11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਰੁਜ਼ਗਾਰ ’ਚ ਪੰਜਾਬੀਆਂ ਨੂੰ ਤਰਜ਼ੀਹ ਦੇਣ ਬਾਰੇ ਇਆਲੀ ਦੀ ਤਕਰੀਰ ਸ਼ਲਾਘਾਯੋਗ-ਜੌਲਾ

ਲਾਲੜੂ, 10 ਅਗਸਤ (ਰਾਜਬੀਰ ਸਿੰਘ)- ਰੁਜ਼ਗਾਰ ‘ਚ ਪੰਜਾਬੀਆਂ ਨੂੰ ਤਰਜ਼ੀਹ ਦੇਣ ਬਾਰੇ ਮਨਪ੍ਰੀਤ ਸਿੰਘ ਇਆਲੀ ਵਲੋਂ ਵਿਧਾਨ ਸਭਾ ਵਿਚ ਦਿੱਤੀ ਗਈ ਤਕਰੀਰ ਸ਼ਲਾਘਾਯੋਗ ਹੈ ਤੇ ਇਸ ‘ਤੇ ਸਰਕਾਰ ਨੂੰ ਤੁਰੰਤ ਅਮਲ ਕਰਨਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਨਿਰਮੈਲ ਸਿੰਘ ਜੌਲਾ ਨੇ ਕਿਹਾ ਕਿ ਸਰਕਾਰੀ ਤੇ ਨਿੱਜੀ ਸੰਸਥਾਵਾਂ ‘ਚ ਨੌਕਰੀਆਂ ਦੇਣ ਦੇ ਮਾਮਲੇ ਵਿਚ ਪੰਜਾਬੀਆਂ ਨੂੰ ਪਹਿਲ ਦੇ ਕੇ ਪੰਜਾਬ ਦੇ ਸੱਭਿਆਚਾਰ ਤੇ ਅਰਥ-ਵਿਵਸਥਾ ਨੂੰ ਬਚਾਇਆ ਜਾ ਸਕਦਾ ਹੈ।

Ad Position 21
No active advertisement
ਅਜੀਤ ਡੈਸਕ 11-08-2026
ਲਾਲੜੂ, 10 ਅਗਸਤ (ਰਾਜਬੀਰ ਸਿੰਘ)- ਰੁਜ਼ਗਾਰ ‘ਚ ਪੰਜਾਬੀਆਂ ਨੂੰ ਤਰਜ਼ੀਹ ਦੇਣ ਬਾਰੇ ਮਨਪ੍ਰੀਤ ਸਿੰਘ ਇਆਲੀ ਵਲੋਂ ਵਿਧਾਨ ਸਭਾ ਵਿਚ ਦਿੱਤੀ ਗਈ ਤਕਰੀਰ ਸ਼ਲਾਘਾਯੋਗ ਹੈ ਤੇ ਇਸ ‘ਤੇ ਸਰਕਾਰ ਨੂੰ ਤੁਰੰਤ ਅਮਲ ਕਰਨਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਨਿਰਮੈਲ ਸਿੰਘ ਜੌਲਾ ਨੇ ਕਿਹਾ ਕਿ ਸਰਕਾਰੀ ਤੇ ਨਿੱਜੀ ਸੰਸਥਾਵਾਂ ‘ਚ ਨੌਕਰੀਆਂ ਦੇਣ ਦੇ ਮਾਮਲੇ ਵਿਚ ਪੰਜਾਬੀਆਂ ਨੂੰ ਪਹਿਲ ਦੇ ਕੇ ਪੰਜਾਬ ਦੇ ਸੱਭਿਆਚਾਰ ਤੇ ਅਰਥ-ਵਿਵਸਥਾ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਪੰਜਾਬ ਦੀ ਜਵਾਨੀ ਦਾ ਬਾਹਰ ਜਾਣ ਦਾ ਹੇਜ ਵੀ ਘੱਟ ਹੋਵੇਗਾ ਤੇ ਉਹ ਪੰਜਾਬ ‘ਚ ਰਹਿੰਦਿਆਂ ਪੰਜਾਬ ਨੂੰ ਆਪਣਾ ਸੋਚਣਗੇ ਤੇ ਉਸ ਦੀ ਤਰੱਕੀ ‘ਚ ਯੋਗਦਾਨ ਪਾਉਣਗੇ। ਉਨ੍ਹਾਂ ਪੰਜਾਬੀ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੜ੍ਹਾਈ ਲਿਖਾਈ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ‘ਚ ਪੂਰੀ ਦਿਲਚਸਪੀ ਲੈਣ ਤੇ ਆਪਣੀ ਜਵਾਨੀ ਤੇ ਜ਼ਮੀਨ ਨੂੰ ਹਰ ਹਾਲ ਵਿਚ ਬਚਾਉਣ ਕਿਉਂਕਿ ਪੰਜਾਬੀਆਂ ਨੇ ਆਪਣੀ ਪੜ੍ਹਾਈ ਤੇ ਲਿਆਕਤ ਦੇ ਚਲਦਿਆਂ ਵਿਸ਼ਵ ਵਿਚ ਨਾਂਅ ਕਮਾਇਆ ਹੈ । ਇਸ ਤੋਂ ਇਲਾਵਾ ਪੰਜਾਬੀ ਮਿਹਨਤੀ ਤੇ ਭਾਵੁਕ ਹਨ, ਜਿਨ੍ਹਾਂ ਨੇ ਵਿਦੇਸ਼ਾਂ ਵਿਚ ਵੀ ਆਪਣੀ ਹਿੰਮਤ ਦੇ ਝੰਡੇ ਗੱਡੇ ਹਨ। ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਇਆਲੀ ਮੁਤਾਬਿਕ ਹਰ ਸੂਬੇ ਨੇ ਆਪਣੇ ਹਿੱਤਾਂ ਨੂੰ ਧਿਆਨ ‘ਚ ਰੱਖਦਿਆਂ ਫ਼ੈਸਲੇ ਲਏ ਹਨ ਤੇ ਪੰਜਾਬ ਨੂੰ ਵੀ ਆਪਣੇ ਭਵਿੱਖ ਬਾਰੇ ਸੋਚਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਧਰਮ, ਜਾਤ ਜਾਂ ਸੂਬੇ ਦੇ ਵਿਰੋਧ ਵਿਚ ਨਹੀਂ ਹਨ, ਪਰ ਪੰਜਾਬ ਨੂੰ ਬਚਾਉਣ ਲਈ ਪੰਜਾਬੀ ਤੇ ਪੰਜਾਬੀਅਤ ਪੱਖੀ ਸਟੈਂਡ ਲੈਣਾ ਸਮੇਂ ਦੀ ਮੁੱਖ ਲੋੜ ਹੈ ।
Ad Position 22
No active advertisement
ਪਿਛਲੀ ਖ਼ਬਰ 24-25 ਅਗਸਤ ਨੂੰ ਪੰਜਾਬ ਦੌਰੇ ’ਤੇ ਆਉਣਗੇ ਬੀ. ਐਲ. ਸੰਤੋਸ਼ ਅਗਲੀ ਖ਼ਬਰ ਵਿਧਾਇਕ ਰੰਧਾਵਾ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲੋਕਾਂ ਨੂੰ ਘਰਾਂ ਦੇ ਮਾਲਕਾਨਾ ਹੱਕ ਦੇ ਸਰਟੀਫ਼ਿਕੇਟ ਵੰਡੇ
Ad Position 24