11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਵਿਧਾਇਕ ਰੰਧਾਵਾ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲੋਕਾਂ ਨੂੰ ਘਰਾਂ ਦੇ ਮਾਲਕਾਨਾ ਹੱਕ ਦੇ ਸਰਟੀਫ਼ਿਕੇਟ ਵੰਡੇ

ਲਾਲੜੂ, 10 ਅਗਸਤ (ਰਾਜਬੀਰ ਸਿੰਘ)- ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਲਾਲੜੂ ਖੇਤਰ ਦੇ ਪਿੰਡ ਝਵਾਂਸਾ ਤੇ ਟਰੜਕ ‘ਚ ਕਰਵਾਏ ਗਏ ਸਮਾਗਮਾਂ ਦੌਰਾਨ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲੋਕਾਂ ਨੂੰ ਘਰਾਂ ਦੇ ਮਾਲਕਾਨਾ ਹੱਕ ਦੇ ਸਰਟੀਫ਼ਿਕੇਟ ਵੰਡੇ ਗਏ ਅਤੇ ਨਾਲ ਹੀ ਕਰੀਬ 60 ਲੱਖ ਰੁ. ਦੇ ਵਿਕਾਸ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 11-08-2026
ਲਾਲੜੂ, 10 ਅਗਸਤ (ਰਾਜਬੀਰ ਸਿੰਘ)- ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਲਾਲੜੂ ਖੇਤਰ ਦੇ ਪਿੰਡ ਝਵਾਂਸਾ ਤੇ ਟਰੜਕ ‘ਚ ਕਰਵਾਏ ਗਏ ਸਮਾਗਮਾਂ ਦੌਰਾਨ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲੋਕਾਂ ਨੂੰ ਘਰਾਂ ਦੇ ਮਾਲਕਾਨਾ ਹੱਕ ਦੇ ਸਰਟੀਫ਼ਿਕੇਟ ਵੰਡੇ ਗਏ ਅਤੇ ਨਾਲ ਹੀ ਕਰੀਬ 60 ਲੱਖ ਰੁ. ਦੇ ਵਿਕਾਸ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਪਿੰਡ ਝਵਾਂਸਾ ਵਿਖੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਘਰਾਂ ਦੇ ਮਾਲਕਾਨਾ ਹੱਕ ਦੇ ਸਰਟੀਫ਼ਿਕੇਟ ਵੰਡੇ ਗਏ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਇਸ ਯੋਜਨਾ ਨਾਲ ਪਰਿਵਾਰਾਂ ਨੂੰ ਆਪਣੀ ਜਾਇਦਾਦ ‘ਤੇ ਕਾਨੂੰਨੀ ਮਾਲਕੀ ਦਾ ਹੱਕ ਮਿਲਿਆ ਹੈ, ਜਿਸ ਨਾਲ ਭਵਿੱਖ ‘ਚ ਉਨ੍ਹਾਂ ਨੂੰ ਪ੍ਰਸ਼ਾਸਨਿਕ ਅਤੇ ਕਾਨੂੰਨੀ ਪੱਧਰ ‘ਤੇ ਭਾਰੀ ਸਹੂਲਤ ਮਿਲੇਗੀ। ਇਸ ਉਪਰੰਤ ਪਿੰਡ ਟਰੜਕ ‘ਚ 15 ਲੱਖ ਰੁ. ਦੀ ਲਾਗਤ ਨਾਲ ਐਸ. ਸੀ. ਭਾਈਚਾਰੇ ਦੀ ਧਰਮਸ਼ਾਲਾ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ, ਜਦਕਿ 24.50 ਲੱਖ ਰੁ. ਦੀ ਲਾਗਤ ਵਾਲੇ ਟਿਊਬਵੈੱਲ ਦੇ ਪ੍ਰਾਜੈਕਟ ਨੂੰ ਮਨਜੂਰੀ ਦਿੱਤੀ ਗਈ। ਇਸ ਤੋਂ ਇਲਾਵਾ ਆਦਰਸ਼ ਯੋਜਨਾ ਤਹਿਤ ਪਿੰਡ ਵਿਖੇ 20 ਲੱਖ ਰੁ. ਦੇ ਹੋਰ ਵਿਕਾਸ ਕਾਰਜ ਕਰਵਾਉਣ ਦਾ ਐਲਾਨ ਵੀ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ‘ਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਸਰਕਾਰ ਦੀ ਪਹਿਲ ਹੈ। ਇਸ ਮੌਕੇ ਪਿੰਡ ਝਵਾਂਸਾ ਦੇ ਸਰਪੰਚ ਜਸਪਾਲ ਸਿੰਘ, ਪਿੰਡ ਟਰੜਕ ਦੇ ਸਰਪੰਚ ਛੋਟਾ ਰਾਮ, ਬਲਾਕ ਸੰਮਤੀ ਮੈਂਬਰ ਮਨਜੀਤ ਕੌਰ, ਚੇਅਰਮੈਨ ਧਰਮਵੀਰ ਸਿੰਘ, ਸੰਗਠਨ ਇੰਚਾਰਜ ਗੁਰਸੇਵਕ ਸਿੰਘ ਅਤੇ ਯੂਥ ਕੋਆਰਡੀਨੇਟਰ ਗਗਨਦੀਪ ਸਿੰਘ ਸਮੇਤ ਵੱਖ-ਵੱਖ ਪਿੰਡਾਂ ਦੇ ਸਰਪੰਚ, ਪਾਰਟੀ ਆਗੂ ਤੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੁਜ਼ਗਾਰ ’ਚ ਪੰਜਾਬੀਆਂ ਨੂੰ ਤਰਜ਼ੀਹ ਦੇਣ ਬਾਰੇ ਇਆਲੀ ਦੀ ਤਕਰੀਰ ਸ਼ਲਾਘਾਯੋਗ-ਜੌਲਾ ਅਗਲੀ ਖ਼ਬਰ ਏ. ਸ਼੍ਰੀਨਿਵਾਸ। ਆਖ਼ਿਰਕਾਰ ਖਰੜ ਕੌਂਸਲ ਨੇ ਲਾਵਾਰਸ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਕਵਾਇਦ ਕੀਤੀ ਸ਼ੁਰੂ
Ad Position 24