ਬਾਬਾ ਹਰਦੀਪ ਸਿੰਘ ਦੇ ਮਾਤਾ ਦਾ ਸਦੀਵੀ ਵਿਛੋੜਾ ਦੁਖਦਾਈ-ਅਕਾਲੀ ਆਗੂ
ਚੰਡੀਗੜ੍ਹ, 7 ਅਗਸਤ (ਪ੍ਰੋ. ਅਵਤਾਰ ਸਿੰਘ)- ਸ਼ੋ੍ਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਵਰਕਿੰਗ ਕਮੇਟੀ ਮੈਂਬਰ ਅਤੇ ਉੱਘੇ ਸਿੱਖ ਵਿਦਵਾਨ ਬਾਬਾ ਹਰਦੀਪ ਸਿੰਘ ਦੇ ਮਾਤਾ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਹਨ।
ਚੰਡੀਗੜ੍ਹ, 7 ਅਗਸਤ (ਪ੍ਰੋ. ਅਵਤਾਰ ਸਿੰਘ)- ਸ਼ੋ੍ਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਵਰਕਿੰਗ ਕਮੇਟੀ ਮੈਂਬਰ ਅਤੇ ਉੱਘੇ ਸਿੱਖ ਵਿਦਵਾਨ ਬਾਬਾ ਹਰਦੀਪ ਸਿੰਘ ਦੇ ਮਾਤਾ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਹਨ। ਬਾਬਾ ਹਰਦੀਪ ਸਿੰਘ ਨਿੱਜੀ ਤੌਰ ‘ਤੇ ਗਿਆਨੀ ਹਰਪ੍ਰੀਤ ਸਿੰਘ ਨਾਲ ਲੰਬੇ ਸਮੇਂ ਤੋਂ ਜੁੜੇ ਹੋਏ ਹਨ । ਇਸ ਦੁਖਦਾਈ ਘੜੀ ਵਿਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸੀਨੀਅਰ ਆਗੂ ਸ. ਗੁਰਪ੍ਰਤਾਪ ਸਿੰਘ ਵਡਾਲਾ, ਸ. ਪ੍ਰੇਮ ਸਿੰਘ ਚੰਦੂਮਾਜਰਾ, ਸੁੱਚਾ ਸਿੰਘ ਛੋਟੇਪੁਰ, ਪਰਮਿੰਦਰ ਸਿੰਘ ਢੀਂਡਸਾ, ਗੋਬਿੰਦ ਸਿੰਘ ਲੌਂਗੋਵਾਲ, ਜਗਜੀਤ ਸਿੰਘ ਕੋਹਲੀ ਤੇ ਤੇਜਿੰਦਰ ਸਿੰਘ ਪੰਨੂੰ ਨੇ ਗਹਿਰਾ ਦੁੱਖ ਵਿਅਕਤ ਕਰਦਿਆਂ ਬਾਬਾ ਹਰਦੀਪ ਸਿੰਘ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਾਬਾ ਹਰਦੀਪ ਸਿੰਘ ਇਕ ਸੂਝਵਾਨ ਪੰਥਕ ਆਗੂ ਹਨ ਜੋ ਸੇਵਾ ਲਈ ਹਮੇਸ਼ਾਂ ਤਤਪਰ ਰਹਿੰਦੇ ਹਨ। ਉਨ੍ਹਾਂ ਦੀ ਮਾਤਾ ਜੀ ਦਾ ਵਿਛੋੜਾ ਪਰਿਵਾਰ ਲਈ ਬੇਸ਼ੱਕ ਅਸਹਿ ਹੈ ਪਰ ਗੁਰਮਤਿ ਦੇ ਧਾਰਨੀ ਬਾਬਾ ਹਰਦੀਪ ਸਿੰਘ ਵਾਹਿਗੁਰੂ ਦੇ ਭਾਣੇ ਵਿਚ ਰਹਿਣ ਵਾਲੇ ਗੁਰਸਿੱਖ ਹਨ। ਸਾਰੇ ਆਗੂਆਂ ਨੇ ਮਾਤਾ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਕਿਹਾ ਕਿ ਵਾਹਿਗੁਰੂ ਵਿਛੜੀ ਆਤਮਾ ਨੂੰ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣੇ ਵਿਚ ਰਹਿਣ ਦਾ ਬਲ ਬਖਸ਼ਣ। ਇਹ ਜਾਣਕਾਰੀ ਤੇਜਿੰਦਰ ਸਿੰਘ ਪੰਨੂੰ ਵਲੋਂ ਦਿੱਤੀ ਗਈ।