08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਸਿਆਸੀ ਕਾਨਫ਼ਰੰਸ ਲਈ ਲਗਾਈਆਂ ਡਿਊਟੀਆਂ <br/>

Ad Position 21
No active advertisement
ਮੀਟਿੰਗ ਤੋਂ ਬਾਅਦ ਆਗੂ | ਤਸਵੀਰ: ਜਗਮੋਹਣ ਸਿੰਘ ਨਾਰੰਗ <br/> 02-03-2026
ਸ੍ਰੀ ਚਮਕੌਰ ਸਾਹਿਬ, 1 ਮਾਰਚ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਨਿਰਭੈ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਹੋਈ, ਜਿਸ ਵਿਚ ਸੂਬਾ ਕਮੇਟੀ ਮੈਂਬਰ ਜਥੇਦਾਰ ਹਰਬੰਸ ਸਿੰਘ ਕੰਧੋਲਾ ਅਤੇ ਜਥੇਦਾਰ ਪ੍ਰੀਤਮ ਸਿੰਘ ਸੱਲ੍ਹੋਮਾਜਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੀਡੀਆ ਇੰਚਾਰਜ ਤੇਜਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ 3 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੌਰਾਨ ਹੋਣ ਵਾਲੀ ਸਿਆਸੀ ਕਾਨਫ਼ਰੰਸ ਨੰੂ ਸਫਲ ਬਣਾਉਣ ਅਤੇ ਸਮਰਥਕਾਂ ਨੂੰ ਲਿਜਾਣ ਅਤੇ ਵਾਪਿਸ ਲਿਆਉਣ ਲਈ ਸਮੁੱਚੀ ਰੂਪਰੇਖਾ ਨੂੰ ਅੰਤਿਮ ਰੂਪ ਦਿੱਤਾ ਗਿਆ | ਹਲਕੇ 'ਚੋਂ ਸਮਰਥਕਾਂ ਨੂੰ ਲਿਜਾਣ ਲਈ ਵੱਖ-ਵੱਖ ਅਹੁਦੇਦਾਰਾਂ ਦੀ ਡਿਊਟੀਆਂ ਲਗਾਈਆਂ ਗਈਆਂ | ਮੀਟਿੰਗ ਦੌਰਾਨ ਜਥੇਦਾਰ ਹਰਬੰਸ ਸਿੰਘ ਕੰਧੋਲਾ ਨੇ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਤੋਂ ਦਰਜਨਾਂ ਬੱਸਾਂ ਅਤੇ ਹੋਰ ਵਾਹਨ ਸਵੇਰੇ 8.30 ਵਜੇ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਣਗੇ | ਇਸ ਉਪਰੰਤ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਮਕੜੋਨਾ ਦੇ ਭਾਣਜੇ ਗੁਰਪ੍ਰੀਤ ਸਿੰਘ ਪਿੰਡ ਸਿਹਾਲਾ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਜ/ਸ ਅਮਰਜੀਤ ਸਿੰਘ ਢਿੱਲੋਂ, ਮੁੱਖ ਬੁਲਾਰੇ ਹਰਪ੍ਰੀਤਇੰਦਰ ਸਿੰਘ ਜਟਾਣਾ ਤੇ ਚਰਨਜੀਤ ਸਿੰਘ ਖੇੜੀ (ਰਿਟਾ: ਬੀ. ਡੀ. ਪੀ. ਓ.), ਪਿ੍ੰਸੀਪਲ ਕਿਰਨਜੋਤ ਕੌਰ, ਪਰਮਜੀਤ ਸਿੰਘ ਮਾਨ ਅਮਰਾਲੀ, ਰਾਜਿੰਦਰ ਸਿੰਘ ਗਿੱਲ ਦੁੱਗਰੀ, ਕੁਲਵੰਤ ਸਿੰਘ ਭੂਰੜੇ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਵਿਖੇ ਪਹਿਲੇ 2-ਰੋਜ਼ਾ ਵਿਦਿਆਰਥੀ ਉਦਮੀ ਕੈਂਪ ਦੀ ਸ਼ੁਰੂਆਤ ਅਗਲੀ ਖ਼ਬਰ ਕਿਸਾਨ-ਮਜ਼ਦੂਰ ਮੋਰਚੇ ਵਲੋਂ ਅੰਮਿ੍ਤਸਰ ਡੀ.ਸੀ ਦਫ਼ਤਰ ਅੱਗੇ ਮੋਰਚਾ 19 ਤੋਂ- ਪੰਧੇਰ <br/>
Ad Position 24