ਦੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਸੰਮਤੀ ਮੈਂਬਰ, ਸਰਪੰਚ, ਪੰਚ ਤੇ ਸਮਰਥਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਭ ਆਸਰਾ ਦੇ ਖਿਡਾਰੀਆਂ ਵਲੋਂ 'ਸਪੈਸ਼ਲ ਓਲਪਿੰਕ ਭਾਰਤ' ਦੌਰਾਨ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਇਲਾਜ ਤੋਂ ਪੈਨਸ਼ਨ, ਕਾਨੂੰਨੀ ਜਾਗਰੂਕਤਾ ਤੱਕ-ਬਜ਼ੁਰਗਾਂ ਲਈ ਇਕ ਛੱਤ ਹੇਠ ਸਾਰੀਆਂ ਸਹੂਲਤਾਂ- ਡਾ. ਬਲਜੀਤ ਕੌਰ <br/>
Ad Position 24