18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਘਰ ’ਚ ਵੜ੍ਹ ਕੇ ਜੇ. ਈ. ਤੇ ਉਸ ਦੀ ਮਾਂ ਨਾਲ ਕੁੱਟਮਾਰ ਸਹੁਰੇ ਤੇ ਸਾਲੇ ਖਿਲਾਫ਼ ਮਾਮਲਾ ਦਰਜ

ਜ਼ੀਰਕਪੁਰ, 18 ਅਗਸਤ (ਮਨਿੰਦਰ ਸਿੰਘ)- ਜ਼ੀਰਕਪੁਰ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ ‘ਤੇ ਉਸ ਦੇ ਸਹੁਰੇ ਪਰਿਵਾਰ ਦੇ ਦੋ ਮੈਂਬਰਾਂ ਖ਼ਿਲਾਫ਼ ਘਰ ਵਿਚ ਵੜ੍ਹ ਕੇ ਕੁੱਟਮਾਰ ਤੇ ਗਾਲੀ-ਗਲੋਚ ਕਰਨ ਦੇ ਦੋਸ਼ ਹੇਠ ਬੀ. ਐਨ.

Ad Position 21
No active advertisement
ਅਜੀਤ ਡੈਸਕ 19-08-2026
ਜ਼ੀਰਕਪੁਰ, 18 ਅਗਸਤ (ਮਨਿੰਦਰ ਸਿੰਘ)- ਜ਼ੀਰਕਪੁਰ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ ‘ਤੇ ਉਸ ਦੇ ਸਹੁਰੇ ਪਰਿਵਾਰ ਦੇ ਦੋ ਮੈਂਬਰਾਂ ਖ਼ਿਲਾਫ਼ ਘਰ ਵਿਚ ਵੜ੍ਹ ਕੇ ਕੁੱਟਮਾਰ ਤੇ ਗਾਲੀ-ਗਲੋਚ ਕਰਨ ਦੇ ਦੋਸ਼ ਹੇਠ ਬੀ. ਐਨ. ਐਸ. ਦੀ ਧਾਰਾ 115 (2), 126 (2) ਅਤੇ 351 (3) ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਿਕਾਇਤਕਰਤਾ ਗੁਰਕਮਲਪ੍ਰੀਤ ਸਿੰਘ ਵਾਸੀ ਐਰੋਸਿਟੀ ਨੇ ਦੱਸਿਆ ਕਿ ਉਹ ਡੇਰਾਬੱਸੀ ਵਿਖੇ ਬਿਜਲੀ ਵਿਭਾਗ ਵਿਚ ਬਤੌਰ ਜੂਨੀਅਰ ਇੰਜੀਨੀਅਰ (ਜੇ. ਈ) ਤਾਇਨਾਤ ਹੈ। 6 ਅਗਸਤ ਦੀ ਰਾਤ ਕਰੀਬ 10 ਵਜੇ ਉਸ ਦੀ ਪਤਨੀ ਗੀਤਾ ਰਾਣੀ ਦੇ ਉਕਸਾਉਣ ‘ਤੇ ਉਸ ਦੇ ਸਹੁਰਾ ਰੂਪ ਲਾਲ ਅਤੇ ਸਾਲਾ ਸੁਖਦੀਪ ਕੁਮਾਰ ਨੇ ਉਨ੍ਹਾਂ ਦੇ ਘਰ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਡੰਡਿਆਂ ਨਾਲ ਉਸ ਦੀ ਅਤੇ ਉਸ ਦੀ ਮਾਂ ਗੁਰਜੀਤ ਕੌਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਦਾ ਆਪਣੀ ਪਤਨੀ ਨਾਲ ਘਰੇਲੂ ਕਲੇਸ਼ ਚੱਲ ਰਿਹਾ ਸੀ ਅਤੇ ਪਤਨੀ ਦੇ ਕਹਿਣ ‘ਤੇ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਰੌਲਾ ਸੁਣ ਕੇ ਆਸ-ਪਾਸ ਦੇ ਲੋਕਾਂ ਨੇ ਉਨ੍ਹਾਂ ਨੂੰ ਜ਼ਖ਼ਮੀ ਹਾਲਤ ‘ਚ ਹਸਪਤਾਲ ਪਹੁੰਚਾਇਆ। ਇਲਾਜ ਤੋਂ ਬਾਅਦ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਗੁਰਕਮਲਪ੍ਰੀਤ ਨੇ ਖ਼ਦਸ਼ਾ ਜਤਾਇਆ ਕਿ ਜੇਕਰ ਭਵਿੱਖ ‘ਚ ਉਸ ਨਾਲ ਜਾਂ ਉਸ ਦੀ ਮਾਂ ਨਾਲ ਕੋਈ ਅਣਹੋਣੀ ਹੁੰਦੀ ਹੈ ਤਾਂ ਉਸ ਦਾ ਸਹੁਰਾ ਪਰਿਵਾਰ ਹੀ ਜ਼ਿੰਮੇਵਾਰ ਹੋਵੇਗਾ। ਮਾਮਲੇ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ਮੌਨਸੂਨ ਰੁੱਤ ਦਾ ਜ਼ੋਰਦਾਰ ਅਤੇ ਰਿਕਾਰਡ ਤੋੜ 72.7 ਮਿਲੀਮੀਟਰ ਮੀਂਹ ਪਿਆ ਅਗਲੀ ਖ਼ਬਰ ਖੰਨਾ ਜਿਲ੍ਹਾ ਯੂਥ ਕਾਂਗਰਸ ਵਿਚ 2 ਨਿਯੁਕਤੀਆਂ ਨੂੰ ਲੈ ਕੇ 2 ਕਾਂਗਰਸੀ ਧੜਿਆਂ ਵਿਚ ਕਸ਼ਮਕਸ਼ ਸ਼ੁਰੂ
Ad Position 24