18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵਾਟਿਕਾ ਸਪੈਸ਼ਲ ਸਕੂਲ ਦੇ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਲਈ ਕੀਤਾ ਪ੍ਰਦਰਸ਼ਨ

ਚੰਡੀਗੜ੍ਹ, 17 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ (ਗੂੰਗੇ, ਬੋਲੇ) ਲਈ ਸੈਕਟਰ 19 ਵਿਚ ਚਲਾਏ ਜਾ ਰਹੀੇ ਵਾਟਿਕਾ ਸਪੈਸ਼ਲ ਸਕੂਲ ਦੇ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਲਈ ਵਾਟਿਕਾ ਮੂਹਰੇ ਧਰਨਾ ਪ੍ਰਦਰਸ਼ਨ ਕੀਤਾ। ਇਸ ਸਮੇਂ ਚੰਡੀਗੜ੍ਹ ਯੂਥ ਪਾਰਟੀ ਨੇ ਵਿਦਿਆਰਥੀਆਂ ਦੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 18-08-2026
ਚੰਡੀਗੜ੍ਹ, 17 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਪ੍ਰਸ਼ਾਸ਼ਨ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ (ਗੂੰਗੇ, ਬੋਲੇ) ਲਈ ਸੈਕਟਰ 19 ਵਿਚ ਚਲਾਏ ਜਾ ਰਹੀੇ ਵਾਟਿਕਾ ਸਪੈਸ਼ਲ ਸਕੂਲ ਦੇ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਲਈ ਵਾਟਿਕਾ ਮੂਹਰੇ ਧਰਨਾ ਪ੍ਰਦਰਸ਼ਨ ਕੀਤਾ। ਇਸ ਸਮੇਂ ਚੰਡੀਗੜ੍ਹ ਯੂਥ ਪਾਰਟੀ ਨੇ ਵਿਦਿਆਰਥੀਆਂ ਦੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੱਤਾ ਹੈ। ਯੂਥ ਪਾਰਟੀ ਦੇ ਆਹੁਦੇਦਾਰਾਂ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਗੂੰਗੇ ਬੋਲੇ ਸਕੂਲ ਦੇ ਵਿਦਿਆਰਥੀਆਂ ਨੇ ਚੰਗਾ ਤੇ ਪੌਸ਼ਟਿਕ ਭੋਜਨ, ਬਿਹਤਰ ਸਿੱਖਿਆ, ਸੁਣਨ ਤੇ ਸਮਝਣ ਵਾਲੇ ਅਧਿਆਪਕ ਦੀ ਨਿਯੁਕਤੀ ਲਈ ਧਰਨਾ ਪ੍ਰਦਰਸ਼ਨ ਕੀਤਾ ਹੈ। ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਢੁਕਵਾਂ ਹੱਲ ਨਹੀਂ ਕੀਤਾ ਜਾ ਰਿਹਾ ਹੈ ਅਤੇ ਪ੍ਰਦਰਸ਼ਨ ਦੌਰਾਨ ਅਧਿਕਾਰੀਆਂ ਦੁਆਰਾ ਉਨ੍ਹਾਂ ’ਤੇ ਹਮਲਾ ਵੀ ਕੀਤਾ ਗਿਆ। ਚੰਡੀਗੜ੍ਹ ਯੂਥ ਪਾਰਟੀ ਦੇ ਪ੍ਰਧਾਨ ਵਿਨਾਇਕ ਬੰਗੀਆ ਤੇ ਕਨਵੀਨਰ ਸੁਨੀਲ ਯਾਦਵ ਨੇ ਵਿਦਿਆਰਥਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਵਿਸ਼ੇਸ਼ ਹਮਦਰਦੀ ਦੀ ਬਜਾਏ ਬਰਾਬਰ ਮੌਕੇ, ਗੁਣਵੱਤਾ ਵਾਲੀ ਸਿੱਖਿਆ ਅਤੇ ਸਤਿਕਾਰਯੋਗ ਵਿਵਹਾਰ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਿਕ੍ਰਿਸ਼ਨ ਸਾਹਿਬ ਜੀ ਸੇਵਾ ਸੁਸਾਇਟੀ ਨੇ ਦਸਤਾਰ ਤੇ ਦੁਮਾਲਾ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਨਿਗਮ ਦੇ ਮੁੱਖ ਇੰਜੀਨੀਅਰ ਸੰਜੇ ਅਰੋੜਾ ਵਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਕੌਂਸਲਰਾਂ ਨਾਲ ਮੀਟਿੰਗ
Ad Position 24