10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਏ. ਸ਼੍ਰੀਨਿਵਾਸ। ਆਖ਼ਿਰਕਾਰ ਖਰੜ ਕੌਂਸਲ ਨੇ ਲਾਵਾਰਸ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਕਵਾਇਦ ਕੀਤੀ ਸ਼ੁਰੂ

ਚੰਡੀਗੜ੍ਹ, 10 ਅਗਸਤ ( ਰਾਮ ਸਿੰਘ ਬਰਾੜ )- ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਏ. ਸ਼੍ਰੀਨਿਵਾਸ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰ-ਸਹਿਤ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਕੇ ਐਸ.

Ad Position 21
No active advertisement
ਖਰੜ ’ਚੋਂ ਅਵਾਰਾ ਕੁੱਤਿਆਂ ਨੂੰ ਫੜ੍ਹਦੇ ਹੋਏ ਨਗਰ ਕੌਂਸਲ ਦੇ ਕਰਮਚਾਰੀ। ਤਸਵੀਰ : ਜੰਡਪੁਰੀ 11-08-2026
ਚੰਡੀਗੜ੍ਹ, 10 ਅਗਸਤ ( ਰਾਮ ਸਿੰਘ ਬਰਾੜ )- ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਏ. ਸ਼੍ਰੀਨਿਵਾਸ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰ-ਸਹਿਤ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਕੇ ਐਸ.ਆਈ.ਆਰ. ਤਹਿਤ ਚੱਲ ਰਹੇ ਵੋਟਰ ਲਿਸਟ ਸੁਧਾਈ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਵਿਚ ਐਸ.ਆਈ.ਆਰ. ਪ੍ਰਕਿਰਿਆ ਨੂੰ ਸਮਾਂਬੱਧ, ਪਾਰਦਰਸ਼ੀ ਅਤੇ ਪ੍ਰਭਾਵੀ ਢੰਗ ਨਾਲ ਪੂਰਾ ਕਰਨ ਨੂੰ ਲੈ ਕੇ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ ‘ਤੇ ਵਿਸਥਾਰ ਨਾਲ ਚਰਚਾ ਹੋਈ। ਮੀਟਿੰਗ ਵਿੱਚ ਨੋਟਿਸ ਤਿਆਰ ਕਰਨ, ਉਨ੍ਹਾਂ ਦੀ ਪ੍ਰਿੰਟਿੰਗ ਅਤੇ ਵੰਡ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ। ਇਸ ਤੋਂ ਇਲਾਵਾ ਫਾਰਮ 9, 10, 11, 11A ਅਤੇ 11 B ਵਿਚ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦੀਆਂ ਸੂਚੀਆਂ ਤਿਆਰ ਕਰਨ ਅਤੇ ਇਨ੍ਹਾਂ ਨੂੰ ਰਾਜਨੀਤਿਕ ਪਾਰਟੀਆਂ ਨਾਲ ਹਫ਼ਤਾਵਾਰੀ ਆਧਾਰ ‘ਤੇ ਸਾਂਝਾ ਕਰਨ ਦੇ ਸੰਬੰਧ ਵਿੱਚ ਲੋੜੀਂਦੇ ਦਿਸ਼ਾ-ਨਿਰਦੇਸ਼ਾਂ ‘ਤੇ ਚਰਚਾ ਹੋਈ। ਮੀਟਿੰਗ ਵਿੱਚ ਫਾਰਮ 6, 7 ਅਤੇ 8 ਦੇ ਨਿਪਟਾਰੇ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ। ਪਹਿਲੀ ਵਾਰ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਪਾਤਰ ਨਾਗਰਿਕਾਂ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਸੰਬੰਧ ਵਿੱਚ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਜ ਵਿੱਚ ਕੁੱਲ 17,926 ਫਾਰਮ ਨੰਬਰ 6 ਅਤੇ 17,647 ਫਾਰਮ ਨੰਬਰ 8 ਪ੍ਰਾਪਤ ਹੋਏ ਹਨ। ਫਾਰਮ 6 ਅਤੇ 8 ਦੇ ਨਾਲ ਘੋਸ਼ਣਾ ਦਿੱਤੀ ਜਾਣੀ ਲਾਜ਼ਮੀ ਹੈ। ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ ਯਾਨੀ 30 ਅਗਸਤ ਤੱਕ ਹਰੇਕ ਬੀ.ਐਲ.ਏ.- II ਵੱਧ ਤੋਂ ਵੱਧ 30 ਫਾਰਮ ਅੰਡਰਟੇਕਿੰਗ ਨਾਲ ਬੀ.ਐਲ.ਓ. ਨੂੰ ਜਮ੍ਹਾਂ ਕਰ ਵਾ ਸਕਦਾ ਹੈ। ਮੁੱਖ ਚੋਣ ਅਧਿਕਾਰੀ ਨੇ ਸਾਰੇ ਜ਼ਿਲ੍ਹਿਆਂ ਵਿੱਚ ਐਸ.ਆਈ.ਆਰ ਨਾਲ ਸੰਬੰਧਿਤ ਕਾਰਜਾਂ ਦੀ ਲਗਾਤਾਰ ਨਿਗਰਾਨੀ, ਬਿਹਤਰ ਤਾਲਮੇਲ ਅਤੇ ਨਿਰਧਾਰਤ ਸਮਾਂ-ਸੀਮਾ ਵਿੱਚ ਕਾਰਜ ਪੂਰੇ ਕਰਨ ‘ਤੇ ਜ਼ੋਰ ਦਿੱਤਾ। ਮੀਟਿੰਗ ਵਿੱਚ ਜ਼ਿਲ੍ਹਾ ਪੱਧਰ ‘ਤੇ ਆ ਰਹੀਆਂ ਚੁਣੌਤੀਆਂ ਅਤੇ ਉਨ੍ਹਾਂ ਦੇ ਪ੍ਰਭਾਵੀ ਹੱਲ ‘ਤੇ ਵੀ ਚਰਚਾ ਹੋਈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲੋਕਾਂ ਨੂੰ ਘਰਾਂ ਦੇ ਮਾਲਕਾਨਾ ਹੱਕ ਦੇ ਸਰਟੀਫ਼ਿਕੇਟ ਵੰਡੇ ਅਗਲੀ ਖ਼ਬਰ ਚੰਡੀਗੜ੍ਹ ਪੁਲਿਸ ਵਲੋਂ ਐਂਟੀ-ਡਰੱਗ ਹੈਲਪਲਾਈਨ ਜਾਰੀ
Ad Position 24