18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ੍ਰੀ ਹਰਿਕ੍ਰਿਸ਼ਨ ਸਾਹਿਬ ਜੀ ਸੇਵਾ ਸੁਸਾਇਟੀ ਨੇ ਦਸਤਾਰ ਤੇ ਦੁਮਾਲਾ ਸਿਖਲਾਈ ਕੈਂਪ ਲਗਾਇਆ

ਲਾਲੜੂ, 17 ਅਗਸਤ (ਰਾਜਬੀਰ ਸਿੰਘ)- ਸ੍ਰੀ ਹਰਿਕ੍ਰਿਸ਼ਨ ਸਾਹਿਬ ਜੀ ਸੇਵਾ ਸੁਸਾਇਟੀ ਹਮਾਂਯੂਪੁਰ-ਤਸਿੰਬਲੀ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ 12ਵਾਂ ਦੋ ਰੋਜ਼ਾ ਦਸਤਾਰ ਅਤੇ ਦੁਮਾਲਾ ਸਿਖਲਾਈ ਕੈਂਪ ਸ੍ਰੀ ਪੰਜੋਖਰਾ ਸਾਹਿਬ ਵਿਖੇ ਲਗਾਇਆ ਗਿਆ। ਕੈਂਪ ਦੌਰਾਨ ਨੌਜਵਾਨਾਂ ਅਤੇ ਬੱਚਿਆਂ ਨੂੰ ਦਸਤਾਰ ਤੇ ਦੁਮਾਲਾ ਸਜਾਉਣ ਦੀ ਸਿਖਲਾਈ ਦਿੱਤੀ ਗਈ।

Ad Position 21
No active advertisement
ਕੈਂਪ ’ਚ ਸਿਖ਼ਲਾਈ ਲੈਣ ਆਏ ਬੱਚਿਆਂ ਨੂੰ ਦਸਤਾਰਾਂ ਭੇਟ ਕਰਦੇ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ । ਤਸਵੀਰ : ਰਾਜਬੀਰ ਸਿੰਘ 18-08-2026
ਲਾਲੜੂ, 17 ਅਗਸਤ (ਰਾਜਬੀਰ ਸਿੰਘ)- ਸ੍ਰੀ ਹਰਿਕ੍ਰਿਸ਼ਨ ਸਾਹਿਬ ਜੀ ਸੇਵਾ ਸੁਸਾਇਟੀ ਹਮਾਂਯੂਪੁਰ-ਤਸਿੰਬਲੀ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ 12ਵਾਂ ਦੋ ਰੋਜ਼ਾ ਦਸਤਾਰ ਅਤੇ ਦੁਮਾਲਾ ਸਿਖਲਾਈ ਕੈਂਪ ਸ੍ਰੀ ਪੰਜੋਖਰਾ ਸਾਹਿਬ ਵਿਖੇ ਲਗਾਇਆ ਗਿਆ। ਕੈਂਪ ਦੌਰਾਨ ਨੌਜਵਾਨਾਂ ਅਤੇ ਬੱਚਿਆਂ ਨੂੰ ਦਸਤਾਰ ਤੇ ਦੁਮਾਲਾ ਸਜਾਉਣ ਦੀ ਸਿਖਲਾਈ ਦਿੱਤੀ ਗਈ। ਕੈਂਪ ਪ੍ਰਬੰਧਕ ਪਰਮਵੀਰ ਸਿੰਘ, ਸੁਖਵਿੰਦਰ ਸਿੰਘ, ਸੁਰਿੰਦਰ ਸਿੰਘ, ਰਣਧੀਰ ਸਿੰਘ, ਤ੍ਰਿਪਤ ਸਿੰਘ, ਬਲਵੀਰ ਸਿੰਘ ਅਤੇ ਅਮਨਦੀਪ ਸਿੰਘ ਨੇ ਦੱਸਿਆ ਕਿ ਕੈਂਪ ‘ਚ ਕਰੀਬ 150 ਬੱਚਿਆਂ ਅਤੇ ਨੌਜਵਾਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰਬੰਧਕਾਂ ਵਲੋਂ ਕੈਂਪ ‘ ਚ ਸ਼ਾਮਿਲ ਸਾਰੇ ਬੱਚਿਆਂ ਨੂੰ ਮੁਫ਼ਤ ਦਸਤਾਰਾਂ ਅਤੇ ਦੁਮਾਲੇ ਭੇਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਦਸਤਾਰ ਨਾਲ ਜੋੜਨਾ ਅਤੇ ਸਿੱਖੀ ‘ਚ ਦਸਤਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ। ਕੈਂਪ ‘ਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਜ਼ਿਲ੍ਹਾ ਪ੍ਰਧਾਨ ਜਸਨਦੀਪ ਸਿੰਘ ਸੰਧੂ ਤੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਸਿੰਘ ਸਰਸੀਣੀ ਨੇ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਪਛਾਣ ਅਤੇ ਸਿੱਖੀ ਵਿਰਸੇ ਦਾ ਅਹਿਮ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਨੌਜਵਾਨ ਪੀੜ੍ਹੀ ਨੂੰ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ‘ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿੱਖੀ ਸਿਧਾਂਤਾਂ ਤੇ ਆਪਣੇ ਵਿਰਸੇ ਨਾਲ ਜੋੜਨ ਲਈ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵਲੋਂ ਅਜਿਹੇ ਉਪਰਾਲੇ ਲਗਾਤਾਰ ਜਾਰੀ ਰੱਖੇ ਜਾਣੇ ਚਾਹੀਦੇ ਹਨ। ਇਸ ਮੌਕੇ ਗੁਰਜੀਤ ਸਿੰਘ ਟਿਵਾਣਾ, ਹਰਮੇਸ਼ ਸਿੰਘ, ਭਾਗ ਸਿੰਘ, ਦਮਨਜੀਤ ਸਿੰਘ ਜ਼ੀਰਕਪੁਰ ਤੇ ਬਖਸ਼ੀਸ਼ ਸਿੰਘ ਭੱਟੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀ. ਪੀ. ਆਈ. (ਐਮ) ਦੀਆਂ ਸਮਰਥਕ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਨੇ ਖ਼ੁਦ ਨੂੰ ਗ੍ਰਿਫ਼ਤਾਰੀਆਂ ਲਈ ਕੀਤਾ ਪੇਸ਼ ਅਗਲੀ ਖ਼ਬਰ ਵਾਟਿਕਾ ਸਪੈਸ਼ਲ ਸਕੂਲ ਦੇ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਲਈ ਕੀਤਾ ਪ੍ਰਦਰਸ਼ਨ
Ad Position 24