24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਭਰਤੀ ਲਈ ਪੰਜਾਬੀ ਵਿਸ਼ੇ ਦੀ ਸ਼ਰਤ ਨੂੰ ਹਟਾਉਣ ਵਿਰੁੱਧ 'ਸੱਥ' ਜਥੇਬੰਦੀ ਨੇ ਕੀਤਾ ਵਿਰੋਧ

Ad Position 21
No active advertisement
ਅਜੀਤ ਡੈਸਕ 02-04-2026
ਚੰਡੀਗੜ੍ਹ, 1 ਅਪ੍ਰੈਲ (ਮਾਰਕੰਡਾ)- ਸਰਕਾਰ ਵਲੋਂ ਪੀ.ਐਸ.ਪੀ.ਸੀ.ਐਲ ਲਈ ਇਕ ਨੋਟੀਫ਼ਿਕੇਸ਼ਨ ਰਾਹੀਂ ਸਹਾਇਕ ਲਾਈਨ ਮੈਨ ਦੀ ਭਰਤੀ ਲਈ ਰੱਖੀ ਗਈ ਸ਼ਰਤ, ਜਿਸ 'ਚ 10ਵੀਂ ਜਮਾਤ 'ਚੋਂ ਪੰਜਾਬੀ ਵਿਸ਼ਾ ਹੋਣਾ ਲਾਜ਼ਮੀ ਸੀ, ਨੂੰ ਹਟਾਉਣ ਵਿਰੁੱਧ ਸੱਥ ਜਥੇਬੰਦੀ ਨੇ ਭਰਵਾਂ ਵਿਰੋਧ ਕੀਤਾ ਹੈ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਆਗੂਆਂ ਅਸਮੀਤ ਸਿੰਘ, ਦਰਸ਼ਨਪ੍ਰੀਤ ਸਿੰਘ, ਹਰਸ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਹੀ ਇਸ ਭਰਤੀ ਪ੍ਰਕਿਰਿਆ ਰਾਹੀਂ ਇਕ ਹਿੱਸਾ ਬਣ ਕੇ ਨੌਕਰੀ ਪ੍ਰਾਪਤ ਕਰ ਸਕਦੇ ਸਨ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਸਰਕਾਰ ਵਲੋਂ ਇਕ ਨਵਾਂ ਨੋਟੀਫ਼ਿਕੇਸ਼ਨ ਜਾਰੀ ਹੁੰਦਾ ਜਿਸ ਵਿਚ ਲਿਖਿਆ ਹੁੰਦਾ ਹੈ ਕਿ ਪਹਿਲਾਂ ਵਾਲਾ ਨੋਟੀਫ਼ਿਕੇਸ਼ਨ ਰੱਦ ਕੀਤਾ ਅਤੇ ਨਾਲ ਹੀ 10ਵੀ ਵਿਚ ਲਾਜ਼ਮੀ ਪੰਜਾਬੀ ਵਿਸ਼ੇ ਦੀ ਸ਼ਰਤ ਵੀ ਹਟਾ ਦਿੱਤਾ ਜਾਂਦਾ ਹੈ | ਅਜਿਹਾ ਕਰਨ ਨਾਲ ਸਿੱਧਾ ਸਿੱਧਾ ਪੰਜਾਬ ਤੋਂ ਬਾਹਰਲੇ ਨੌਜਵਾਨਾਂ ਨੂੰ ਪੰਜਾਬ ਵਿਚ ਨੌਕਰੀਆਂ ਕਰਨ ਲਈ ਸੱਦਾ ਦੇਣਾ ਹੈ | ਪਹਿਲਾਂ ਵੀ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾਂਦੀਆਂ ਕਈ ਭਰਤੀਆਂ ਵਿਚ ਅਜਿਹਾ ਦੇਖਣ ਨੂੰ ਮਿਲਿਆ ਹੈ ਕਿ ਲਾਜ਼ਮੀ ਪੰਜਾਬੀ ਵਿਸ਼ੇ ਦੀ ਸ਼ਰਤ ਹਟਾ ਦਿੱਤੀ ਹੋਵੇ | ਹੁਣ ਅਜਿਹਾ ਕਰਨ ਨਾਲ ਪੰਜਾਬ ਦੇ ਨੌਜਵਾਨ ਜੋ ਕਿ ਰੋਜ਼ਗਾਰ ਦੀ ਭਾਲ ਵਿਚ ਪੰਜਾਬ ਛੱਡ ਕੇ ਵਿਦੇਸ਼ ਜਾਣ ਲਈ ਮਜਬੂਰ ਹੁੰਦੇ ਹਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਮੁਹਿੰਮ 'ਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਿਲ ਇਲਾਜ ਦੇ ਖਰਚੇ ਕਾਰਨ ਕ... ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪ੍ਰੋਵਾਈਡਰਜ਼ ਓਵਰਸੀਜ਼ ਕੰਸਲਟੈਂਟਸ ਪ੍ਰਾ. ਲਿ. ਫਰਮ ਦਾ ਲਾਇਸੰਸ ਰੱਦ
Ad Position 24