08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਹਰਿਆਣਾ ’ਚ ਵੱਡਾ ਪ੍ਰਸ਼ਾਸਕੀ ਫੇਰਬਦਲ 17 ਆਈ.ਏ.ਐਸ. ਅਤੇ 8 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 7 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਸਰਕਾਰ ਨੇ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦਿਆਂ ਤੁਰੰਤ ਪ੍ਰਭਾਵ ਨਾਲ 17 ਆਈ. ਏ.

Ad Position 21
No active advertisement
ਅਜੀਤ ਡੈਸਕ 08-08-2026
ਚੰਡੀਗੜ੍ਹ, 7 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਸਰਕਾਰ ਨੇ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦਿਆਂ ਤੁਰੰਤ ਪ੍ਰਭਾਵ ਨਾਲ 17 ਆਈ. ਏ. ਐਸ. ਅਤੇ 8 ਐਚ. ਸੀ. ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਹੁਕਮ ਜਾਰੀ ਕੀਤੇ ਹਨ। ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼੍ਰੀਮਤੀ ਜੀ. ਅਨੁਪਮਾ, ਜੋ ਮੌਜੂਦਾ ਸਮੇਂ ਵਿੱਚ ਸਮਾਜਿਕ ਨਿਆਂ ਤੇ ਅਧਿਕਾਰਤਾ, ਅਨੁਸੂਚਿਤ ਜਾਤੀ ਅਤੇ ਪੱਛੜੀ ਸ਼੍ਰੇਣੀ ਭਲਾਈ ਅਤੇ ਅੰਤੋਦਿਆ (ਸੇਵਾ) ਵਿਭਾਗ ਤੇ ਨਾਗਰਿਕ ਉਡਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਹਨ, ਨੂੰ ਯੁਵਾ ਸਸ਼ਕਤੀਕਰਨ ਅਤੇ ਉੱਦਮਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਸੀ.ਜੀ. ਰਜਨੀ ਕਾਂਥਨ, ਜਿਨ੍ਹਾਂ ਕੋਲ ਮੌਜੂਦਾ ਸਮੇਂ ਵਿਚ ਵਿੱਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ, ਕੇਂਦਰੀ ਪ੍ਰੀਖਿਆ ਕਮੇਟੀ ਦੇ ਸਕੱਤਰ ਅਤੇ ਖਣ ਅਤੇ ਭੂ-ਵਿਗਿਆਨ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਦਾ ਚਾਰਜ ਹੈ, ਹੁਣ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਵੀ ਹੋਣਗੇ। ਕੇ. ਮਕਰੰਦ ਪਾਂਡੁਰੰਗ, ਜੋ ਮੌਜੂਦਾ ਸਮੇਂ ਵਿੱਚ ਪੰਚਕੂਲਾ ਮਹਾਨਗਰ ਵਿਕਾਸ ਅਥਾਰਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ, ਖਣ ਅਤੇ ਭੂ-ਵਿਗਿਆਨ ਵਿਭਾਗ, ਸੂਚਨਾ, ਜਨਸੰਪਰਕ, ਭਾਸ਼ਾ ਤੇ ਸੱਭਿਆਚਾਰ ਵਿਭਾਗ ਅਤੇ ਕਲਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਡਾਇਰੈਕਟਰ ਜਨਰਲ ਅਤੇ ਸਕੱਤਰ ਹਨ, ਨੂੰ ਸੂਚਨਾ, ਜਨਸੰਪਰਕ, ਭਾਸ਼ਾ ਅਤੇ ਸੱਭਿਆਚਾਰ ਵਿਭਾਗ ਅਤੇ ਖਣ ਅਤੇ ਭੂ-ਵਿਗਿਆਨ ਵਿਭਾਗ ਦਾ ਕਮਿਸ਼ਨਰ ਅਤੇ ਸਕੱਤਰ ਅਤੇ ਪੰਚਕੂਲਾ ਮਹਾਨਗਰ ਵਿਕਾਸ ਅਥਾਰਟੀ ਦਾ ਮੁੱਖ ਕਾਰਜਕਾਰੀ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਦੁਸ਼ਮੰਤ ਕੁਮਾਰ ਬੇਹਰਾ, ਜੋ ਮੌਜੂਦਾ ਸਮੇਂ ਵਿੱਚ ਰਾਜਸਵ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਸਕੱਤਰ ਹਨ, ਨੂੰ ਮਨੁੱਖੀ ਸਾਧਨ ਵਿਭਾਗ ਅਤੇ ਜਨਰਲ ਪ੍ਰਸ਼ਾਸਨ ਵਿਭਾਗ ਦਾ ਕਮਿਸ਼ਨਰ ਅਤੇ ਸਕੱਤਰ ਨਿਯੁਕਤ ਕੀਤਾ ਗਿਆ ਹੈ। ਰਾਜੀਵ ਰੰਜਨ, ਜੋ ਮੌਜੂਦਾ ਸਮੇਂ ਵਿੱਚ ਕਰਨਾਲ ਮੰਡਲ ਦੇ ਕਮਿਸ਼ਨਰ ਹਨ, ਨੂੰ ਅਮਲਾ, ਸਿਖਲਾਈ ਅਤੇ ਸੰਸਦੀ ਮਾਮਲੇ ਵਿਭਾਗ ਦੇ ਸਕੱਤਰ, ਡਾਇਰੈਕਟਰ ਸਿਖਲਾਈ (ਪਦੇਨ), ਜਾਂਚ ਅਧਿਕਾਰੀ, ਚੌਕਸੀ ਅਤੇ ਹਰਿਆਣਾ ਸਪਲਾਈ ਅਤੇ ਨਿਪਟਾਰਾ ਵਿਭਾਗ ਦੇ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ। ਪੰਕਜ, ਜੋ ਮੌਜੂਦਾ ਸਮੇਂ ਵਿੱਚ ਅਮਲਾ, ਸਿਖਲਾਈ ਅਤੇ ਸੰਸਦੀ ਕਾਰਜ ਵਿਭਾਗ ਦੇ ਸਕੱਤਰ, ਡਾਇਰੈਕਟਰ ਸਿਖਲਾਈ (ਪਦੇਨ), ਜਾਂਚ ਅਧਿਕਾਰੀ, ਚੌਕਸੀ ਅਤੇ ਹਰਿਆਣਾ ਸਪਲਾਈ ਅਤੇ ਨਿਪਟਾਰਾ ਵਿਭਾਗ ਦੇ ਡਾਇਰੈਕਟਰ ਜਨਰਲ ਹਨ, ਨੂੰ ਹਰਿਆਣਾ ਲੋਕ ਸੇਵਾ ਕਮਿਸ਼ਨ ਦਾ ਸਕੱਤਰ ਅਤੇ ਹਰਿਆਣਾ ਪਾਵਰ ਜਨਰੇਸ਼ਨ ਕਾਰਪੋਰੇਸ਼ਨ ਦਾ ਮੈਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਪ੍ਰਭਜੋਤ ਸਿੰਘ, ਜੋ ਵਾਤਾਵਰਣ ਵਿਭਾਗ ਦੇ ਡਾਇਰੈਕਟਰ ਜਨਰਲ ਅਤੇ ਵਾਤਾਵਰਣ, ਜੰਗਲ ਅਤੇ ਜੰਗਲੀ ਜੀਵ ਵਿਭਾਗ ਦੇ ਸਕੱਤਰ ਹਨ, ਨੂੰ ਟਰਾਂਸਪੋਰਟ ਕਮਿਸ਼ਨਰ, ਹਰਿਆਣਾ ਅਤੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਸ਼੍ਰੀਮਤੀ ਹੇਮਾ ਸ਼ਰਮਾ, ਜੋ ਮੌਜੂਦਾ ਸਮੇਂ ਵਿੱਚ ਹਰਿਆਣਾ ਦੀ ਚੀਫ਼ ਸੈਟਲਮੈਂਟ ਕਮਿਸ਼ਨਰ ਅਤੇ ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੀ ਸਕੱਤਰ ਹਨ, ਨੂੰ ਕਰਨਾਲ ਮੰਡਲ ਦਾ ਕਮਿਸ਼ਨਰ ਲਗਾਇਆ ਗਿਆ ਹੈ। ਡਾ. ਆਦਿਤਿਆ ਦਹੀਆ, ਜੋ ਹਰਿਆਣਾ ਪਾਵਰ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ, ਭਵਿੱਖ (ਭਵਿੱਖ ਨਿਧੀ/ਪੈਨਸ਼ਨ) ਵਿਭਾਗ ਦੇ ਡਾਇਰੈਕਟਰ ਤੇ ਹਰਿਆਣਾ ਪਾਵਰ ਜਨਰੇਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਹਨ, ਨੂੰ ਸੂਚਨਾ, ਜਨਸੰਪਰਕ, ਭਾਸ਼ਾ ਅਤੇ ਸੱਭਿਆਚਾਰ ਵਿਭਾਗ ਅਤੇ ਕਲਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦਾ ਡਾਇਰੈਕਟਰ ਤੇ ਵਿਸ਼ੇਸ਼ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕੋਲ ਹਰਿਆਣਾ ਪਾਵਰ ਟਰਾਂਸਮਿਸ਼ਨ ਦੇ ਮੈਨੇਜਿੰਗ ਡਾਇਰੈਕਟਰ ਅਤੇ ਭਵਿੱਖ ਵਿਭਾਗ ਦੇ ਡਾਇਰੈਕਟਰ ਦਾ ਚਾਰਜ ਵੀ ਰਹੇਗਾ। ਯਸ਼ੇਂਦਰ ਸਿੰਘ, ਜੋ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਡਾਇਰੈਕਟਰ ਅਤੇ ਵਿਸ਼ੇਸ਼ ਸਕੱਤਰ ਹਨ, ਨੂੰ ਨਗਰ ਨਿਗਮ ਫਰੀਦਾਬਾਦ ਦਾ ਕਮਿਸ਼ਨਰ ਅਤੇ ਫਰੀਦਾਬਾਦ ਸਮਾਰਟ ਸਿਟੀ ਲਿਮਟਿਡ ਦਾ ਮੁੱਖ ਕਾਰਜਕਾਰੀ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਧੀਰੇਂਦਰ ਖੜਗਟਾ, ਜੋ ਮੌਜੂਦਾ ਸਮੇਂ ਵਿੱਚ ਨਗਰ ਨਿਗਮ ਫਰੀਦਾਬਾਦ ਦੇ ਕਮਿਸ਼ਨਰ ਅਤੇ ਫਰੀਦਾਬਾਦ ਸਮਾਰਟ ਸਿਟੀ ਲਿਮਟਿਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਹਨ, ਨੂੰ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦਾ ਡਾਇਰੈਕਟਰ ਅਤੇ ਹਰਿਆਣਾ ਰਾਜ ਟਰਾਂਸਪੋਰਟ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਪ੍ਰਦੀਪ ਦਹੀਆ, ਜੋ ਮੌਜੂਦਾ ਸਮੇਂ ਵਿੱਚ ਰੋਹਤਕ ਦੇ ਡਿਪਟੀ ਕਮਿਸ਼ਨਰ (ਨਾਮਜ਼ਦ) ਹਨ, ਨੂੰ ਨਗਰ ਨਿਗਮ ਗੁਰੂਗ੍ਰਾਮ ਦਾ ਕਮਿਸ਼ਨਰ ਅਤੇ ਜ਼ਿਲ੍ਹਾ ਨਗਰ ਕਮਿਸ਼ਨਰ, ਗੁਰੂਗ੍ਰਾਮ ਨਿਯੁਕਤ ਕੀਤਾ ਗਿਆ ਹੈ। ਸ਼੍ਰੀਮਤੀ ਪ੍ਰਤਿਮਾ ਚੌਧਰੀ, ਜੋ ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਦੀ ਵਿਸ਼ੇਸ਼ ਸਕੱਤਰ ਅਤੇ ਵਧੀਕ ਕੰਟਰੋਲਰ, ਸਿਵਲ ਡਿਫੈਂਸ, ਅੰਬਾਲਾ ਹਨ, ਨੂੰ ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਮੈਂਬਰ ਸਕੱਤਰ ਅਤੇ ਹਰਿਆਣਾ ਮਹਿਲਾ ਵਿਕਾਸ ਨਿਗਮ ਦੀ ਮੈਨੇਜਿੰਗ ਡਾਇਰੈਕਟਰ ਵੀ ਲਗਾਇਆ ਗਿਆ ਹੈ। ਸਚਿਨ ਗੁਪਤਾ, ਡਿਪਟੀ ਕਮਿਸ਼ਨਰ ਅੰਬਾਲਾ ਨੂੰ ਵਧੀਕ ਕੰਟਰੋਲਰ, ਸਿਵਲ ਡਿਫੈਂਸ, ਅੰਬਾਲਾ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਸ਼੍ਰੀਮਤੀ ਰੇਣੂ ਸੋਗਨ, ਜੋ ਨਿਯੁਕਤੀ ਦੀ ਉਡੀਕ ਵਿੱਚ ਸਨ, ਨੂੰ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੀ ਵਧੀਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸਮਵਰਤਕ ਸਿੰਘ ਖਾਂਗਵਾਲ, ਜੋ ਸੂਚਨਾ ਤਕਨਾਲੋਜੀ, ਇਲੈਕਟ੍ਰੋਨਿਕਸ ਅਤੇ ਸੰਚਾਰ ਵਿਭਾਗ ਦੇ ਵਧੀਕ ਸਕੱਤਰ ਅਤੇ ਡਾਇਰੈਕਟਰ ਹਨ, ਨੂੰ ਖਣ ਅਤੇ ਭੂ-ਵਿਗਿਆਨ ਵਿਭਾਗ ਦੇ ਡਾਇਰੈਕਟਰ ਅਤੇ ਵਧੀਕ ਸਕੱਤਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਵਿਵੇਕ ਆਰੀਆ, ਜੋ ਮੌਜੂਦਾ ਸਮੇਂ ਵਿੱਚ ਕੁਰੂਕਸ਼ੇਤਰ ਦੇ ਵਧੀਕ ਡਿਪਟੀ ਕਮਿਸ਼ਨਰ-ਸਹਿ-ਜ਼ਿਲ੍ਹਾ ਨਾਗਰਿਕ ਸਾਧਨ ਸੂਚਨਾ ਅਧਿਕਾਰੀ ਹਨ, ਨੂੰ ਪੰਚਕੂਲਾ ਦਾ ਵਧੀਕ ਡਿਪਟੀ ਕਮਿਸ਼ਨਰ-ਸਹਿ-ਜ਼ਿਲ੍ਹਾ ਨਾਗਰਿਕ ਸਾਧਨ ਸੂਚਨਾ ਅਧਿਕਾਰੀ, ਸ਼੍ਰੀ ਮਾਤਾ ਮਨਸਾ ਦੇਵੀ ਸ਼ਰਾਈਨ ਬੋਰਡ ਦਾ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਡੀ.ਆਰ.ਡੀ.ਏ., ਪੰਚਕੂਲਾ ਦਾ ਮੁੱਖ ਕਾਰਜਕਾਰੀ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਯੋਗੇਸ਼ ਕੁਮਾਰ ਮਹਿਤਾ, ਜੋ ਹਰਿਆਣਾ ਰਾਜ ਪੁਲਿਸ ਸ਼ਿਕਾਇਤ ਅਥਾਰਿਟੀ ਦੇ ਸਕੱਤਰ ਹਨ, ਨੂੰ ਹਰਿਆਣਾ ਵਪਾਰੀ ਭਲਾਈ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਇਸ ਤੋਂ ਇਲਾਵਾ, ਵਿਜੇਂਦਰ ਹੁੱਡਾ, ਵਧੀਕ ਡਾਇਰੈਕਟਰ (ਪ੍ਰਸ਼ਾਸਨ), ਆਯੂਸ਼ ਵਿਭਾਗ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਡੀ.