17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਲੈਣਾ ਪਵੇਗਾ ‘ਦੂਜੀ ਆਜ਼ਾਦੀ’ ਦਾ ਸੰਕਲਪ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 16 ਅਗਸਤ (ਸੰਦੀਪ ਕੁਮਾਰ ਮਾਹਨਾ)–ਪੰਜਾਬ ਭਾਜਪਾ ਦੇ ਸੂਬਾ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਸ਼ਰਧਾ, ਉਤਸ਼ਾਹ ਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਤਿਰੰਗਾ ਲਹਿਰਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

Ad Position 21
No active advertisement
ਅਜੀਤ ਡੈਸਕ 17-08-2026
ਚੰਡੀਗੜ੍ਹ, 16 ਅਗਸਤ (ਸੰਦੀਪ ਕੁਮਾਰ ਮਾਹਨਾ)–ਪੰਜਾਬ ਭਾਜਪਾ ਦੇ ਸੂਬਾ ਦਫ਼ਤਰ ਵਿਖੇ ਆਜ਼ਾਦੀ ਦਿਹਾੜਾ ਸ਼ਰਧਾ, ਉਤਸ਼ਾਹ ਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਤਿਰੰਗਾ ਲਹਿਰਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਲਈ ਸੂਬੇ ਨੂੰ ਨਸ਼ਿਆਂ, ਬੇਰੁਜ਼ਗਾਰੀ, ਪਲਾਇਨ, ਡਰ ਤੇ ਅਪਰਾਧ ਤੋਂ ‘ਦੂਜੀ ਆਜ਼ਾਦੀ’ ਦਿਵਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖੁਸ਼ਹਾਲ, ਸੁਰੱਖਿਅਤ ਅਤੇ ਵਿਕਾਸ ਦੀਆਂ ਲੀਹਾਂ ’ਤੇ ਲਿਜਾਣਾ ਭਾਜਪਾ ਦਾ ਸੰਕਲਪ ਹੈ। ਸੂਬਾ ਪ੍ਰਧਾਨ ਢਿੱਲੋਂ ਨੇ ਸਮੂਹ ਦੇਸ਼ ਵਾਸੀਆਂ ਅਤੇ ਪੰਜਾਬੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਦਿਨ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ’ਚ ਪੰਜਾਬੀਆਂ ਦਾ ਯੋਗਦਾਨ ਬੇਮਿਸਾਲ ਰਿਹਾ ਹੈ ਅਤੇ ਸਾਨੂੰ ਇਸ ਮਹਾਨ ਧਰਤੀ ਦੇ ਵਾਰਸ ਹੋਣ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਜਾਲ ਨੇ ਪੰਜਾਬ ਦੀ ਨੌਜਵਾਨੀ ਦੇ ਭਵਿੱਖ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਵਾ ਕੇ ਉਨ੍ਹਾਂ ਨੂੰ ਸਿੱਖਿਆ, ਖੇਡਾਂ ਅਤੇ ਰੁਜ਼ਗਾਰ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬੇਰੁਜ਼ਗਾਰੀ ਅਤੇ ਪਲਾਇਨ ਤੋਂ ਵੀ ਮੁਕਤੀ ਦਿਵਾਉਣੀ ਹੋਵੇਗੀ। ਸੂਬੇ ਦੇ ਹੋਣਹਾਰ ਨੌਜਵਾਨ ਰੁਜ਼ਗਾਰ ਦੀ ਭਾਲ ’ਚ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਨਾ ਹੋਣ, ਇਸ ਲਈ ਪੰਜਾਬ ’ਚ ਹੀ ਉਦਯੋਗ, ਵਪਾਰ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨੇ ਹੋਣਗੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਪੰਜਾਬ ਨੂੰ ਇਕ ਖੁਸ਼ਹਾਲ, ਸੁਰੱਖਿਅਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਈਏ। ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ (ਸੰਗਠਨ) ਮੰਥਰੀ ਸ਼੍ਰੀਨਿਵਾਸੁਲੂ, ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਸੂਬਾ ਸਕੱਤਰ ਚਰਨਜੀਤ ਸਿੰਘ ਬਰਾੜ, ਕੌਮੀ ਕਾਰਜ਼ਕਾਰੀ ਕਮੇਟੀ ਮੈਂਬਰ ਬੀਬਾ ਅਮਨਜੋਤ ਕੌਰ ਰਾਮੂਵਾਲੀਆ, ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਅਨੁਜ਼ ਖੋਸਲਾ, ਐਸ.ਏ.ਐਸ. ਨਗਰ (ਮੁਹਾਲੀ) ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਸਮੇਤ ਵੱਡੀ ਗਿਣਤੀ ’ਚ ਸੀਨੀਅਰ ਆਗੂ, ਸੂਬਾ ਅਹੁਦੇਦਾਰ ਤੇ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ਪ੍ਰਿੰ. ਬਹਾਦਰ ਸਿੰਘ ਗੋਸਲ ਦੀਆਂ ਦੋ ਬਾਲ ਪੁਸਤਕਾਂ ਹੋਈਆਂ ਲੋਕ ਅਰਪਣ ਅਗਲੀ ਖ਼ਬਰ ਚੰਡੀਗੜ੍ਹ ਦੇ ਸੈਕਟਰ 17 ਦੇ ਪਰੇਡ ਮੈਦਾਨ ’ਚ ਆਜ਼ਾਦੀ ਦਿਹਾੜਾ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ ਪ੍ਰਸ਼ਾਸਕ ਗੁਲਾਬ ਚੰਦ ਕਟਾ...
Ad Position 24