ਪ੍ਰਸ਼ਾਸਕ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਲੋਆ ਵਿਖੇ ਨਵੇਂ ਬਲਾਕ ਦਾ ਰੱਖਿਆ ਨੀਂਹ ਪੱਥਰ
ਚੰਡੀਗੜ੍ਹ, 17 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ ਦੇ ਰਾਜਪਾਲ ਤੇ ਯੂ. ਟੀ.
ਚੰਡੀਗੜ੍ਹ, 17 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਲੋਆ ਵਿਖੇ ਇਕ ਨਵੇਂ ਬਲਾਕ ਦਾ ਨੀਂਹ ਪੱਥਰ ਰੱਖਿਆ। ਇਹ ਚੰਡੀਗੜ੍ਹ ਵਿਚ ਵਿਦਿਅਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇਕ ਹੋਰ ਮਹੱਤਵਪੂਰਨ ਕਦਮ ਹੈ। ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਡਾ. ਏ.ਪੀ.ਜੇ. ਅਬਦੁਲ ਕਲਾਮ ਅਤੇ ਡਾ. ਬੀ.ਆਰ. ਅੰਬੇਡਕਰ ਦੀਆਂ ਉਦਾਹਰਣਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਦ੍ਰਿੜਤਾ ਅਤੇ ਸਿੱਖਿਆ ਨਾਲ ਸਭ ਤੋਂ ਮੁਸ਼ਕਲ ਸਥਿਤੀਆਂ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ। ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਲੋਆ ਵਿਚ ਬਣਨ ਵਾਲੇ ਨਵੇਂ ਬਲਾਕ ਬਾਰੇ ਦੱਸਦਿਆਂ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਇੱਥੇ 2.24 ਏਕੜ ਵਿਚ ਤਿੰਨ ਮੰਜ਼ਿਲਾ ਇਮਾਰਤ ਬਣਾਈ ਜਾਵੇਗੀ, ਜੋ ਵਿਦਿਆਰਥੀਆਂ ਲਈ ਇੱਕ ਆਧੁਨਿਕ ਸਿੱਖਣ ਦਾ ਵਾਤਾਵਰਣ ਪ੍ਰਦਾਨ ਕਰੇਗੀ। ਇਸ ਮੌਕੇ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ, ਯੂ.ਟੀ ਦੇ ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ, ਸਕੱਤਰ ਸਿੱਖਿਆ ਸ੍ਰੀਮਤੀ ਪ੍ਰੇਰਨਾ ਪੁਰੀ, ਸਕੂਲ ਸਿੱਖਿਆ ਵਿਭਾਗ ਦੇ ਨਿਰਦੇਸ਼ਕ ਨਿਤਿਨ ਸਿੰਗਲਾ, ਲੋਕ ਸੰਪਰਕ ਵਿਭਾਗੇ ਨਿਰਦੇਸ਼ਕ ਅਧਿਕਾਰੀ ਰਾਜੀਵ ਤਿਵਾੜੀ, ਮੁੱਖ ਇੰਜੀਨੀਅਰ ਸੀ.ਬੀ. ਓਜ਼ਾ, ਮੁੱਖ ਆਰਕੀਟੈਕਟ ਰਾਜੀਵ ਮਹਿਤਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।