ਓ. ਕੇ. ਦੀ ਪ੍ਰਧਾਨਗੀ ਹੇਠ ਹੋਈ ਨਗਰ ਕੌਂਸਲ ਦੀ ਮੀਟਿੰਗ ‘ਚ 2.27 ਕਰੋੜ ਰੁ. ਦੇ ਵਿਕਾਸ ਕਾਰਜਾਂ ਨੂੰ ਮਿਲੀ ਪ੍ਰਵਾਨਗੀ
ਕੁਰਾਲੀ, 14 ਅਗਸਤ (ਹਰਪ੍ਰੀਤ ਸਿੰਘ)- ਸ਼ਹਿਰ ਦੀ ਨਵੀਂ ਬਣੀ ਨਗਰ ਕੌਂਸਲ ਦੀ ਅਹਿਮ ਮੀਟਿੰਗ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ.
ਕੁਰਾਲੀ, 14 ਅਗਸਤ (ਹਰਪ੍ਰੀਤ ਸਿੰਘ)- ਸ਼ਹਿਰ ਦੀ ਨਵੀਂ ਬਣੀ ਨਗਰ ਕੌਂਸਲ ਦੀ ਅਹਿਮ ਮੀਟਿੰਗ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ. ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸ਼ਹਿਰ ਦੇ ਨਿਕਾਸੀ ਪ੍ਰਬੰਧ ਨੂੰ ਦਰੁਸਤ ਕਰਨ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਨੂੰ ਪ੍ਰਮੁੱਖਤਾ ਨਾਲ ਵਿਚਾਰਿਆ ਗਿਆ। ਮੀਟਿੰਗ ‘ਚ ઠ2.27ઠ ਕਰੋੜ ਰੁ. ਦੇ ਵਿਕਾਸ ਕਾਰਜਾਂ ਨੂੰ ਸਰਬਸੰਮਤੀ ਨਾਲ ਮਨਜੂਰੀ ਦਿੱਤੀ ਗਈ। ઠ ਇਸ ਤੋਂ ਇਲਾਵਾ ਸ਼ਹਿਰ ਦੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਹੱਲ ਲਈ ਟੋਪੋਗ੍ਰਾਫ਼ਿਕਲ ਸਰਵੇ ਕਰਵਾ ਕੇ ਸਟਾਰਮ ਸੀਵਰ ਨੈੱਟਵਰਕ ਡਿਜ਼ਾਇਨ ਕਰਵਾਉਣ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ‘ਚ ਸ਼ਹਿਰ ਵਾਸੀਆਂ ਨੂੰ ਪੇਸ਼ ਆ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ 4 ਨਵੇਂ ਟਿਊਬਵੈੱਲ ਲਗਾਉਣ ਦੇ ਮਤੇ ਤੋਂ ਇਲਾਵਾ ਪ੍ਰਾਚੀਨ ਡੇਰਾ ਗੁਸਾਈਂਆਣਾ ਵਿਖੇ ਗਊਸ਼ਾਲਾ ਲਈ ਸ਼ੈੱਡ ਅਤੇ ਬਾਊਂਡਰੀ ਵਾਲ ਦੀ ਉਸਾਰੀ ਕਰਨ ਸੰਬੰਧੀ ਮਤਿਆਂ ਨੂੰ ਹਾਊਸ ਵਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ઠ ਮੀਟਿੰਗ ਦੌਰਾਨ ਹੀ ਕੌਂਸਲ ਦਫ਼ਤਰ ‘ਚ ਆਉਣ-ਜਾਣ ਵਾਲੇ ਲੋਕਾਂ ਦੀ ਸਹੂਲਤ ਲਈ ਬੂਥ-ਕਮ-ਕੰਟੀਨ ਬਣਾਉਣ ਸੰਬੰਧੀ ਮਤਾ ਪਾਸ ਕੀਤਾ ਗਿਆ। ਇਸੇ ਦੌਰਾਨ ਕੌਂਸਲਰ ਸ਼ਾਲੂ ਧੀਮਾਨ ਵਲੋਂ ਰੱਖੀ ਗਈ ਪਹਿਲੀ ਟੇਬਲ ਆਈਟਮ ਦੌਰਾਨ ਫਿਊਨਰਲ ਵੈਨ ਦੀ ਪਰਚੀ ਨੂੰ ਖ਼ਤਮ ਕਰਨ ਦੀ ਤਜਵੀਜ਼ ਨੂੰ ਸਰਬਸੰਮਤੀ ਨਾਲ ਪ੍ਰਵਾਨ ਕੀਤਾ ਗਿਆ। ਇਸ ਤੋਂ ਬਾਅਦ ਕੌਂਸਲਰ ਪ੍ਰਦੀਪ ਕੁਮਾਰ ਰੂੜਾ ਵਲੋਂ ਰੱਖੀ ਗਈ ਦੂਜੀ ਟੇਬਲ ਆਈਟਮ ਸ਼ਲਾਟਰ ਹਾਊਸ ਨੂੰ ਸ਼ਹਿਰ ਤੋਂ ਬਾਹਰ ਕੱਢ ਕੇ ਅਲੱਗ ਥਾਂ ਤੇ ਸ਼ਿਫਟ ਕਰਨ ਦਾ ਪ੍ਰਬੰਧ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ। ਇਸੇ ਦੌਰਾਨ ਕੌਂਸਲਰ ਰੂੜਾ ਵਲੋਂ ਸ਼ਹੀਦ ਬੇਅੰਤ ਸਿੰਘ ਹਾਕੀ ਸਟੇਡੀਅਮ ‘ਚ ਅਸਟੋਟਰਫ ਘਾਹ ਲਗਾਉਣ ਦੀ ਅਪੀਲ ਵੀ ਕੀਤੀ ਗਈ। ਇਸੇ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ. ਨੇ ਕਿਹਾ ਕਿ ਸ਼ਹਿਰ ਦੇ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਉਨ੍ਹਾਂ ਦੀ ਪ੍ਰਮੁੱਖ ਤਰਜ਼ੀਹ ਹੋਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਭੇਦਭਾਵ ਤੋਂ ਸਮੁੱਚੇ ਸ਼ਹਿਰ ਦਾ ਵਿਕਾਸ ਕੀਤਾ ਜਾਵੇਗਾ। ਇਸ ਮੌਕੇ ਕੌਂਸਲ ਦੀ ਮੀਤ ਪ੍ਰਧਾਨ ਸ਼ਮ੍ਹਾ ਕਾਲੀਆ, ਸ਼ਾਲੂ ਧੀਮਾਨ, ਡਾ. ਨੀਤੀ ਕਾਲੀਆ, ਹਰਪ੍ਰੀਤ ਕੌਰ, ਨੀਰਜ ਰਾਠੌਰ, ਮਨਿੰਦਰ ਕੌਰ, ਪ੍ਰਦੀਪ ਕੁਮਾਰ, ਅਸ਼ਵਨੀ ਕੁਮਾਰ, ਦਿਨੇਸ਼ ਗੌਤਮ, ਭਾਰਤ ਭੂਸ਼ਣ, ਅਸ਼ੀਸ਼ ਕੁਮਾਰ, ਖੁਸ਼ਵੀਰ ਸਿੰਘ, ਕਰਮਜੀਤ ਕੌਰ, ਕੁਲਵੰਤ ਕੌਰ, ਰਾਜੇਸ਼ ਰਾਣਾ (ਸਾਰੇ ਕੌਂਸਲਰ), ਕਾਰਜ ਸਾਧਕ ਅਫ਼ਸਰ ਰਜਨੀਸ਼ ਸੂਦ, ਇੰਦਰ ਮੋਹਨ ਸਿੰਘ ਭੱਟੀ, ਅਨੀਲ ਕੁਮਾਰ, ਜਿਵਦੇਸ਼ ਸਿੰਘ ਸਿੱਧੂ, ਵਿਕਾਸ ਗੁਪਤਾ, ਰੇਨੂੰ ਬਾਲਾ ਅਤੇ ਮੁਕੇਸ਼ ਕੁਮਾਰ ਆਦਿ ਸਮੇਤ ਹੋਰ ਕੌਂਸਲ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।