ਵਿਸ਼ਵਕਰਮਾ ਰਾਮਗੜ੍ਹੀਆ ਸੁਸਾਇਟੀ ਨੇ 11 ਲੜਕੀਆਂ
ਦੇ ਵਿਆਹ ਕਰਵਾਉਣ ਦਾ ਲਿਆ ਫ਼ੈਸਲਾ ਬਿੱਲਾ
ਕੁਰਾਲੀ, 18 ਅਗਸਤ (ਹਰਪ੍ਰੀਤ ਸਿੰਘ)- ਸਥਾਨਕ ਵਿਸ਼ਵਕਰਮਾ ਰਾਮਗੜ੍ਹੀਆ ਸੁਸਾਇਟੀ ਦੀ ਅਹਿਮ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੁਸਾਇਟੀ ਵਲੋਂ 11 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਉਣ ਸੰਬੰਧੀ ਫ਼ੈਸਲਾ ਲਿਆ ਗਿਆ।
ਕੁਰਾਲੀ, 18 ਅਗਸਤ (ਹਰਪ੍ਰੀਤ ਸਿੰਘ)- ਸਥਾਨਕ ਵਿਸ਼ਵਕਰਮਾ ਰਾਮਗੜ੍ਹੀਆ ਸੁਸਾਇਟੀ ਦੀ ਅਹਿਮ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੁਸਾਇਟੀ ਵਲੋਂ 11 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਉਣ ਸੰਬੰਧੀ ਫ਼ੈਸਲਾ ਲਿਆ ਗਿਆ। ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਰਵਿੰਦਰ ਬਿੱਲਾ ਨੇ ਦੱਸਿਆ ਕਿ ਜਲਦ ਹੀ ਸੁਸਾਇਟੀ ਵਲੋਂ 11 ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਲੋੜਵੰਦ ਪਰਿਵਾਰਾਂ ਤੱਕ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਿਆਹ ਸਮਾਗਮ ਸੰਬੰਧੀ ਜਲਦ ਹੀ ਸੁਸਾਇਟੀ ਵਲੋਂ ਤਰੀਕ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੁਸਾਇਟੀ ਵਲੋਂ ਸ਼ਹਿਰ ਦੇ ‘ਚ ਸ. ਜੱਸਾ ਸਿੰਘ ਰਾਮਗੜ੍ਹੀਆ ਦਾ ਬੁੱਤ ਲਗਾਉਣ ਸੰਬੰਧੀ ਵੀ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਨਗਰ ਕੌਂਸਲ ਨਾਲ ਮੀਟਿੰਗ ਕਰਕੇ ਬੁੱਤ ਲਈ ਢੁਕਵੀਂ ਥਾਂ ਦੀ ਮੰਗ ਕੀਤੀ ਜਾਵੇਗੀ। ਮੀਟਿੰਗ ਦੌਰਾਨ ਹੈਪੀ ਧੀਮਾਨ, ਸੋਹਨ ਸਿੰਘ, ਦਲੀਪ ਸਿੰਘ, ਅਮਰ ਸਿੰਘ, ਹਰੀ ਕ੍ਰਿਸ਼ਨ ਧੀਮਾਨ, ਜਸਮੇਰ ਸਿੰਘ ਅਤੇ ਨਰਿੰਦਰ ਸਿੰਘ ਸਮੇਤ ਸੁਸਾਇਟੀ ਦੇ ਹੋਰ ਅਹੁਦੇਦਾਰ ਤੇ ਮੈਂਬਰ ਵੀ ਹਾਜ਼ਰ ਸਨ। ઠ