ਆਰ.ਡੀ.ਏ., ਚਰਖੀ ਦਾਦਰੀ ਦਾ ਮੁੱਖ ਕਾਰਜਕਾਰੀ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਵੀਰੇਂਦਰ ਚੌਧਰੀ, ਜੋ ਜ਼ਿਲ੍ਹਾ ਪ੍ਰੀਸ਼ਦ ਅਤੇ ਡੀ.ਆਰ.ਡੀ.ਏ., ਕੁਰੂਕਸ਼ੇਤਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਹਨ, ਨੂੰ ਵਧੀਕ ਡਿਪਟੀ ਕਮਿਸ਼ਨਰ-ਸਹਿ-ਜ਼ਿਲ੍ਹਾ ਨਾਗਰਿਕ ਸਾਧਨ ਸੂਚਨਾ ਅਧਿਕਾਰੀ, ਕੁਰੂਕਸ਼ੇਤਰ ਨਿਯੁਕਤ ਕੀਤਾ ਗਿਆ ਹੈ। ਪੰਕਜ ਕੁਮਾਰ, ਮੁੱਖ ਕਾਰਜਕਾਰੀ ਅਧਿਕਾਰੀ, ਕੁਰੂਕਸ਼ੇਤਰ ਵਿਕਾਸ ਬੋਰਡ ਨੂੰ ਸ਼ਹਿਰੀ ਸਥਾਨਕ ਸਰਕਾਰਾਂ ਵਿਭਾਗ ਦਾ ਵਧੀਕ ਡਾਇਰੈਕਟਰ ਅਤੇ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਡੀ.ਆਰ.ਡੀ.ਏ., ਕੁਰੂਕਸ਼ੇਤਰ ਦਾ ਮੁੱਖ ਕਾਰਜਕਾਰੀ ਅਧਿਕਾਰੀ ਵੀ ਲਗਾਇਆ ਗਿਆ ਹੈ। ਸੁਰੇਸ਼ ਕੁਮਾਰ ਨੂੰ ਚਰਖੀ ਦਾਦਰੀ ਦਾ ਨਵਾਂ ਸਿਟੀ ਮੈਜਿਸਟਰੇਟ ਨਿਯੁਕਤ ਕੀਤਾ ਗਿਆ ਹੈ। ਮੋਨਿਕਾ, ਸੰਯੁਕਤ ਡਾਇਰੈਕਟਰ, ਭਵਿੱਖ ਵਿਭਾਗ ਨੂੰ ਮਿਡ ਡੇ ਮੀਲ, ਮੌਲਿਕ ਸਿੱਖਿਆ ਵਿਭਾਗ ਦੇ ਸੰਯੁਕਤ ਡਾਇਰੈਕਟਰ (ਪ੍ਰਸ਼ਾਸਨ) ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਮਨਜੀਤ ਕੁਮਾਰ, ਸੰਯੁਕਤ ਕਮਿਸ਼ਨਰ, ਨਗਰ ਨਿਗਮ ਰੋਹਤਕ ਨੂੰ ਸੰਪਦਾ ਅਧਿਕਾਰੀ, ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ (ਐਚ.ਐਸ.ਵੀ.ਪੀ.), ਰੋਹਤਕ ਅਤੇ ਭੂਮੀ ਪ੍ਰਾਪਤੀ ਅਧਿਕਾਰੀ (ਐੱਲ.ਏ.ਓ.), ਰੋਹਤਕ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਰਵਿੰਦਰਨਾਥ ਟੈਗੋਰ ਦੀ ਬਰਸੀ ’ਤੇ ਅਰਪਿਤ ਕੀਤੀ ਸ਼ਰਧਾਂਜਲੀ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਸਮਰਸਤਾ ਸੰਦੇਸ਼ ਅੱਜ ਵੀ ਪੂਰੇ ਸਮਾਜ ਲਈ ਪ੍ਰੇਰਨਾ ਸਰੋਤ-ਮੁੱਖ ਮੰਤਰੀ ਨਾਇਬ ਸਿੰਘ ਸੈਣੀ
Ad Position 24