ਐਤਵਾਰ ਨੂੰ ਪੰਜਾਬ ਦੇ ਪਹਾੜੀ ਖੇਤਰ ’ਚ ਝੱਖੜ ਝੁੱਲਣ ਸਮੇਤ ਭਾਰੀ ਮੀਂਹ ਪੈਣ ਦੀ ਚਿਤਾਵਨੀ
ਚੰਡੀਗੜ੍ਹ, 8 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ ਵਿਚ ਐਤਵਾਰ ਨੂੰ ਪਹਾੜੀ ਖੇਤਰ ਦੇ ਜ਼ਿਲ੍ਹਿਆਂ ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਰੂਪਨਗਰ ਵਿਚ ਭਾਰੀ ਪੈਣ ਅਤੇ ਝੱਖੜ ਝੂਲਣ ਸੰਬੰਧੀ ਯੈਲੋ ਚਿਤਾਵਨੀ ਜਾਰੀ ਕੀਤੀ ਗਈ ਹੈ। ਸ਼ਨੀਵਾਰ ਨੂੰ ਸੂਬੇ ਦੇ ਕਈ ਹਿੱਸਿਆਂ ਵਿਚ ਮੀਂਹ ਪੈਣ ਤੋਂ ਬਾਅਦ ਦਿਨ ਦੇ ਤਾਪਮਾਨ ਵਿਚ ਆਮ ਨਾਲੋਂ 3.
ਚੰਡੀਗੜ੍ਹ, 8 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ ਵਿਚ ਐਤਵਾਰ ਨੂੰ ਪਹਾੜੀ ਖੇਤਰ ਦੇ ਜ਼ਿਲ੍ਹਿਆਂ ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਰੂਪਨਗਰ ਵਿਚ ਭਾਰੀ ਪੈਣ ਅਤੇ ਝੱਖੜ ਝੂਲਣ ਸੰਬੰਧੀ ਯੈਲੋ ਚਿਤਾਵਨੀ ਜਾਰੀ ਕੀਤੀ ਗਈ ਹੈ। ਸ਼ਨੀਵਾਰ ਨੂੰ ਸੂਬੇ ਦੇ ਕਈ ਹਿੱਸਿਆਂ ਵਿਚ ਮੀਂਹ ਪੈਣ ਤੋਂ ਬਾਅਦ ਦਿਨ ਦੇ ਤਾਪਮਾਨ ਵਿਚ ਆਮ ਨਾਲੋਂ 3.4 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ ਅਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਕਿ 36 ਡਿਗਰੀ ਸੈਲਸੀਅਸ ਤੋਂ ਉੱਪਰ ਸੀ। ਅੱਜ ਸੂਬੇ ਦੇ ਲੁਧਿਆਣਾ ਜ਼ਿਲ੍ਹੇ ਵਿਚ ਸਭ ਤੋਂ ਵੱਧ 6 ਮਿਲੀਮੀਟਰ ਮੀਂਹ ਪਿਆ। ਜਦੋਂ ਕਿ ਹੋਰਨਾਂ ਜ਼ਿਲ੍ਹਿਆਂ ਵਿਚੋਂ ਸੰਗਰੂਰ ਵਿਚ 4 ਮਿ.ਮੀ, ਪਟਿਆਲਾ ਅਤੇ ਫਰੀਦਕੋਟ ਵਿਚ ਹਰੇਕ ਵਿਚ 3 ਮਿ.ਮੀ, ਅੰਮ੍ਰਿਤਸਰ ਵਿਚ 0.8 ਮਿ.ਮੀ, ਪਠਾਨਕੋਟ, ਫ਼ਤਿਹਗੜ੍ਹ ਸਾਹਿਬ ਸਮੇਤ ਫ਼ਿਰੋਜ਼ਪੁਰ ਵਿਚ 1 ਮਿਲੀ ਮੀਟਰ ਮੀਂਹ ਦਰਜ ਕੀਤਾ ਗਿਆ। ਸੂਬੇ ਵਿਚ ਸ਼ਨੀਵਾਰ ਨੂੰ ਬਠਿੰਡਾ ਵਿਖੇ ਸਭ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਮੋਹਾਲੀ ਵਿਚ ਤਾਪਮਾਨ 33.9 ਡਿਗਰੀ, ਚੰਡੀਗੜ੍ਹ ਵਿਚ 33.4 ਡਿਗਰੀ ਅਤੇ ਪਟਿਆਲਾ ਵਿਚ 33.2 ਡਿਗਰੀ ਰਿਹਾ। ਪਠਾਨਕੋਟ ਵਿਚ ਤਾਪਮਾਨ 31.5 ਡਿਗਰੀ, ਫ਼ਤਿਹਗੜ੍ਹ ਸਾਹਿਬ ਵਿਚ 31.2 ਡਿਗਰੀ ਅਤੇ ਰੂਪਨਗਰ ਵਿਚ 31.3 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਦਿਨ ਦਾ ਤਾਪਮਾਨ ਅੰਮ੍ਰਿਤਸਰ ਵਿਚ 28.3 ਡਿਗਰੀ , ਲੁਧਿਆਣਾ, ਫਰੀਦਕੋਟ ਤੇ ਫ਼ਿਰੋਜ਼ਪੁਰ ਵਿਚ 29 ਡਿਗਰੀ, ਗੁਰਦਾਸਪੁਰ ਵਿਚ 30 ਡਿਗਰੀ , ਹੁਸ਼ਿਆਰਪੁਰ ਅਤੇ ਸੰਗਰੂਰ ਵਿਚ 28.2 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਵਲੋਂ ਜਾਰੀ ਜ਼ਿਲ੍ਹਾ ਪੱਧਰੀ ਚੇਤਾਵਨੀ ਅਨੁਸਾਰ ਐਤਵਾਰ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿਚ ਬੱਦਲਾਂ ਦੀ ਗਰਜ ਚਮਕ ਅਤੇ ਝੱਖੜ ਝੂਲਣ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਤਿੰਨਾਂ ਜ਼ਿਲ੍ਹਿਆਂ ਵਿਚ ਮੌਸਮ ਖ਼ਰਾਬ ਹੋਣ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਬਾਕੀ ਜ਼ਿਲ੍ਹਿਆਂ ਲਈ ਕੋਈ ਚੇਤਾਵਨੀ ਨਹੀਂ ਹੈ।