12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਤਿਰੰਗੇ ਨੂੰ ਘਰਾਂ ਤੱਕ ਹੀ ਨਹੀਂ, ਦਿਲਾਂ ਤੱਕ ਪਹੁੰਚਾਉਣ ਦਾ ਸੱਦਾ

ਚੰਡੀਗੜ੍ਹ, 11 ਅਗਸਤ (ਸੰਦੀਪ ਕੁਮਾਰ ਮਾਹਨਾ)– ਨਗਰ ਨਿਗਮ ਚੰਡੀਗੜ੍ਹ ਵਲੋਂ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਨਗਰ ਨਿਗਮ ਦਫ਼ਤਰ ਤੋਂ ਲਗਪਗ ਢਾਈ ਕਿਲੋਮੀਟਰ ਲੰਬੀ ਤਿਰੰਗਾ ਯਾਤਰਾ ਕੱਢੀ ਗਈ। ਯਾਤਰਾ ਨੂੰ ਹਰੀ ਝੰਡੀ ਦਿੰਦਿਆਂ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਲੋਕਾਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ‘ਹਰ ਦਿਲ ਤਿਰੰਗਾ’ ਦੇ ਸੰਕਲਪ ਵਿਚ ਬਦਲਣ ਦਾ ਸੱਦਾ ਦਿੱਤਾ।

Ad Position 21
No active advertisement
ਨਗਰ ਨਿਗਮ ਚੰਡੀਗੜ੍ਹ ਵਲੋਂ ਕੱਢੀ ਗਈ ਤਿਰੰਗਾਂ ਯਾਤਰਾ ਦੀ ਅਗਵਾਈ ਕਰਦੇ ਮੇਅਰ ਸੌਰਭ ਜੌਸ਼ੀ, ਨਾਲ ਮੌਜੂਦ ਨਿਗਮ ਕਮਿਸ਼ਨਰ ਅਮਿਤ ਕੁਮਾਰ, ਸੰਯੁਕਤ ਕਮਿਸ਼ਨਰ ਡਾ. ਹਿਮਾਂਸ਼ੂ ਗੁਪਤਾ ਤੇ ਸੰਜੀਵ ਚੱਢਾ। ਤਸਵੀਰ : ਰਾਕੇਸ਼ ਸ਼ਾਹ 12-08-2026
ਚੰਡੀਗੜ੍ਹ, 11 ਅਗਸਤ (ਸੰਦੀਪ ਕੁਮਾਰ ਮਾਹਨਾ)– ਨਗਰ ਨਿਗਮ ਚੰਡੀਗੜ੍ਹ ਵਲੋਂ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਨਗਰ ਨਿਗਮ ਦਫ਼ਤਰ ਤੋਂ ਲਗਪਗ ਢਾਈ ਕਿਲੋਮੀਟਰ ਲੰਬੀ ਤਿਰੰਗਾ ਯਾਤਰਾ ਕੱਢੀ ਗਈ। ਯਾਤਰਾ ਨੂੰ ਹਰੀ ਝੰਡੀ ਦਿੰਦਿਆਂ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਲੋਕਾਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ‘ਹਰ ਦਿਲ ਤਿਰੰਗਾ’ ਦੇ ਸੰਕਲਪ ਵਿਚ ਬਦਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹੱਥਾਂ ਵਿਚ ਫੜਿਆ ਤਿਰੰਗਾ ਸਾਡੇ ਦਿਲਾਂ ਵਿਚ ਵੱਸਦੀ ਦੇਸ਼ ਭਗਤੀ, ਏਕਤਾ ਅਤੇ ਕੌਮੀ ਮਾਣ ਦਾ ਪ੍ਰਤੀਕ ਬਣਨਾ ਚਾਹੀਦਾ ਹੈ। ਇਸ ਮੌਕੇ ਨਿਗਮ ਕਮਿਸ਼ਨਰ ਅਮਿਤ ਕੁਮਾਰ, ਨਿਗਮ ਦੇ ਸੀਨੀਅਰ ਅਧਿਕਾਰੀ ਤੇ ਕੌਂਸਲਰ, ਨਿਗਮ ਮੁਲਾਜ਼ਮ, ਸੈਕਟਰ-1 7 ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦੇ ਤੇ ਵੱਡੀ ਗਿਣਤੀ ਵਿਚ ਸਥਾਨਕ ਵਸਨੀਕ ਮੌਜੂਦ ਸਨ। ਤਿਰੰਗੇ ਹੱਥਾਂ ਵਿਚ ਲੈ ਕੇ ਯਾਤਰਾ ਵਿਚ ਸ਼ਾਮਿਲ ਹੋਏ ਲੋਕਾਂ ਨੇ ਦੇਸ਼ ਭਗਤੀ ਦੇ ਜਜ਼ਬੇ ਦਾ ਪ੍ਰਗਟਾਵਾ ਕੀਤਾ। ਮੇਅਰ ਸੌਰਭ ਜੋਸ਼ੀ ਨੇ ਕਿਹਾ ਕਿ ਤਿਰੰਗਾ ਯਾਤਰਾ ਦੇਸ਼ ਦੀ ਏਕਤਾ, ਅਖੰਡਤਾ ਤੇ ਸਾਂਝੀ ਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ‘ਹਰ ਘਰ ਤਿਰੰਗਾ’ ਮੁਹਿੰਮ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਤੇ ਨੌਜਵਾਨ ਪੀੜ੍ਹੀ ਨੂੰ ‘ਨੇਸ਼ਨ ਫ਼ਸਟ’ ਦੀ ਭਾਵਨਾ ਨਾਲ ਜੋੜਨ ਦਾ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੂੰ 2047 ਤੱਕ ਵਿਕਸਿਤ ਭਾਰਤ ਦੇ ਨਿਰਮਾਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਕਿਹਾ ਕਿ ਰਾਸ਼ਟਰੀ ਝੰਡਾ ਭਾਰਤ ਦੀ ਏਕਤਾ, ਅਖੰਡਤਾ, ਬਹਾਦਰੀ ਤੇ ਕੌਮੀ ਮਾਣ ਦਾ ਪ੍ਰਤੀਕ ਹੈ। ਉਨ੍ਹਾਂ ਨਾਗਰਿਕਾਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਵਿਚ ਉਤਸ਼ਾਹ ਨਾਲ ਸ਼ਾਮਿਲ ਹੋਣ ਅਤੇ ਕੌਮੀ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਨਿਗਮ ਦਫ਼ਤਰ ਤੋਂ ਸ਼ੁਰੂ ਹੋਈ ਤਿਰੰਗਾ ਯਾਤਰਾ ਸੈਕਟਰ-17 ਮਾਰਕੀਟ ਪਲਾਜ਼ਾ ਵਿਚੋਂ ਹੁੰਦੀ ਹੋਈ ਅੱਗੇ ਵਧੀ। ਇਸ ਦੌਰਾਨ ਦੁਕਾਨਦਾਰਾਂ ਅਤੇ ਸਥਾਨਕ ਵਸਨੀਕਾਂ ਨੇ ਵੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸੈਕਟਰ-17 ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਨੇ ਆਪਣੇ ਪ੍ਰਧਾਨ ਸੰਜੀਵ ਚੱਢਾ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਵਿਚ ਸਰਗਰਮ ਸ਼ਮੂਲੀਅਤ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨੀ ਤਸਕਰਾਂ ਦੀ ਬਦੌਲਤ ਡਰੋਨ ਰਾਹੀਂ ਆਉਂਦੇ ਸਨ ਹਥਿਆਰ-ਚੰਡੀਗੜ੍ਹ ਪੁਲਿਸ ਅਗਲੀ ਖ਼ਬਰ ‘ ਆਪ’ ਚੰਡੀਗੜ੍ਹ ਦੇ ਮਹਿਲਾ ਵਿੰਗ ਦੀਆਂ ਮਹਿਲਾਵਾਂ ਨੇ ਤੀਜ ਦਾ ਤਿਉਹਾਰ ਮਨਾਇਆ
Ad Position 24