11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਖ਼ਾਲਸਾ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਚੰਡੀਗੜ੍ਹ, 10 ਅਗਸਤ (ਰਾਮ ਸਿੰਘ ਬਰਾੜ)- ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਧਿਰ ਬਿਨਾਂ ਤੱਥਾਂ ਦੇ ਗੱਲਾਂ ਕਰਦੀ ਹੈ ਅਤੇ ਲਗਾਤਾਰ ਝੂਠ ਫੈਲਾਉਣ ਦਾ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਕਾਂਗਰਸ ਦੇ ਸ਼ਾਸਨਕਾਲ ਦੀ ਅਸਲ ਸਥਿਤੀ ਬਾਰੇ ਦੱਸਣਾ ਜ਼ਰੂਰੀ ਹੈ, ਕਿਉਂਕਿ ਉਸ ਦੌਰ ਦੀਆਂ ਪ੍ਰੇਸ਼ਾਨੀਆਂ ਸਾਡੇ ਬਜ਼ੁਰਗਾਂ ਨੇ ਹੰਢਾਈਆਂ ਹਨ।

Ad Position 21
No active advertisement
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਤਸਵੀਰ : ਗੁਰਿੰਦਰ ਸਿੰਘ 11-08-2026
ਚੰਡੀਗੜ੍ਹ, 10 ਅਗਸਤ (ਰਾਮ ਸਿੰਘ ਬਰਾੜ)- ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਰੋਧੀ ਧਿਰ ਬਿਨਾਂ ਤੱਥਾਂ ਦੇ ਗੱਲਾਂ ਕਰਦੀ ਹੈ ਅਤੇ ਲਗਾਤਾਰ ਝੂਠ ਫੈਲਾਉਣ ਦਾ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਕਾਂਗਰਸ ਦੇ ਸ਼ਾਸਨਕਾਲ ਦੀ ਅਸਲ ਸਥਿਤੀ ਬਾਰੇ ਦੱਸਣਾ ਜ਼ਰੂਰੀ ਹੈ, ਕਿਉਂਕਿ ਉਸ ਦੌਰ ਦੀਆਂ ਪ੍ਰੇਸ਼ਾਨੀਆਂ ਸਾਡੇ ਬਜ਼ੁਰਗਾਂ ਨੇ ਹੰਢਾਈਆਂ ਹਨ। ਮੁੱਖ ਮੰਤਰੀ ਨਾਇਬ ਸਿੰਘ ਹਰਿਆਣਾ ਨਿਵਾਸ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਮੇਂ ਲੋਕਾਂ ਨੂੰ ਗੈਸ ਸਿਲੰਡਰ ਲੈਣ ਲਈ ਕੜਾਕੇ ਦੀ ਠੰਢ ਵਿੱਚ ਕਈ-ਕਈ ਦਿਨਾਂ ਤੱਕ ਲਾਈਨ ਵਿਚ ਖੜ੍ਹਾਂ ਹੋਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਵਿਵਸਥਾ ਦੀ ਅਜਿਹੀ ਸਥਿਤੀ ਪੈਦਾ ਕਰ ਦਿੱਤੀ ਸੀ, ਜਿਸ ਨੂੰ ਅੱਜ ਦੀ ਪੀੜ੍ਹੀ ਨੇ ਦੇਖਿਆ ਨਹੀਂ ਹੈ। ਇਸ ਦੇ ਉਲਟ ਪ੍ਰਧਾਨ ਮੰਤਰੀ ਨੇ ਸਰਕਾਰੀ ਯੋਜਨਾਵਾਂ ਦਾ ਲਾਭ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਤੱਕ ਪਹੁੰਚਾਉਣ ਦਾ ਕੰਮ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ 14 ਅਗਸਤ ਨੂੰ ਵੰਡ ਵਿਭੀਸ਼ਿਕਾ ਸਮ੍ਰਿਤੀ ਦਿਵਸ ਵਜੋ ਮਨਾਉਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਤਿਰੰਗਾ ਯਾਤਰਾ ਕੱਢਣ ਅਤੇ ਹਰੇਕ ਨਾਗਰਿਕ ਤੋਂ ਆਪਣੇ ਘਰ ਅਤੇ ਅਦਾਰੇ ‘ਤੇ ਤਿਰੰਗਾ ਲਹਿਰਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸ਼ਾਸਨਕਾਲ ਵਿੱਚ ਖੇਡਾਂ ਨੂੰ ਲੈ ਕੇ ਸਿਰਫ਼ ਘੋਸ਼ਣਾਵਾਂ ਕੀਤੀਆਂ ਜਾਂਦੀਆਂ ਸਨ, ਜਦੋਂ ਕਿ ਭਾਜਪਾ ਸਰਕਾਰ ਨੇ ਖੇਡ ਸਹੂਲਤਾਂ, ਸਿਖਲਾਈ ਤੇ ਖਿਡਾਰੀਆਂ ਨੂੰ ਬਿਹਤਰ ਮੌਕੇ ਉਪਲਬਧ ਕਰਾਉਣ ਲਈ ਜ਼ਮੀਨੀ ਪੱਧਰ ‘ਤੇ ਕੰਮ ਕੀਤਾ ਹੈ। ਬਿਜਲੀ ਕਰਮਚਾਰੀਆਂ ਦੀ ਹੜਤਾਲ ਦੇ ਸੰਬੰਧ ਵਿੱਚ ਪੁੱਛੇ ਗਏ ਸਵਾਲ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਬਿਜਲੀ ਕਰਮਚਾਰੀਆਂ ਨਾਲ ਗੱਲਬਾਤ ਚੱਲ ਰਹੀ ਹੈ। ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਗੰਭੀਰ ਹੈ ਅਤੇ ਗੱਲਬਾਤ ਰਾਹੀਂ ਹੱਲ ਕੱਢਣ ਦਾ ਯਤਨ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਪੁਲਿਸ ਵਲੋਂ ਐਂਟੀ-ਡਰੱਗ ਹੈਲਪਲਾਈਨ ਜਾਰੀ ਅਗਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ ਵਿੱਚ ਮਲੇਸ਼ੀਆ ਦੇ ਪੇਨਾਂਗ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਨੂੰ ਸ਼ਾਲ ਅ...
Ad Position 24