08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਵੋਟਰ ਸੂਚੀਆਂ ਨੂੰ ਸ਼ੁੱਧ ਤੇ ਪਾਰਦਰਸ਼ੀ ਬਣਾਉਣ ਲਈ ਚੋਣ ਵਿਭਾਗ ਸਰਗਰਮ

ਚੰਡੀਗੜ੍ਹ, 7 ਅਗਸਤ (ਸੰਦੀਪ ਕੁਮਾਰ ਮਾਹਨਾ)–ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਯੂ. ਟੀ.

Ad Position 21
No active advertisement
ਅਜੀਤ ਡੈਸਕ 08-08-2026
ਚੰਡੀਗੜ੍ਹ, 7 ਅਗਸਤ (ਸੰਦੀਪ ਕੁਮਾਰ ਮਾਹਨਾ)–ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਯੂ.ਟੀ. ਚੰਡੀਗੜ੍ਹ ਵਿਚ ਚੱਲ ਰਹੀ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਪੁਨਰ-ਸਮੀਖਿਆ (ਸਪੈਸ਼ਲ ਇੰਟੈਂਸਿਵ ਰਿਵੀਜ਼ਨ-ਐਸ.ਆਈ.ਆਰ.) ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ ( ਈ.ਆਰ.ਓਜ਼.) ਨੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕਰਕੇ ਮੁਹਿੰਮ ਦੀ ਪ੍ਰਗਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਦੌਰਾਨ ਦਸਤਾਵੇਜ਼ਾਂ ਦੀ ਤਸਦੀਕ, ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਅਤੇ ਵਿਸ਼ੇਸ਼ ਕੈਂਪਾਂ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਵੀ ਦਿੱਤੀ ਗਈ । ਮੀਟਿੰਗ ਦੌਰਾਨ ਈ.ਆਰ.ਓਜ਼. ਨੇ ਦੱਸਿਆ ਕਿ ਵਿਸ਼ੇਸ਼ ਪੁਨਰ-ਸਮੀਖਿਆ ਮੁਹਿੰਮ ਤਹਿਤ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦੀ ਪੜਤਾਲ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਕੀਤੀ ਜਾ ਰਹੀ ਹੈ ਤਾਂ ਜੋ ਵੋਟਰ ਸੂਚੀ ਨੂੰ ਵੱਧ ਤੋਂ ਵੱਧ ਸ਼ੁੱਧ, ਪਾਰਦਰਸ਼ੀ ਅਤੇ ਸਮਾਵੇਸ਼ੀ ਬਣਾਇਆ ਜਾ ਸਕੇ। ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਦਸਤਾਵੇਜ਼ ਤਸਦੀਕ ਦੀ ਪ੍ਰਗਤੀ ਅਤੇ ਚੱਲ ਰਹੀਆਂ ਪ੍ਰਸ਼ਾਸਨਿਕ ਕਾਰਵਾਈਆਂ ਤੋਂ ਵੀ ਜਾਣੂ ਕਰਵਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ 8 ਅਤੇ 9 ਅਗਸਤ ਨੂੰ ਯੂ.ਟੀ. ਚੰਡੀਗੜ੍ਹ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਭੱਟੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਸਤਾਵੇਜ਼ਾਂ ਦੀ ਜਾਂਚ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਰਪੱਖ, ਸਟੀਕ ਅਤੇ ਸਮਾਂਬੱਧ ਢੰਗ ਨਾਲ ਮੁਕੰਮਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਤਸਦੀਕ ਪ੍ਰਕਿਰਿਆ ਵਿੱਚ ਗੁਣਵੱਤਾ, ਇੱਕਰੂਪਤਾ ਅਤੇ ਪਾਰਦਰਸ਼ਤਾ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ ਤਾਂ ਜੋ ਕੋਈ ਵੀ ਯੋਗ ਵੋਟਰ ਚੋਣ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ ਅਤੇ ਵਿਸ਼ੇਸ਼ ਗਹਿਨ ਪੁਨਰ-ਸਮੀਖਿਆ ਦਾ ਕੰਮ ਨਿਰਧਾਰਿਤ ਸਮਾਂ-ਸੀਮਾ ਅੰਦਰ ਸਫ਼ਲਤਾਪੂਰਵਕ ਮੁਕੰਮਲ ਕੀਤਾ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਵਲੋਂ ਪੰਜਾਬੀ ਫ਼ਿਲਮ ‘ਦੀ ਗ੍ਰੇਟ ਪੰਜਾਬ ਰੌਬਰੀ’ ਦੀ ਟੀਮ ਦੀ ਮੇਜ਼ਬਾਨੀ ਅਗਲੀ ਖ਼ਬਰ ਜਾਨਵਰਾਂ ਬਾਰੇ ਦਿਲਚਸਪ ਤੱਥ
Ad Position 24