20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਬੇਸਹਾਰਾ ਤੇ ਲੋੜਵੰਦ ਨਾਗਰਿਕਾਂ ਦੀਆਂ ਜ਼ਿੰਦਗੀਆਂ ਬਚਾਉਣ ਵਾਲੀਆਂ ਸੰਸਥਾਵਾਂ ਨੂੰ ਬਿਜਲੀ ਦੇ ਬਿੱਲਾਂ ਤੋਂ ਰਾਹਤ ਦਿੱਤੀ ਜਾਵੇ-ਭਾਈ ਪਡਿਆਲਾ

ਕੁਰਾਲੀ, 19 ਅਗਸਤ (ਹਰਪ੍ਰੀਤ ਸਿੰਘ)- ਸ਼ਹਿਰ ਦੀ ਹੱਦ ‘ਚ ਪੈਂਦੇ ਪਿੰਡ ਪਡਿਆਲਾ ਦੀ ‘ਪ੍ਰਭ ਆਸਰਾ ਸੰਸਥਾ’ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਪਡਿਆਲਾ ਅਤੇ ਬੀਬੀ ਰਾਜਿੰਦਰ ਕੌਰ ਪਡਿਆਲਾ ਨੇ ਸੰਸਥਾ ‘ਚ ਮਨਾਏ ਗਏ ਆਜ਼ਾਦੀ ਦਿਹਾੜੇ ਮੌਕੇ ਯਤੀਮ ਲੋੜਵੰਦ ਬੱਚਿਆਂ, ਪੀੜਤ ਨੌਜਵਾਨਾਂ ਅਤੇ ਬੇਸਹਾਰਾ ਬਜ਼ੁਰਗਾਂ ਨੂੰ ਸੰਭਾਲਣ ਵਾਲੀਆਂ ਸੰਸਥਾਵਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਨਾ ਮਿਲਣ ‘ਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦਾ ਅਸਲ ਮਤਲਬ ਤਾਂ ਹੀ ਪੂਰਾ ਹੁੰਦਾ ਹੈ, ਜਦੋਂ ਸਮਾਜ ਦੇ ਹਰ ਕਮਜ਼ੋਰ ਅਤੇ ਬੇਸਹਾਰਾ ਵਿਅਕਤੀ ਨੂੰ ਮਾਣ-ਸਨਮਾਨ, ਸੁਰੱਖਿਆ ਅਤੇ ਜੀਵਨ ਦੀਆਂ ਬੁਨਿਆਦੀ ਸਹੂਲਤਾਂ ਮਿਲਣ।

Ad Position 21
No active advertisement
ਅਜੀਤ ਡੈਸਕ 20-08-2026
ਕੁਰਾਲੀ, 19 ਅਗਸਤ (ਹਰਪ੍ਰੀਤ ਸਿੰਘ)- ਸ਼ਹਿਰ ਦੀ ਹੱਦ ‘ਚ ਪੈਂਦੇ ਪਿੰਡ ਪਡਿਆਲਾ ਦੀ ‘ਪ੍ਰਭ ਆਸਰਾ ਸੰਸਥਾ’ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਪਡਿਆਲਾ ਅਤੇ ਬੀਬੀ ਰਾਜਿੰਦਰ ਕੌਰ ਪਡਿਆਲਾ ਨੇ ਸੰਸਥਾ ‘ਚ ਮਨਾਏ ਗਏ ਆਜ਼ਾਦੀ ਦਿਹਾੜੇ ਮੌਕੇ ਯਤੀਮ ਲੋੜਵੰਦ ਬੱਚਿਆਂ, ਪੀੜਤ ਨੌਜਵਾਨਾਂ ਅਤੇ ਬੇਸਹਾਰਾ ਬਜ਼ੁਰਗਾਂ ਨੂੰ ਸੰਭਾਲਣ ਵਾਲੀਆਂ ਸੰਸਥਾਵਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਨਾ ਮਿਲਣ ‘ਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦਾ ਅਸਲ ਮਤਲਬ ਤਾਂ ਹੀ ਪੂਰਾ ਹੁੰਦਾ ਹੈ, ਜਦੋਂ ਸਮਾਜ ਦੇ ਹਰ ਕਮਜ਼ੋਰ ਅਤੇ ਬੇਸਹਾਰਾ ਵਿਅਕਤੀ ਨੂੰ ਮਾਣ-ਸਨਮਾਨ, ਸੁਰੱਖਿਆ ਅਤੇ ਜੀਵਨ ਦੀਆਂ ਬੁਨਿਆਦੀ ਸਹੂਲਤਾਂ ਮਿਲਣ। ਉ੍ਹਨਾਂ ਕਿਹਾ ਕਿ ਜਿਹੜੀਆਂ ਸੰਸਥਾਵਾਂ ਬੇਸਹਾਰਾ ਨਾਗਰਿਕਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਦਿਨ-ਰਾਤ ਸੇਵਾ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਮੁੜ ਤੋਂ ਆਤਮ-ਨਿਰਭਰ ਤੇ ਸਨਮਾਨਜਨਕ ਜੀਵਨ ਵੱਲ ਲਿਜਾਣ ਲਈ ਲਗਾਤਾਰ ਯਤਨਸ਼ੀਲ ਹਨ, ਉਨ੍ਹਾਂ ਨੂੰ ਗਊਸ਼ਾਲਾਵਾਂ ਵਾਂਗ ਬਿਜਲੀ ਦੇ ਬਿੱਲਾਂ ਤੋਂ ਰਾਹਤ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮਾਤਾ ਅੰਬਿਕਾ ਦੇਵੀ ਜੀ ਦਾ ਪਵਿੱਤਰ ਮੇਲਾ ਅੱਜ-ਯੋਗੀ ਰਾਮ ਨਾਥ ਅਗਲੀ ਖ਼ਬਰ ਖਰੜ ਦੇ ਰੇਲਵੇ ਸਟੇਸ਼ਨ ਨੂੰ ਜਾਂਦੀ ਸੜਕ ਨੂੰ ਅੱਪਗ੍ਰੇਡ ਕਰਕੇ ਇਸ ਦਾ ਸੁੰਦਰੀਕਰਨ ਜ਼ਰੂਰੀ-ਕੰਗ
Ad Position 24