08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੱਤਰਕਾਰ ਨੂੰ ਸਦਮਾ, ਪਿਤਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 05-04-2026
ਲਾਲੜੂ, 4 ਅਪ੍ਰੈਲ (ਰਾਜਬੀਰ ਸਿੰਘ)-ਪੰਜਾਬੀ ਅਖ਼ਬਾਰ ਦੇ ਪੱਤਰਕਾਰ ਪਿ੍ਤਪਾਲ ਸਿੰਘ ਬਾਛਲ ਮਲਕਪੁਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪਿਤਾ ਹਰਦਮ ਸਿੰਘ ਬਾਛਲ (ਕਰੀਬ 65 ਸਾਲ ) ਦੀ ਮੌਤ ਹੋ ਗਈ | ਉਨ੍ਹਾਂ ਦਾ ਸਸਕਾਰ ਅੱਜ ਉਨ੍ਹਾਂ ਦੇ ਪਿੰਡ ਮਲਕਪੁਰ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਜ਼ਿਕਰਯੋਗ ਹੈ ਕਿ ਹਰਦਮ ਸਿੰਘ ਆਪਣੇ ਦਫ਼ਤਰ ਵਿਖੇ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਜਾ ਰਹੇ ਸਨ ਤਾਂ ਰਸਤੇ 'ਚ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਦੇ ਚਲਦਿਆਂ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ | ਉਨ੍ਹਾਂ ਦੀ ਬੇਵਕਤੀ ਮੌਤ 'ਤੇ ਹਲਕਾ ਡੇਰਾਬੱਸੀ ਕਾਂਗਰਸ ਦੇ ਇੰਚਾਰਜ ਦੀਪਇੰਦਰ ਸਿੰਘ ਢਿੱਲੋ, ਸਾਬਕਾ ਵਿਧਾਇਕ ਐਨ. ਕੇ. ਸ਼ਰਮਾ, ਕਾਂਗਰਸੀ ਆਗੂ ਉਦੈਵੀਰ ਸਿੰਘ ਢਿੱਲੋਂ, ਸਾਬਕਾ ਬਲਾਕ ਸੰਮਤੀ ਮੈਂਬਰ ਸੁਖਵਿੰਦਰ ਸਿੰਘ ਸੁੱਖਾ ਮਲਕਪੁਰ, ਅਕਾਲੀ ਆਗੂ ਮਨਜੀਤ ਸਿੰਘ ਮਲਕਪੁਰ, ਨਗਰ ਕੌਂਸਲ ਲਾਲੜੂ ਦੇ ਸਾਬਕਾ ਪ੍ਰਧਾਨ ਬੁੱਲੂ ਰਾਣਾ, ਅਮਰੀਕ ਸਿੰਘ ਮਲਕਪੁਰ, ਅਕਾਲੀ ਆਗੂ ਰਘੁਵੀਰ ਜੁਨੇਜਾ, ਕੁਲਦੀਪ ਸ਼ਰਮਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |

Ad Position 22
No active advertisement
ਪਿਛਲੀ ਖ਼ਬਰ 'ਮੁੱਖ ਮੰਤਰੀ ਸਿਹਤ ਯੋਜਨਾ' ਸਭਨਾਂ ਲਈ ਸਮੇਂ ਸਿਰ ਇਲਾਜ ਯਕੀਨੀ ਬਣਾ ਰਹੀ-ਡਾ. ਬਲਬੀਰ ਸਿੰਘ ਅਗਲੀ ਖ਼ਬਰ ਨਗਰ ਨਿਗਮ ਦੇ ਮੁੱਖ ਇੰਜੀਨੀਅਰ ਵਲੋਂ ਸੈਕਟਰ 26 ਦੇ ਟਰਾਂਸਪੋਰਟ ਖੇਤਰ 'ਚ ਵਿਕਾਸ ਕਾਰਜਾਂ ਦਾ ਨਿਰੀਖਣ <br/>
Ad Position 24