11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ ਵਿੱਚ ਮਲੇਸ਼ੀਆ ਦੇ ਪੇਨਾਂਗ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਨੂੰ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕਰਦੇ ਹੋਏ । ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਪੇਨਾਂਗ ਦੇ ਡਿਪਟੀ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ

ਚੰਡੀਗੜ੍ਹ, 10 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਹਰਿਆਣਾ ਨਿਵਾਸ ਵਿਚ ਮਲੇਸ਼ੀਆ ਦੇ ਪੇਨਾਗ ਦੇ ਡਿਪਟੀ ਮੁੱਖ ਮੰਤਰੀ ਜਗਦੀਪ ਸਿੰਘ ਦੇਵ ਨੇ ਮੁਲਾਕਾਤ ਕੀਤੀ। ਇਸ ਦੌਰਾਨ ਹਰਿਆਣਾ ਤੇ ਪੇਨਾਗ ਵਿਚਕਾਰ ਨਿਵੇਸ਼, ਤਕਨਾਲੋਜੀ, ਹੁਨਰ ਵਿਕਾਸ, ਰੁਜ਼ਗਾਰ ਤੇ ਸੱਭਿਆਚਾਰਕ ਅਦਾਨ-ਪ੍ਰਦਾਨ ਦੇ ਖੇਤਰ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀਆਂ ਸੰਭਾਵਨਾਵਾਂ ‘ਤੇ ਵਿਸਥਾਰ ਨਾਲ ਚਰਚਾ ਹੋਈ।

Ad Position 21
No active advertisement
ਅਜੀਤ ਡੈਸਕ 11-08-2026
ਚੰਡੀਗੜ੍ਹ, 10 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਹਰਿਆਣਾ ਨਿਵਾਸ ਵਿਚ ਮਲੇਸ਼ੀਆ ਦੇ ਪੇਨਾਗ ਦੇ ਡਿਪਟੀ ਮੁੱਖ ਮੰਤਰੀ ਜਗਦੀਪ ਸਿੰਘ ਦੇਵ ਨੇ ਮੁਲਾਕਾਤ ਕੀਤੀ। ਇਸ ਦੌਰਾਨ ਹਰਿਆਣਾ ਤੇ ਪੇਨਾਗ ਵਿਚਕਾਰ ਨਿਵੇਸ਼, ਤਕਨਾਲੋਜੀ, ਹੁਨਰ ਵਿਕਾਸ, ਰੁਜ਼ਗਾਰ ਤੇ ਸੱਭਿਆਚਾਰਕ ਅਦਾਨ-ਪ੍ਰਦਾਨ ਦੇ ਖੇਤਰ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀਆਂ ਸੰਭਾਵਨਾਵਾਂ ‘ਤੇ ਵਿਸਥਾਰ ਨਾਲ ਚਰਚਾ ਹੋਈ। ਮੀਟਿੰਗ ਦੌਰਾਨ ਪੇਨਾਗ ਦੇ ਡਿਪਟੀ ਮੁੱਖ ਮੰਤਰੀ ਜਗਦੀਪ ਸਿੰਘ ਦੇਵ ਨੇ ਆਪਣੀ ਸਿੱਖ ਅਤੇ ਪੰਜਾਬੀ ਵਿਰਾਸਤ ਦਾ ਜ਼ਿਕਰ ਕਰਦਿਆਂ ਇਸ ਖੇਤਰ ਨਾਲ ਆਪਣੇ ਵਿਸ਼ੇਸ਼ ਲਗਾਅ ਨੂੰ ਸਾਂਝਾ ਕੀਤਾ। ਉਨ੍ਹਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਸਤੰਬਰ ਵਿਚ ਪੇਨਾਗ ਵਿਚ ਇਕ ਪ੍ਰਮੁੱਖ ਇਤਿਹਾਸਕ ਗੁਰਦੁਆਰੇ ਦੇ ਉਦਘਾਟਨ ਸਮਾਰੋਹ ਵਿਚ ਸ਼ਾਮਲ ਹੋਣ ਲਈ ਰਸਮੀ ਸੱਦਾ ਵੀ ਦਿੱਤਾ। ਪੇਨਾਗ ਦੇ ਡਿਪਟੀ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਤਕਨਾਲੋਜੀ ਆਧਾਰਿਤ ਨਿਵੇਸ਼ ਲਈ ਇੱਕ ਪ੍ਰਮੁੱਖ ਡੇਸਟੀਨੇਸ਼ਨ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ। ਰਾਜ ਨਵਾਚਾਰ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਨਵੀਂ ਪੀੜ੍ਹੀ ਦੇ ਉਦਯੋਗਾਂ ਲਈ ਮਜ਼ਬੂਤ ਈਕੋਸਿਸਟਮ ਤਿਆਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਪੇਨਾਗ ਦੇ ਡਿਪਟੀ ਮੁੱਖ ਮੰਤਰੀ ਅਤੇ ਉੱਥੋਂ ਦੀ ਲੀਡਰਸ਼ਿਪ ਨੂੰ ਅਪ੍ਰੈਲ 2027 ਵਿੱਚ ਆਯੋਜਿਤ ਹੋਣ ਵਾਲੇ ਆਉਣ ਵਾਲੇ ‘ਹੈਪਨਿੰਗ ਹਰਿਆਣਾ’ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਅਜਿਹੇ ਮਜ਼ਬੂਤ ਅੰਤਰਰਾਸ਼ਟਰੀ ਸਾਝੀਦਾਰੀ ਸਬੰਧ ਸਥਾਪਤ ਕਰਨ ਲਈ ਵਚਨਬੱਧ ਹੈ, ਜੋ ਰਾਜ ਵਿੱਚ ਨਿਵੇਸ਼, ਨਵਾਚਾਰ ਅਤੇ ਰੁਜ਼ਗਾਰ ਦੇ ਨਾਲ-ਨਾਲ ਲੋਕਾਂ ਲਈ ਨਵੇਂ ਮੌਕਿਆਂ ਦੀ ਸਿਰਜਣਾ ਕਰਨ। ਉਨ੍ਹਾਂ ਵਿਸ਼ਵਾ ס ਪ੍ਰਗਟਾਇਆ ਕਿ ਹਰਿਆਣਾ ਅਤੇ ਪੇਨਾਗ ਵਿਚਕਾਰ ਵਧਦਾ ਸਹਿਯੋਗ ਤਕਨਾਲੋਜੀ, ਨਿਵੇਸ਼, ਹੁਨਰ ਵਿਕਾਸ ਅਤੇ ਆਰਥਿਕ ਵਿਕਾਸ ਦੇ ਖੇਤਰ ਵਿੱਚ ਆਪਸੀ ਲਾਭਕਾਰੀ ਸਾਝੀਦਾਰੀ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮੁੱਖ ਮੰਤਰੀ ਨੇ 50 ਲੱਖ ਲਾਭਪਾਤਰੀਆਂ ਦੇ ਖਾਤਿਆਂ ’ਚ ਪਾਈ 1,595 ਕਰੋੜ ਰੁਪਏ ਤੋਂ ਵੱਧ ਦੀ ਰਕਮ
Ad Position 24