15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਗੁਰਦਰਸ਼ਨ ਸਿੰਘ ਸੈਣੀ ਨੇ ਮੁੱਖ ਮੰਤਰੀ ਹਰਿਆਣਾ ਕੋਲ ਹਲਕੇ ਤੇ ਪੰਜਾਬ ਦੇ ਭਖ਼ਦੇ ਮੁੱਦੇ ਚੁੱਕੇ

ਜ਼ੀਰਕਪੁਰ, 13 ਅਗਸਤ (ਹੈਪੀ ਪੰਡਵਾਲਾ)- ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਦੌਰਾਨ ਪੰਜਾਬ ਅਤੇ ਹਲਕੇ ਦੇ ਭੱਖਦੇ ਮੁੱਦਿਆਂ ਨੂੰ ਚੁੱਕਿਆ ਗਿਆ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਗੁਰਦਰਸ਼ਨ ਸਿੰਘ ਸੈਣੀ ਨੂੰ ਹਰੇਕ ਪੱਖ ਤੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Ad Position 21
No active advertisement
ਅਜੀਤ ਡੈਸਕ 15-08-2026
ਜ਼ੀਰਕਪੁਰ, 13 ਅਗਸਤ (ਹੈਪੀ ਪੰਡਵਾਲਾ)- ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਦੌਰਾਨ ਪੰਜਾਬ ਅਤੇ ਹਲਕੇ ਦੇ ਭੱਖਦੇ ਮੁੱਦਿਆਂ ਨੂੰ ਚੁੱਕਿਆ ਗਿਆ। ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਗੁਰਦਰਸ਼ਨ ਸਿੰਘ ਸੈਣੀ ਨੂੰ ਹਰੇਕ ਪੱਖ ਤੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਡੇਰਾਬੱਸੀ ਇਲਾਕੇ ਨਾਲ ਉਨ੍ਹਾਂ ਦੀ ਬਹੁਤ ਨੇੜਤਾ ਹੈ ਕਿਉਂਕਿ ਉਨ੍ਹਾਂ ਦੀਆਂ ਰਿਸ਼ਤੇਦਾਰੀਆਂ ਹਰਿਆਣਾ-ਪੰਜਾਬ ਨਾਲ ਲੱਗਦੇ ਖੇਤਰਾਂ ‘ਚ ਹਨ। ਉਨ੍ਹਾਂ ਹਲਕਾ ਡੇਰਾਬੱਸੀ ਦੇ ਲੋਕਾਂ ਨੂੰ ਤਕੜੇ ਹੋਣ ਲਈ ਆਖਦਿਆਂ ਕਿਹਾ ਕਿ ਇਸ ਵਾਰ ਇਹ ਸਪੱਸ਼ਟ ਹੈ ਐਤਕੀ ਹਲਕਾ ਡੇਰਾਬੱਸੀ ਤੋਂ ਭਾਜਪਾ ਦਾ ਨੁਮਾਇੰਦਾ ਹੀ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹੇਗਾ, ਬੱਸ ਭਰੋਸਾ ਬਣਾ ਕੇ ਰੱਖਿਓ। ਉਨ੍ਹਾਂ ਕਿਹਾ ਕਿ ਲੰਮੇ ਅਰਸੇ ਤੋਂ ਸਵ. ਗੁਰਨਾਮ ਸਿੰਘ ਸੈਣੀ ਦਾ ਪਰਿਵਾਰ ਇਸ ਹਲਕੇ ਦੀ ਸੇਵਾ ‘ਚ ਹਾਜ਼ਰ ਹੈ ਤੇ ਹੁਣ ਗੁਰਦਰਸ਼ਨ ਸਿੰਘ ਸੈਣੀ ਨੇ ਆਪਣੀ ਟੀਮ ਨਾਲ ਇਹ ਸੇਵਾ ਜਾਰੀ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਦੇ ਵਿਕਾਸ ਨੂੰ ਬਰੇਕਾਂ ਲਗਾਈਆਂ ਹੋਈਆਂ ਹਨ। ਅੱਜ ਪੰਜਾਬ ‘ਚ ਕਾਨੂੰਨ ਅਤੇ ਅਰਥ-ਵਿਵਸਥਾ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ। ਸਾਡੇ ਬੱਚੇ ਪਰਿਵਾਰ ਛੱਡ ਕੇ ਵਿਦੇਸ਼ਾਂ ‘ਚ ਜਾ ਰਹੇ ਹਨ ਅਤੇ ਬੱਚਿਆਂ ਦਾ ਭਵਿੱਖ ਇਸ ਸਮੇਂ ਖ਼ਤਰੇ ‘ਚ ਹੈ ਅਤੇ ਇਸ ਨੂੰ ਠੀਕ ਕਰਨ ਲਈ 2027 ‘ਚ ਭਾਜਪਾ ਨੂੰ ਪੰਜਾਬ ਦੀ ਜ਼ਿੰਮੇਵਾਰੀ ਸੌਂਪਣ ਦੀ ਲੋੜ ਹੈ। ਇਸ ਮੌਕੇ ਗੁਰਦਰਸ਼ਨ ਸਿੰਘ ਸੈਣੀ ਨੇ ਮੁੱਖ ਮੰਤਰੀ ਹਰਿਆਣਾ ਦੇ ਧਿਆਨ ‘ਚ ਲਿਆਉਂਦਿਆਂ ਕਿਹਾ ਕਿ ਹਲਕਾ ਡੇਰਾਬੱਸੀ ਚੰਡੀਗੜ੍ਹ ਦੇ ਨਾਲ ਪੈਂਦਾ ਹੈ, ਪਰ ਸਰਕਾਰਾਂ ਵਲੋਂ ਹਲਕੇ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਹੀ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੇ ਬੱਚਿਆਂ ਦਾ ਭਵਿੱਖ ਉੱਜਵਲ ਬਣਾਉਣਾ ਹੈ ਤਾਂ ਜ਼ਰੂਰੀ ਹੈ ਕਿ ਪੰਜਾਬ ਦੀ ਅਗਵਾਈ ਭਾਜਪਾ ਕਰੇ ਤਾਂ ਹੀ ਪੰਜਾਬ ਮੁੜ ਤੋਂ ਸੋਨੇ ਦੀ ਚਿੜੀ ਬਣ ਸਕੇਗਾ। ਇਸ ਮੌਕੇ ਉਨ੍ਹਾਂ ਨਾਲ ਹਰਦੀਪ ਸਿੰਘ ਸੈਣੀ ਤੇ ਜ਼ਿਲ੍ਹਾ ਓ. ਬੀ. ਸੀ. ਮੋਰਚਾ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਸਿੱਧੂ ਪੁਆਧੀ ਅਖਾੜਾ ਪ੍ਰੰਪਰਾ ਦੇ ਮੋਢੀ ਭਗਤ ਆਸਾ ਰਾਮ ਬੈਦਵਾਣ ਦੀ ਯਾਦਗਾਰ ’ਤੇ ਹੋਏ ਨਤਮਸਤਕ ਅਗਲੀ ਖ਼ਬਰ ਵਾਹਨ ਚੋਰੀ ਗਰੋਹ ਦਾ ਪਰਦਾਫਾਸ਼, ਦੋ ਮੈਂਬਰ ਕਾਬੂ ਚੋਰੀਸ਼ੁਦਾ 4 ਐਕਟਿਵਾ, 10 ਮੋਟਰਸਾਈਕਲ ਤੇ 5 ਸਾਈਕਲ ਬਰਾਮਦ
Ad Position 24