ਐਨ. ਡੀ. ਪੀ. ਐਸ ਕੇਸ ਦਾ ਸਜ਼ਾ ਯਾਫ਼ਤਾ ਕੈਦੀ, ਸੈਕਟਰ-11 ਥਾਣੇ ’ਚ ਕੇਸ ਦਰਜ
ਚੰਡੀਗੜ੍ਹ, 7 ਅਗਸਤ, (ਕਪਿਲ ਵਧਵਾ)-ਪੀ. ਜੀ.
ਚੰਡੀਗੜ੍ਹ, 7 ਅਗਸਤ, (ਕਪਿਲ ਵਧਵਾ)-ਪੀ.ਜੀ.ਆਈ ਸੈਕਟਰ-12 ਵਿਚ ਇਲਾਜ ਦੌਰਾਨ ਪੁਲਿਸ ਹਿਰਾਸਤ ਵਿਚੋਂ ਫਰਾਰ ਹੋਏ ਇਕ ਸਜ਼ਾਯਾਫ਼ਤਾ ਕੈਦੀ ਖ਼ਿਲਾਫ਼ ਥਾਣਾ ਸੈਕਟਰ-11 ਵਿਚ ਭਾਰਤੀ ਨਿਆਂ ਸੰਹਿਤਾ ਦੀ ਧਾਰਾ 262 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਭਾਲ ਲਈ ਕਾਰਵਾਈ ਜਾਰੀ ਹੈ। ਪੁਲਿਸ ਅਨੁਸਾਰ ਇਹ ਮਾਮਲਾ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦੇ ਜੇਲ੍ਹ ਵਾਰਡਨ ਪ੍ਰਦੀਪ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤ ਮੁਤਾਬਕ ਹੁਸ਼ਿਆਰਪੁਰ ਦੇ ਰਵਿਦਾਸ ਨਗਰ ਵਾਸੀ ਅਨਿਲ ਕੁਮਾਰ ਉਰਫ਼ ਗੋਪੀ ਨੂੰ ਇਲਾਜ ਲਈ ਪੀ.ਜੀ.ਆਈ ਚੰਡੀਗੜ੍ਹ ਲਿਆਂਦਾ ਗਿਆ ਸੀ, ਜਿੱਥੇ 6 ਅਗਸਤ ਨੂੰ ਉਹ ਪੁਲਿਸ ਹਿਰਾਸਤ ਵਿਚੋਂ ਫਰਾਰ ਹੋ ਗਿਆ। ਇਸ ਮਾਮਲੇ ਸਬੰਧੀ ਥਾਣਾ ਸੈਕਟਰ-11 ਦੇ ਐਸ.ਐਚ.ਓ ਇੰਸਪੈਕਟਰ ਜਸਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਦੀ ਹਿਰਾਸਤ ਵਿਚੋਂ ਫਰਾਰ ਹੋਣ ਵਾਲਾ ਮੁਲਜ਼ਮ ਐਨ.ਡੀ.ਪੀ.ਐਸ. ਐਕਟ ਦੇ ਇਕ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਗਿਆ ਸੀ ਅਤੇ ਆਪਣੀ ਸਜ਼ਾ ਭੁਗਤ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕਾਬੂ ਕਰਨ ਲਈ ਵੱਖ-ਵੱਖ ਟੀਮਾਂ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।