07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਸਪੈਸ਼ਲ ਡੀ.ਜੀ.ਪੀ. ਟ੍ਰੈਫ਼ਿਕ ਵਲੋਂ ਹੌਲਦਾਰ ਕਰਨਵੀਰ ਸਿੰਘ ਦਾ ਡੀ.ਜੀ.ਪੀ. ਡਿਸਕ ਨਾਲ ਸਨਮਾਨ

Ad Position 21
No active advertisement
ਅਜੀਤ ਡੈਸਕ 24-06-2026
ਖਰੜ, 23 ਜੂਨ (ਜੰਡਪੁਰੀ)-ਪੰਜਾਬ ਪੁਲਿਸ ਦੇ ਟ੍ਰੈਫ਼ਿਕ ਵਿੰਗ ਵਿਚ ਤਾਇਨਾਤ ਹੌਲਦਾਰ ਕਰਨਵੀਰ ਸਿੰਘ ਨੂੰ ਪੁਲਿਸ ਵਿਭਾਗ ਵਿਚ ਸ਼ਾਨਦਾਰ ਸੇਵਾਵਾਂ ਦੇਣ ਬਦਲੇ ਚੌਥੀ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਪੰਜਾਬ ਦੇ ਸਪੈਸ਼ਲ ਡੀ. ਜੀ. ਪੀ. ਟ੍ਰੈਫ਼ਿਕ ਅਮਰਦੀਪ ਸਿੰਘ ਰਾਏ ਵਲੋਂ ਦਿੱਤਾ ਗਿਆ। ਇਸ ਮੌਕੇ ਟ੍ਰੈਫ਼ਿਕ ਪੁਲਿਸ ਪੰਜਾਬ ਦੇ ਡੀ. ਐਸ. ਪੀ. ਦਿਨੇਸ਼ ਕੁਮਾਰ ਵੀ ਉਚੇਚੇ ਤੌਰ ‘ਤੇ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਹੌਲਦਾਰ ਕਰਨਵੀਰ ਸਿੰਘ ਦੀ ਪੰਜਾਬ ਪੁਲਿਸ ਦੇ ਟ੍ਰੈਫ਼ਿਕ ਵਿੰਗ ਵਿਚ 10 ਸਾਲ ਦੇ ਕਰੀਬ ਨੌਕਰੀ ਹੋ ਚੁੱਕੀ ਹੈ ਅਤੇ ਬਹੁਤ ਸਮਾਂ ਉਨ੍ਹਾਂ ਆਪਣੀਆਂ ਸੇਵਾਵਾਂ ਜ਼ਿਲ੍ਹਾ ਮੁਹਾਲੀ ਵਿਚ ਵੱਖ-ਵੱਖ ਸਟੇਸ਼ਨਾਂ ‘ਤੇ ਦਿੱਤੀਆਂ। ਉਨ੍ਹਾਂ ਨੂੰ ਚੌਥੀ ਵਾਰ ਡੀ. ਜੀ. ਪੀ. ਡਿਸਕ ਨਾਲ ਸਨਮਾਨ ਕਰਨਾ ਮਾਣ ਵਾਲੀ ਗੱਲ ਹੈ।
Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਆਈ. ਵਲੋਂ ਗ੍ਰਿਫ਼ਤਾਰ ਆਈ.ਏ.ਐੱਸ. ਅਧਿਕਾਰੀ ਪੰਕਜ ਅਗਰਵਾਲ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਅਗਲੀ ਖ਼ਬਰ ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿ...
Ad Position 24