09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸੀ . ਆਈ . ਏ . ਸਟਾਫ਼ ਵਲੋਂ 2 ਵਾਹਨ ਚੋਰ ਕਾਬੂ

ਐੱਸ. ਏ.

Ad Position 21
No active advertisement
ਅਜੀਤ ਡੈਸਕ 09-08-2026
ਐੱਸ. ਏ. ਐੱਸ. ਨਗਰ, 8 ਅਗਸਤ (ਕਪਿਲ ਵਧਵਾ)-ਮੁਹਾਲੀ ਪੁਲਿਸ ਵਲੋਂ ਮਾੜੇ ਅਨਸਰਾਂ ਅਤੇ ਵਾਹਨ ਚੋਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸੀ. ਆਈ. ਏ. ਸਟਾਫ਼ ਨੇ 2 ਵਾਹਨ ਚੋਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਚੋਰੀ ਦੀਆਂ 2 ਆਲਟੋ ਕਾਰਾਂ ਅਤੇ 8 ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਬਰਾਮਦ ਵਾਹਨ ਚੰਡੀਗੜ੍ਹ, ਮੁਹਾਲੀ ਅਤੇ ਰੋਪੜ ਇਲਾਕਿਆਂ ਵਿਚੋਂ ਚੋਰੀ ਕੀਤੇ ਗਏ ਹਨ। ਮੁਲਜ਼ਮਾਂ ਦੀ ਪਛਾਣ ਅਜੀਤ ਸਿੰਘ ਮੂਲ ਵਾਸੀ ਵਿਲ੍ਹਾ ਅੰਸਲ ਸੈਕਟਰ-114 ਤੇ ਹਾਲ ਵਾਸੀ ਸੈਕਟਰ-116 ਖਰੜ ਅਤੇ ਜਸਪ੍ਰੀਤ ਸਿੰਘ ਉਰਫ਼ ਕਰਨ ਮੂਲ ਵਾਸੀ ਛੱਜੂਮਾਜਰਾ ਕਾਲੋਨੀ ਤੇ ਹਾਲ ਵਾਸੀ ਪਿੰਡ ਝੁੱਗੀਆਂ (ਖਰੜ) ਵਜੋਂ ਹੋਈ ਹੈ। ਪੁਲਿਸ ਮੁਤਾਬਿਕ ਅਜੀਤ ਸਿੰਘ ਵਿਰੁੱਧ ਪਹਿਲਾਂ ਚੋਰੀ ਦੇ 7 ਮਾਮਲੇ ਦਰਜ ਹਨ, ਜਦਕਿ ਜਸਪ੍ਰੀਤ ਸਿੰਘ ਵਿਰੁੱਧ ਚੋਰੀ, ਖੋਹ ਅਤੇ ਜਬਰ-ਜਨਾਹ ਦੇ 4 ਮਾਮਲੇ ਦਰਜ ਹਨ। ਪੁਲਿਸ ਅਨੁਸਾਰ ਸੀ. ਆਈ. ਏ. ਸਟਾਫ਼ ਦੀ ਟੀਮ ਵੀ. ਆਰ. ਪੰਜਾਬ ਮਾਲ ਦੇ ਨੇੜੇ ਮੌਜੂਦ ਸੀ ਅਤੇ ਇਸੇ ਦੌਰਾਨ ਏ. ਐੱਸ. ਆਈ. ਕਰਨਵੀਰ ਸਿੰਘ ਨੂੰ ਮਿਲੀ ਸੂਚਨਾ ਦੇ ਆਧਾਰ ‘ਤੇ ਪਹਿਲਾਂ ਅਜੀਤ ਸਿੰਘ ਨੂੰ ਕਾਬੂ ਕੀਤਾ ਗਿਆ। ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ ‘ਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਥਾਣਾ ਬਲੌਂਗੀ ਵਿਖੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ , ਜਿਸ ਦੌਰਾਨ ਮੁਲਜ਼ਮਾਂ ਦੀ ਨਿਸ਼ਾਨਦੇਹੀ ‘ਤੇ ਚੋਰੀਸ਼ੁਦਾ 2 ਆਲਟੋ ਕਾਰਾਂ, 2 ਬੁਲਟ, 1 ਅਪਾਚੀ ਅਤੇ 5 ਸਪਲੈਂਡਰ ਮੋਟਰਸਾਈਕਲ ਬਰਾਮਦ ਹੋਏ। ਪੁਲਿਸ ਅਨੁਸਾਰ ਮੁਲਜ਼ਮ ਚੋਰੀ ਕੀਤੇ ਵਾਹਨ ਆਮ ਲੋਕਾਂ ਨੂੰ ਧੋਖੇ ‘ਚ ਰੱਖ ਕੇ ਵੇਚਦੇ ਸਨ। ਪੁਲਿਸ ਵਲੋਂ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਚੰਡੀਗੜ੍ਹ ਦੇ ਥਾਣਾ ਸੈਕਟਰ-34, 36, 17, 39, ਮੁਹਾਲੀ ਦੇ ਥਾਣਾ ਮਟੌਰ ਅਤੇ ਰੋਪੜ ਦੇ ਥਾਣਾ ਚਮਕੌਰ ਸਾਹਿਬ ਨਾਲ ਸੰਬੰਧਿਤ ਚੋਰੀ ਦੇ ਕਈ ਮਾਮਲੇ ਹੱਲ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਫ਼ਿਲਹਾਲ ਮੁਲਜ਼ਮ ਪੁਲਿਸ ਰਿਮਾਂਡ ‘ਤੇ ਹਨ ਅਤੇ ਪੁੱਛਗਿੱਛ ਦੌਰਾਨ ਹੋਰ ਬਰਾਮਦਗੀਆਂ ਹੋਣ ਦੀ ਆਸ ਹੈ।
Ad Position 22
No active advertisement
ਪਿਛਲੀ ਖ਼ਬਰ ਗ਼ਲਤ ਪਾਸਿਓਂ ਮੁੜ ਰਹੇ ਟਰੱਕ ਦੇ ਸੜਕ ਵਿਚਾਲੇ ਫਸਣ ਕਾਰਨ ਲੱਗਿਆ ਜਾਮ ਅਗਲੀ ਖ਼ਬਰ ਘਨੌਰ ਵਿਖੇ ਨੰਬਰਦਾਰ ਯੂਨੀਅਨ ਦੀ ਮੀਟਿੰਗ ’ਚ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨਣ ’ਤੇ ਭਾਰੀ ਰੋਸ
Ad Position 24