10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਡੇਰਾਬੱਸੀ ਵਿਖੇ ਮਿਸ਼ਨ ਕਲੀਨ ਪੰਜਾਬ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ

ਡੇਰਾਬੱਸੀ, 9 ਅਗਸਤ (ਗੁਰਮੀਤ ਸਿੰਘ)- ਡੇਰਾਬੱਸੀ ਵਿਖੇ ‘ਮਿਸ਼ਨ ਕਲੀਨ ਪੰਜਾਬ’ ਦੇ ਦਾਅਵੇ ਜ਼ਮੀਨੀ ਹਕੀਕਤ ਨਾਲ ਮੇਲ ਖਾਂਦੇ ਦਿਖਾਈ ਨਹੀਂ ਦੇ ਰਹੇ। ਮੁਬਾਰਿਕਪੁਰ ਸੜਕ ਕਿਨਾਰੇ ਲੱਗੇ ਕੂੜੇ ਦੇ ਢੇਰ ਨਗਰ ਕੌਂਸਲ ਦੀ ਸਫ਼ਾਈ ਪ੍ਰਣਾਲੀ ’ਤੇ ਸਵਾਲ ਖੜ੍ਹੇ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 10-08-2026
ਡੇਰਾਬੱਸੀ, 9 ਅਗਸਤ (ਗੁਰਮੀਤ ਸਿੰਘ)- ਡੇਰਾਬੱਸੀ ਵਿਖੇ ‘ਮਿਸ਼ਨ ਕਲੀਨ ਪੰਜਾਬ’ ਦੇ ਦਾਅਵੇ ਜ਼ਮੀਨੀ ਹਕੀਕਤ ਨਾਲ ਮੇਲ ਖਾਂਦੇ ਦਿਖਾਈ ਨਹੀਂ ਦੇ ਰਹੇ। ਮੁਬਾਰਿਕਪੁਰ ਸੜਕ ਕਿਨਾਰੇ ਲੱਗੇ ਕੂੜੇ ਦੇ ਢੇਰ ਨਗਰ ਕੌਂਸਲ ਦੀ ਸਫ਼ਾਈ ਪ੍ਰਣਾਲੀ ’ਤੇ ਸਵਾਲ ਖੜ੍ਹੇ ਕਰ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦਾ ਪ੍ਰਚਾਰ ਤਾਂ ਜ਼ੋਰ-ਸ਼ੋਰ ਨਾਲ ਕੀਤਾ ਜਾ ਰਿਹਾ ਹੈ, ਪਰ ਜਨਤਕ ਥਾਵਾਂ ਦੀ ਨਿਯਮਿਤ ਸਫ਼ਾਈ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਲੋਕਾਂ ਨੇ ਦੱਸਿਆ ਕਿ ਸੜਕ ਕਿਨਾਰੇ ਪਹਿਲਾਂ ਸੁੰਦਰਤਾ ਲਈ ਫੈਂਸੀ ਟਾਈਲਾਂ ਲਗਾਈਆਂ ਗਈਆਂ ਸਨ, ਪਰ ਕੂੜਾ ਸੁੱਟਣ ਤੋਂ ਰੋਕਣ ਲਈ ਕੋਈ ਢੁਕਵਾਂ ਪ੍ਰਬੰਧ ਨਹੀਂ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ ਇਥੇ ਮੁੜ ਕੂੜੇ ਦੇ ਢੇਰ ਲੱਗਣ ਲੱਗੇ ਹਨ। ਬਰਸਾਤ ਦੌਰਾਨ ਗੰਦਗੀ ਅਤੇ ਬਦਬੂ ਕਾਰਨ ਰਾਹਗੀਰਾਂ ਅਤੇ ਆਲੇ-ਦੁਆਲੇ ਦੇ ਵਸਨੀਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਇਲਾਕੇ ਦੇ ਨੇੜੇ ਸਰਕਾਰੀ ਸਕੂਲ, ਪੁਲਿਸ ਚੌਕੀ, ਡੀ. ਐਸ. ਪੀ. ਦਫ਼ਤਰ, ਹਸਪਤਾਲ ਅਤੇ ਬੱਸ ਅੱਡਾ ਹੋਣ ਦੇ ਬਾਵਜੂਦ ਸਫ਼ਾਈ ਪ੍ਰਬੰਧ ਸੰਤੋਸ਼ਜਨਕ ਨਹੀਂ ਹਨ। ਵਸਨੀਕਾਂ ਨੇ ਨਗਰ ਕੌਂਸਲ ਤੋਂ ਕੂੜੇ ਦੇ ਢੇਰ ਤੁਰੰਤ ਹਟਾਉਣ, ਨਿਯਮਿਤ ਸਫ਼ਾਈ ਯਕੀਨੀ ਬਣਾਉਣ ਅਤੇ ਖੁੱਲ੍ਹੇ ‘ਚ ਕੂੜਾ ਸੁੱਟਣ ‘ਤੇ ਰੋਕ ਜਾਣ ਲਈ ਪੱਕੇ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਘਰਾਂ ’ਚ ਗੰਦੇ ਪਾਣੀ ਦੀ ਸਪਲਾਈ ਹੋਣ ਕਾਰਨ ਸਿਟੀ ਇਨਕਲੇਵ ਦੇ ਵਸਨੀਕ ਪ੍ਰੇਸ਼ਾਨ ਅਗਲੀ ਖ਼ਬਰ ਡੇਰਾਬੱਸੀ ਵਿਖੇ ਮਿਸ਼ਨ ਕਲੀਨ ਪੰਜਾਬ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ ਸਕੂਲੀ ਬੱਚਿਆਂ ਦੀ ਜਾਨ ਨੂੰ ਪੈਦਾ ਹੋਇਆ ਖ਼ਤਰਾ
Ad Position 24