19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ’ਚ ਡੀ. ਸੀ. ਸਖ਼ਤ, ਵਿਭਾਗਾਂ ਨੂੰ ਸਮਾਂਬੱਧ ਕਾਰਵਾਈ ਦੇ ਹੁਕਮ

ਚੰਡੀਗੜ੍ਹ, 18 ਅਗਸਤ (ਸੰਦੀਪ ਕੁਮਾਰ ਮਾਹਨਾ)– ਸ਼ਹਿਰ ’ਚ ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਤੇ ਹਾਦਸਿਆਂ ਨੂੰ ਰੋਕਣ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਕਮਰ ਕੱਸ ਲਈ ਹੈ। ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ 26ਵੀਂ ਮੀਟਿੰਗ ਦੌਰਾਨ ਵੱਖ-ਵੱਖ ਸੜਕ ਸੁਰੱਖਿਆ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ।

Ad Position 21
No active advertisement
ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ 26ਵੀਂ ਮੀਟਿੰਗ ਦੌਰਾਨ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਾਰੇ ਕੰਮ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦੇ ਹੋਏ। ਤਸਵੀਰ : ਗੁਰਿੰਦਰ ਸਿੰਘ 19-08-2026
ਚੰਡੀਗੜ੍ਹ, 18 ਅਗਸਤ (ਸੰਦੀਪ ਕੁਮਾਰ ਮਾਹਨਾ)– ਸ਼ਹਿਰ ’ਚ ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਤੇ ਹਾਦਸਿਆਂ ਨੂੰ ਰੋਕਣ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਕਮਰ ਕੱਸ ਲਈ ਹੈ। ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ 26ਵੀਂ ਮੀਟਿੰਗ ਦੌਰਾਨ ਵੱਖ-ਵੱਖ ਸੜਕ ਸੁਰੱਖਿਆ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ। ਡੀ. ਸੀ. ਨੇ ਸਬੰਧਿਤ ਵਿਭਾਗਾਂ ਨੂੰ ਸਾਰੇ ਕੰਮ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕਰਨ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਵਿਸ਼ੇਸ਼ ਤਰਜੀਹ ਦੇਣ ਦੇ ਨਿਰਦੇਸ਼ ਦਿੱਤੇ। ਮੀਟਿੰਗ ’ਚ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਟਰੈਫ਼ਿਕ) ਸਮੇਤ ਇੰਜੀਨੀਅਰਿੰਗ ਵਿਭਾਗ, ਨਗਰ ਨਿਗਮ ਚੰਡੀਗੜ੍ਹ, ਚੰਡੀਗੜ੍ਹ ਟਰੈਫ਼ਿਕ ਪੁਲਿਸ, ਸਿਹਤ ਵਿਭਾਗ ਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਦੇ ਸ਼ਹਿਰੀ ਯੋਜਨਾ ਵਿਭਾਗ ਦੇ ਮੁੱਖ ਆਰਕੀਟੈਕਟ ਵਲੋਂ ਪੇਸ਼ ਕੀਤੇ ਗਏ ਸੈਕਟਰ-1 ਸਥਿਤ ਕੈਪੀਟਲ ਕੰਪਲੈਕਸ ਦੇ ਵਿਆਪਕ ਸੁਰੱਖਿਆ ਪਲਾਨ ਨੂੰ ਕਮੇਟੀ ਵਲੋਂ ਮਨਜ਼ੂਰੀ ਦੇ ਦਿੱਤੀ ਗਈ। ਸੜਕ ਹਾਦਸਿਆਂ ਦੇ ਪੀੜਤਾਂ ਨੂੰ ਨਕਦ ਰਹਿਤ ਇਲਾਜ ਮੁਹੱਈਆ ਕਰਵਾਉਣ ਲਈ ਚੱਲ ਰਹੀ ਪੀ.