24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਖਿਜ਼ਰਾਬਾਦ ਦੇ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਵਿਖੇ ਦਸਮੀ ਦਾ ਦਿਹਾੜਾ ਮਨਾਇਆ <br/>

Ad Position 21
No active advertisement
ਖਿਜ਼ਰਾਬਾਦ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ ਵਿਖੇ ਦਸਮੀ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਭਾਈ ਪ੍ਰੇਮ ਸਿੰਘ ਪ੍ਰੇਮੀ ਦੇ ਢਾਡੀ ਜਥੇ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਸੁਖਵਿੰਦਰ ਸਿੰਘ | ਤਸਵੀਰ : ਕੁਲਵੰਤ ਸਿੰਘ ਧੀਮਾਨ <br/> 02-04-2026
ਮਾਜਰੀ, 1 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਇਤਿਹਾਸਕ ਕਸਬਾ ਖਿਜ਼ਰਾਬਾਦ ਦੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਪਵਿੱਤਰ ਅਸਥਾਨ 'ਤੇ ਦਸਮੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਦਸਮੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਲਵਪ੍ਰੀਤ ਸਿੰਘ ਦੇ ਜਥੇ ਵਲੋਂ ਕੀਰਤਨ ਅਤੇ ਭਾਈ ਪ੍ਰੇਮ ਸਿੰਘ ਪ੍ਰੇਮੀ ਜੰਡਪੁਰ ਦੇ ਢਾਡੀ ਜਥੇ ਵਲੋਂ ਗੁਰ-ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਹਰਦੀਪ ਸਿੰਘ, ਮੈਂਬਰ ਗੁਰਮੀਤ ਸਿੰਘ ਤੇ ਮਨਦੀਪ ਸਿੰਘ ਖਿਜ਼ਰਾਬਾਦ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੁਹਾਲੀ ਅਧੀਨ ਆਉਂਦੀਆਂ ਗੈਸ ਏਜੰਸੀਆਂ ਕੋਲ ਗੈਸ ਸਿਲੰਡਰਾਂ ਦਾ ਲੋੜੀਂਦਾ ਸਟਾਕ ਉਪਲੱਬਧ : ਡੀ. ਸੀ. <br/> ਅਗਲੀ ਖ਼ਬਰ ਲੋਕਲ ਵਿਰੋਧ ਦੇ ਆਧਾਰ 'ਤੇ ਮਨਜ਼ੂਰੀ ਰੱਦ ਕਰਨਾ ਗ਼ਲਤ - ਹਾਈ ਕੋਰਟ ਕੁੱਝ ਵਸਨੀਕਾਂ ਵਲੋਂ ਸਿਹਤ ਸੰਬੰਧੀ ਚਿੰਤਾਵਾਂ ਜਤਾ...
Ad Position 24