17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਫੀਲਡ ਕਾਮੇ ਸਥਾਨਕ ਸਰਕਾਰਾਂ ਤੇ ਸੀਵਰੇਜ ਬੋਰਡ ਦੇ ਖਿਲਾਫ਼ 18 ਨੂੰ ਚੰਡੀਗੜ੍ਹ ਵਿਖੇ ਕਰਨਗੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 16 ਅਗਸਤ (ਅਜਾਇਬ ਸਿੰਘ ਔਜਲਾ)- ਪੀ. ਡਬਲਿਯੂ.

Ad Position 21
No active advertisement
ਅਜੀਤ ਡੈਸਕ 17-08-2026
ਚੰਡੀਗੜ੍ਹ, 16 ਅਗਸਤ (ਅਜਾਇਬ ਸਿੰਘ ਔਜਲਾ)- ਪੀ. ਡਬਲਿਯੂ. ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ 18 ਅਗਸਤ ਨੂੰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਸੈਕਟਰ 27 ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ਰੋਸ ਧਰਨੇ ਸਬੰਧੀ ਤਿਆਰੀਆਂ ਦਾ ਜਾਇਜ਼ ਲਿਆ ਗਿਆ। ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ੍ਹ, ਸੀਨੀਅਰ ਮੀਤ ਪ੍ਰਧਾਨ ਬਲਰਾਜ ਮੌੜ,ਰਾਜਪਾਲ ਲਸੋਈ, ਹਰਪ੍ਰੀਤ ਗਰੇਵਾਲ,ਦਰਸ਼ਨ ਚੀਮਾ,ਸਤਨਾਮ ਸਿੰਘ,ਬਲਜਿੰਦਰ ਸਿੰਘ ,ਕਿਸ਼ੋਰ ਚੰਦ ਗਾਜ਼,ਲਖਵਿੰਦਰ ਖਾਨਪੁਰ, ਸੁਰੇਸ਼ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ 20 04 ਤੋਂ ਪਹਿਲਾਂ ਭਰਤੀ ਮੁਲਾਜ਼ਮਾਂ ਨੂੰ ਪੈਨਸ਼ਨ ਦੇ ਘੇਰੇ ਵਿਚ ਲਿਆਉਣ ਸਬੰਧੀ ਬੋਰਡਾਂ ਕਾਰਪੋਰੇਸ਼ਨਾਂ ਵਿੱਚ ਲਾਗੂ ਕਰਨ ਬਾਰੇ 30 ਜੁਲਾਈ 2025 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਨੋਟੀਫਿਕੇਸ਼ਨ ਮੁਤਾਬਕ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਨੂੰ ਪੈਨਸ਼ਨ ਦੇ ਘੇਰੇ ਵਿਚ ਲਿਆਉਣ ਸਬੰਧੀ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਚੰਡੀਗੜ੍ਹ ਤੇ ਸਥਾਨਕ ਸਰਕਾਰਾਂ ਵਿਭਾਗ ਚੰਡੀਗੜ੍ਹ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਕਰਕੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਮੁਲਾਜ਼ਮ ਪੈਨਸ਼ਨਾਂ ਤੋਂ ਵਾਂਝੇ ਹਨ। ਸੂਬਾ ਆਗੂ ਤਾਰ ਸਿੰਘ ਗਿੱਲ, ਜੱਗਾ ਸਿੰਘ ਅਲੀ ਸ਼ੇਰ, ਦਰਸ਼ਨ ਸਿੰਘ ਨੰਗਲ,ਦਰਸ਼ਨ ਸ਼ਰਮਾਂ, ਸੰਜੀਵ ਕੌਂਡਲ,ਸ਼ਿਦਰਪਾਲ ਮਾਨਸਾ, ਪ੍ਰੇਮ ਕੁਮਾਰ ਗੁਰਦਾਸਪੁਰ, ਕੁਲਵੰਤ ਸਿੰਘ ਬੁਰਜ ਥਰੋੜ,ਅਮਰ ਸਿੰਘ ਮੋਹਿਤ, ਸਮੇਤ ਸੂਬਾ ਆਗੂ ਤੇ ਜਿਲ੍ਹਿਆਂ ਦੇ ਪ੍ਰਧਾਨ, ਸਕੱਤਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬਰਸੀ ’ਤੇ ਸ਼ਰਧਾਂਜਲੀ ਕੀਤੀ ਭੇਟ ਅਗਲੀ ਖ਼ਬਰ ‘ਚੰਡੀਗੜ੍ਹ ਦੀ ਸੇਵਾ ਕਰਨ ਵਾਲੇ ਹੀ ਅਸਲ ਸਨਮਾਨ ਦੇ ਹੱਕਦਾਰ’-ਮੇਅਰ ਸੌਰਭ ਜੋਸ਼ੀ
Ad Position 24