ਐਮ. ਰਾਹਤ ਯੋਜਨਾ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਯੋਜਨਾ ਸ਼ੁਰੂ ਹੋਣ ਤੋਂ ਬਾਅਦ ਟੀ.ਐਮ.ਐਸ. 2.0 ਪੋਰਟਲ ’ਤੇ ਕੁੱਲ 30 ਮਾਮਲੇ ਦਰਜ਼ ਹੋਏ ਹਨ, ਜਿਨ੍ਹਾਂ ’ਚੋਂ 21 ਮਾਮਲਿਆਂ ਨੂੰ ਮਨਜ਼ੂਰੀ ਮਿਲ ਚੁੱਕੀ ਹੈ। ਸ਼ਹਿਰ ਦੇ ਸੜਕ ਸੁਰੱਖਿਆ ਬੁਨਿਆਦੀ ਢਾਂਚੇ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਸੈਕਟਰ-29/30 ਲਾਈਟ ਪੁਆਇੰਟ ’ਤੇ ਡਿਵਾਈਡਰ ’ਚ ਗ੍ਰਿੱਲਾਂ ਲਗਾਉਣ ਦਾ ਕੰਮ ਦੋ ਮਹੀਨਿਆਂ ਅੰਦਰ ਮੁਕੰਮਲ ਕਰਨ ਦੇ ਹੁਕਮ ਦਿੱਤੇ। ਇਸ ਤੋਂ ਇਲਾਵਾ ਵੀ-3, ਵੀ-4 ਅਤੇ ਵੀ-5 ਸੜਕਾਂ ’ਤੇ 61 ਥਾਵਾਂ ’ਤੇ 195 ਬਲਿੰਕਰ ਲਗਾਉਣ ਦਾ ਕੰਮ ਇੱਕ ਮਹੀਨੇ ਅੰਦਰ ਪੂਰਾ ਕਰਨ ਲਈ ਕਿਹਾ ਗਿਆ। ਕਮੇਟੀ ਵਲੋਂ ਸ਼ਹਿਰ ’ਚ ਸੜਕ ਹਾਦਸਿਆਂ ਦੇ 83 ਗੰਭੀਰ ਸਥਾਨਾਂ ਦੀ ਸਾਂਝੀ ਮੌਕੇ ਦੀ ਜਾਂਚ ਤੋਂ ਬਾਅਦ ਕੀਤੀ ਗਈ ਕਾਰਵਾਈ ਦਾ ਵੀ ਜਾਇਜ਼ਾ ਲਿਆ ਗਿਆ। ਪੀ.ਜੀ.ਆਈ.ਐਮ.ਈ.ਆਰ. ਦੇ ਆਲੇ-ਦੁਆਲੇ ਨਜਾਇਜ਼ ਕਬਜ਼ਿਆਂ ਤੇ ਟਰੈਫ਼ਿਕ ਨਾਲ ਜੁੜੀਆਂ ਸਮੱਸਿਆਵਾਂ ਦਾ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ. (ਕੇਂਦਰੀ) ਨੂੰ ਇਲਾਕੇ ’ਚ ਨਜਾਇਜ਼ ਕਬਜ਼ਿਆਂ ਵਿਰੁੱਧ ਨਿਯਮਿਤ ਇਨਫ਼ੋਰਸਮੈਂਟ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੇ ਆਖ਼ਰ ’ਚ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਸਾਰੇ ਸਬੰਧਿਤ ਵਿਭਾਗਾਂ ਨੂੰ ਕਮੇਟੀ ਵਲੋਂ ਲਏ ਗਏ ਫ਼ੈਸਲਿਆਂ ’ਤੇ ਆਪਸੀ ਤਾਲਮੇਲ ਨਾਲ ਸਮਾਂਬੱਧ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਨਾਲ ਜੁੜੇ ਕਿਸੇ ਵੀ ਕੰਮ ’ਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪਾਰਕਿੰਗਾਂ, ਸੜਕਾਂ ਅਤੇ ਪਾਰਕਾਂ ਵਿਚ ਭਰਿਆ ਪਾਣੀ, ਸੀਵਰੇਜ ਵਿਵਸਥਾ ਹੀ ਹੋਈ ਠੱਪ ਅਗਲੀ ਖ਼ਬਰ ਤਾਇਕਵਾਂਡੋ ਖਿਡਾਰਨ ਪ੍ਰਗਤੀ ਮਹਾਜਨ ਦੀ ਸ਼ਾਨਦਾਰ ਪ੍ਰਾਪਤੀ ’ਤੇ ਕੀਤਾ ਮਾਣ-ਸਨਮਾਨ
Ad Position 24