20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪੰਜਾਬ ਸਰਕਾਰ ਵਲੋਂ ਐਸ.ਟੀ.ਪੀ.ਆਈ. ਨਾਲ ਸਮਝੌਤਾ ਸਹੀਬੱਧ-ਅਮਨ ਅਰੋੜਾ

ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ) - ਪੰਜਾਬ ਨੂੰ ਤਕਨਾਲੋਜੀ-ਅਧਾਰਤ ਉੱਦਮਤਾ ਦੇ ਕੌਮੀ ਧੁਰੇ ਵਜੋਂ ਉਭਾਰਨ ਲਈ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 29 ਕਰੋੜ ਰੁਪਏ ਦੇ ਨਿਵੇਸ਼ ਨਾਲ ਐਸ. ਟੀ.

Ad Position 21
No active advertisement
ਅਜੀਤ ਡੈਸਕ 20-08-2026
ਚੰਡੀਗੜ੍ਹ, 19 ਅਗਸਤ (ਅਜੀਤ ਬਿਊਰੋ) - ਪੰਜਾਬ ਨੂੰ ਤਕਨਾਲੋਜੀ-ਅਧਾਰਤ ਉੱਦਮਤਾ ਦੇ ਕੌਮੀ ਧੁਰੇ ਵਜੋਂ ਉਭਾਰਨ ਲਈ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 29 ਕਰੋੜ ਰੁਪਏ ਦੇ ਨਿਵੇਸ਼ ਨਾਲ ਐਸ.ਟੀ.ਪੀ.ਆਈ. ਮੋਹਾਲੀ ਵਿਖੇ ‘ਸਟਾਰਟਅੱਪ ਪੰਜਾਬ ਹੱਬ - ਨਿਊਰੋਨ 2.0’ ਸਥਾਪਿਤ ਕਰਨ ਲਈ ਸਾਫਟਵੇਅਰ ਤਕਨਾਲੋਜੀ ਪਾਰਕਸ ਆਫ਼ ਇੰਡੀਆ (ਐਸ.ਟੀ.ਪੀ.ਆਈ) ਨਾਲ ਇੱਕ ਅਹਿਮ ਸਮਝੌਤਾ ਸਹੀਬੱਧ ਕੀਤਾ ਹੈ । ਇਹ ਇਨਕਿਊਬੇਸ਼ਨ ਸੈਂਟਰ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ ਲਈ ਸਾਈਬਰ ਸੁਰੱਖਿਆ ਅਤੇ ਉੱਨਤ ਤਕਨਾਲੋਜੀ ਅਧਾਰਤ ਸਟਾਰਟਅੱਪਸ ’ਤੇ ਧਿਆਨ ਕੇਂਦਰਿਤ ਕਰੇਗਾ । ਇੱਥੇ ਉਦਯੋਗ ਭਵਨ ਵਿਖੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ’ਚ ਇਹ ਸਮਝੌਤਾ ਸਹੀਬੱਧ ਕੀਤਾ ਗਿਆ। ਇਸ ਸਮਝੌਤੇ ’ਤੇ ਡਾਇਰੈਕਟਰ ਉਦਯੋਗ ਅਤੇ ਵਣਜ-ਕਮ-ਪੰਜਾਬ ਸਟਾਰਟਅੱਪ ਨੋਡਲ ਅਫ਼ਸਰ ਜਸਪ੍ਰੀਤ ਸਿੰਘ ਅਤੇ ਐਸ.ਟੀ.ਪੀ.ਆਈ ਦੇ ਡਾਇਰੈਕਟਰ ਸ਼ੈਲੇਂਦਰ ਕੇ ਤਿਆਗੀ ਨੇ ਦਸਤਖ਼ਤ ਕੀਤੇ । ਅਮਨ ਅਰੋੜਾ ਨੇ ਦੱਸਿਆ ਕਿ ਇਹ ਨਵੀਂ ਸਹੂਲਤ ‘ਨਿਊਰੋਨ 1.0’ ਦੀ ਸਫ਼ਲਤਾ ’ਤੇ ਅਧਾਰਿਤ ਹੈ, ਜਿਸ ਤਹਿਤ 114 ਸਟਾਰਟਅੱਪਸ ਨੂੰ ਇਨਕਿਊਬੇਟ (ਨਵੀਨ ਲੋੜਾਂ ਅਨੁਸਾਰ ਤਿਆਰ) ਕੀਤਾ ਗਿਆ, 158 ਉਤਪਾਦਾਂ ਅਤੇ 171 ਪ੍ਰੋਟੋਟਾਈਪਸ ਦੇ ਵਿਕਾਸ ’ਚ ਸਹਾਇਤਾ ਕੀਤੀ ਗਈ, ਜਿਸ ਸਦਕਾ ਲਗਭਗ 2,700 ਨੌਕਰੀਆਂ ਪੈਦਾ ਹੋਈਆਂ। ਪਿਛਲੇ ਹੱਬ ’ਚੋਂ ਇਨਕਿਊਬੇਟ ਕੀਤੇ ਗਏ ਸਟਾਰਟਅੱਪਸ ਨੇ 251 ਕਰੋੜ ਰੁਪਏ ਦਾ ਨਿਵੇਸ਼ ਹਾਸਲ ਕੀਤਾ ਹੈ, ਜਿਨ੍ਹਾਂ ਦੀ ਕੁੱਲ ਵੈਲਿਊ 2,890 ਕਰੋੜ ਰੁਪਏ ਹੈ । ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਪ੍ਰੋਜੈਕਟ ਲਈ 12 ਕਰੋੜ ਰੁਪਏ ਦੀ ਸਿਧਾਂਤਕ ਪ੍ਰਵਾਨਗੀ ਦਿੱਤੀ ਹੈ, ਜਦੋਂਕਿ ਐਸ.ਟੀ.ਪੀ.ਆਈ ਵਲੋਂ 17 ਕਰੋੜ ਰੁਪਏ ਦਾ ਯੋਗਦਾਨ ਪਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਅਗਲੇ ਪੰਜ ਸਾਲਾਂ ਦੌਰਾਨ ਘੱਟੋ-ਘੱਟ 50 ਸਟਾਰਟਅੱਪਸ ਨੂੰ ਤਿਆਰ ਕਰਨਾ ਅਤੇ ਉੱਭਰ ਰਹੀਆਂ ਤਕਨਾਲੋਜੀਆਂ ’ਚ ਢਾਂਚਾਗਤ ਹੁਨਰ ਸਿਖਲਾਈ ਪ੍ਰੋਗਰਾਮਾਂ ਰਾਹੀਂ 2,000 ਪੇਸ਼ੇਵਰਾਂ ਨੂੰ ਸਿੱਖਿਅਤ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਪਟਿਆਲਾ ’ਚ ਮਾਰਚ ਕਰ ਰਹੇ ਵਿਦਿਆਰਥੀਆਂ ਨਾਲ ਹੋਈ ਪੁਲਿਸੀਆ ਧੱਕੇਸ਼ਾਹੀ ਖ਼ਿਲਾਫ਼ ਕੀਤਾ ਰੋਸ ਮੁਜ਼ਾਹਰ... ਅਗਲੀ ਖ਼ਬਰ ਕੰਮਕਾਜੀ ਔਰਤਾਂ ਤੇ ਉਨ੍ਹਾਂ ਦੀ ਸਿਹਤ
Ad Position 24