13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਵਿਅਕਤੀ ਜ਼ਖ਼ਮੀ

ਜ਼ੀਰਕਪੁਰ, 12 ਅਗਸਤ (ਮਨਿੰਦਰ ਸਿੰਘ)- ਜ਼ੀਰਕਪੁਰ ਪੁਲਿਸ ਨੇ ਡੀ. ਜੀ.

Ad Position 21
No active advertisement
ਸੇਂਟ ਸੋਲਜ਼ਰ ਸਕੂਲ ਦੇ ਐਨ. ਐਸ. ਐਸ. ਵਲੰਟੀਅਰ ਸੀਨੀਅਰ ਨਾਗਰਿਕਾਂ ਨੂੰ ਗੀਤ, ਕਵਿਤਾਵਾਂ ਸੁਣਾਉਂਦੇ ਹੋਏ। ਤਸਵੀਰ : ਰਾਕੇਸ਼ ਸ਼ਾਹ 13-08-2026
ਜ਼ੀਰਕਪੁਰ, 12 ਅਗਸਤ (ਮਨਿੰਦਰ ਸਿੰਘ)- ਜ਼ੀਰਕਪੁਰ ਪੁਲਿਸ ਨੇ ਡੀ. ਜੀ. ਪੀ. ਦਫ਼ਤਰ ‘ਚ ਲੱਗੇ ਸੀਨੀਅਰ ਸਹਾਇਕ ਦੀ ਸ਼ਿਕਾਇਤ ‘ਤੇ ਉਸ ਦੀ ਐਕਟਿਵਾ ਨੂੰ ਕਾਰ ਨਾਲ ਟੱਕਰ ਮਾਰ ਕੇ ਉਸ ਨੂੰ ਜ਼ਖਮੀ ਕਰਨ ਉਪਰੰਤ ਹੋਏ ਸਮਝੌਤੇ ਤੋਂ ਮੁਕਰਨ ਦੇ ਦੋਸ਼ ਹੇਠ ਬੀ. ਐਨ. ਐੱਸ. ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਆਕਾਸ਼ ਵਾਸੀ ਸਿਰਸਾ (ਹਰਿਆਣਾ) ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੇ ਆਪਣੇ ਬਿਆਨ ‘ਚ ਓਮ ਪ੍ਰਕਾਸ਼ ਵਾਸੀ ਗੋਲਡਨ ਇਨਕਲੇਵ ਜ਼ੀਰਕਪੁਰ ਨੇ ਦੱਸਿਆ ਕਿ ਬੀਤੀ 8 ਜੂਨ ਨੂੰ ਸਵੇਰੇ 10 ਵਜੇ ਦੇ ਕਰੀਬ ਉਹ ਲੋਹਗੜ੍ਹ ਪਾਰਕ ਤੋਂ ਈ-ਬਲਾਕ ਵੱਲ ਆਪਣੀ ਐਕਟਿਵਾ ‘ਤੇ ਸਵਾਰ ਹੋ ਕੇ ਜਾ ਰਿਹਾ ਸੀ। ਇਸੇ ਦੌਰਾਨ ਪਾਰਕ ‘ਚੋਂ ਤੇਜ਼ ਰਫ਼ਤਾਰ ਨਾਲ ਆਈ ਇਕ ਕਾਰ ਨੇ ਉਸ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਹ ਸੜਕ ‘ਤੇ ਡਿੱਗ ਪਿਆ ਅਤੇ ਉਸ ਦੀ ਸੱਜੀ ਲੱਤ ‘ਚ ਗੰਭੀਰ ਸੱਟਾਂ ਲੱਗੀਆਂ। ਹਾਦਸੇ ਤੋਂ ਬਾਅਦ ਬੀਤੀ 17 ਜੂਨ ਨੂੰ ਦੋਵਾਂ ਧਿਰਾਂ ਵਿਚਕਾਰ ਸਮਝੌਤਾ ਹੋ ਗਿਆ ਸੀ, ਪਰ ਮੁਲਜ਼ਮ ਨੇ ਸਮਝੌਤੇ ਦੀਆਂ ਸ਼ਰਤਾਂ ਅਨੁਸਾਰ ਬਕਾਇਆ ਡਾਕਟਰੀ ਖ਼ਰਚਿਆਂ ਦਾ ਭੁਗਤਾਨ ਨਹੀਂ ਕੀਤਾ, ਜਿਸ ਕਾਰਨ ਪੁਲਿਸ ਕਾਰਵਾਈ ਦੀ ਮੰਗ ਕੀਤੀ ਗਈ। ਪੁਲਿਸ ਦੇ ਅਨੁਸਾਰ ਹਾਦਸੇ ਵਾਲੇ ਦਿਨ 8 ਜੂਨ ਨੂੰ ਗੋਲਡਨ ਹਸਪਤਾਲ ਦੇ ਇਕ ਡਾਕਟਰ ਨੇ ਪੁਲਿਸ ਨੂੰ ਸੂਚਿਤ ਕੀਤਾ ਕਿ ਹਾਦਸੇ ‘ਚ ਜ਼ਖਮੀ ਹੋਏ ਸੁਰਿੰਦਰ ਸਿੰਘ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਸਮਝੌਤਾ ਹੋ ਗਿਆ। ਹੁਣ ਸ਼ਿਕਾਇਤ ਦੇ ਆਧਾਰ ‘ਤੇ ਬਿਆਨ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਦੋਸ਼ੀ ਕਾਰ ਚਾਲਕ ਆਕਾਸ਼ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਸਰਕਾਰ ਬਣਨ ’ਤੇ ਘੱਟ ਗਿਣਤੀ ਵਰਗ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ-ਪ੍ਰੋ. ਨਾਹਰ ਅਗਲੀ ਖ਼ਬਰ ਸਰਕਾਰੀ ਕਾਲਜ-11 ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਦੇ ਗੇਟ ਅੱਗੇ ਲਗਾਇਆ ਧਰਨਾ
Ad Position 24